ਪੰਜਾਬ ਲਈ ਖ਼ਤਰੇ ਦੀ ਘੰਟੀ! ਘੱਗਰ 'ਚ ਵਧਿਆ ਪਾਣੀ ਦਾ ਲੈਵਲ, ਇੱਧਰ ਨਾ ਆਉਣ ਲਈ ADVISORY ਜਾਰੀ
Thursday, Jul 10, 2025 - 01:42 PM (IST)

ਡੇਰਾਬੱਸੀ (ਵੈੱਬ ਡੈਸਕ, ਅਨਿਲ) : ਪੰਜਾਬ ਅਤੇ ਇਸ ਦੇ ਨਾਲ ਲੱਗਦੇ ਗੁਆਂਢੀ ਸੂਬਿਆਂ 'ਚ ਪਿਛਲੇ 24 ਘੰਟਿਆਂ ਤੋਂ ਮੋਹਲੇਧਾਰ ਮੀਂਹ ਪੈ ਰਿਹਾ ਹੈ, ਜਿਸ ਨੇ ਆਮ ਜਨ-ਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਇਸ ਮੀਂਹ ਕਾਰਨ ਪੰਜਾਬ ਵਾਸੀਆਂ ਲਈ ਵੀ ਖ਼ਤਰੇ ਦੀ ਘੰਟੀ ਵੱਜ ਗਈ ਹੈ ਅਤੇ ਸੂਬੇ ਦੇ ਨਹਿਰਾਂ-ਨਾਲਿਆਂ 'ਚ ਪਾਣੀ ਵੱਧਣਾ ਸ਼ੁਰੂ ਹੋ ਗਿਆ ਹੈ। ਇਸੇ ਦੇ ਮੱਦੇਨਜ਼ਰ ਬੁੱਧਵਾਰ ਰਾਤ ਨੂੰ ਮੋਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਇਲਾਕੇ 'ਚ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਇੰਨਾ ਜ਼ਿਆਦਾ ਵੱਧ ਗਿਆ ਕਿ ਉਹ ਪਾਣੀ ਕਾਜਵੇ (ਅਸਥਾਈ ਪੁਲ) ਉੱਤੋਂ ਦੀ ਵਗਣ ਲੱਗਾ।
ਇਹ ਵੀ ਪੜ੍ਹੋ : Punjab : ਵੱਡੀ ਸਕੀਮ ਲਈ ਵਿਦਿਆਰਥੀਆਂ ਦੇ DOCUMENTS ਤਿਆਰ ਰੱਖਣ ਦੇ ਹੁਕਮ, ਜਲਦੀ ਹੀ...
ਘੱਗਰ ਦਰਿਆ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਣ ਦਾ ਪਤਾ ਲੱਗਾ ਹੈ। ਪੰਚਕੂਲਾ ਤੋਂ ਜ਼ੀਰਕਪੁਰ ਸ਼ਹਿਰ ਦੇ ਢਕੋਲੀ ਇਲਾਕੇ ਤੋਂ ਹੁੰਦੇ ਹੋਏ ਵਾਇਆ ਡੇਰਾਬੱਸੀ, ਅੰਬਾਲਾ ਅਤੇ ਦਿੱਲੀ ਜਾਣ ਵਾਲਾ ਟ੍ਰੈਫਿਕ ਕਾਜਵੇ ਤੋਂ ਪਾਣੀ ਲੰਘਣ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਇਸ ਨੂੰ ਦੇਖਦੇ ਹੋਏ ਪੁਲਸ ਅਤੇ ਪ੍ਰਸ਼ਾਸਨ ਨੇ ਆਲੇ-ਦੁਆਲੇ ਦੇ ਇਲਾਕੇ ਲਈ ਅਲਰਟ ਜਾਰੀ ਕਰ ਦਿੱਤਾ ਅਤੇ ਲੋਕਾਂ ਲਈ ਵੀ ਇੱਧਰ ਨਾ ਆਉਣ ਦੀ ਐਡਵਈਜ਼ਰੀ ਜਾਰੀ ਕੀਤੀ ਹੈ।
ਅਮਨ-ਸ਼ਾਂਤੀ ਬਣਾਈ ਰੱਖਣ ਲਈ ਕੱਢਿਆ ਗਿਆ ਫਲੈਗ ਮਾਰਚ
ਡੇਰਾਬੱਸੀ ਸ਼ਹਿਰ 'ਚ ਅਮਨ-ਸ਼ਾਂਤੀ ਅਤੇ ਆਪਸੀ ਸਦਭਾਵਨਾ ਬਣਾਈ ਰੱਖਣ ਦੇ ਮਕਸਦ ਨਾਲ ਅੱਜ ਪੁਲਸ ਪ੍ਰਸ਼ਾਸਨ ਵੱਲੋਂ ਇੱਕ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦਾ ਮੁੱਖ ਮੰਤਵ ਲੋਕਾਂ 'ਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਅਮਨ-ਕਾਨੂੰਨ ਭੰਗ ਕਰਨ ਤੋਂ ਰੋਕਣਾ ਸੀ। ਫਲੈਗ ਮਾਰਚ ਐੱਸ. ਐੱਸ. ਪੀ. ਮੋਹਾਲੀ ਹਰਮਨ ਹਾਂਸ ਅਤੇ ਡੀ. ਐੱਸ. ਪੀ. ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੱਢਿਆ ਗਿਆ। ਇਸ ਫਲੈਗ ਮਾਰਚ 'ਚ ਥਾਣਾ ਮੁਖੀ ਡੇਰਾਬੱਸੀ ਸੁਮਿਤ ਮੋਰ, ਥਾਣਾ ਮੁਖੀ ਲਾਲੜੂ ਸੁਮਰੀਨ ਸਿੰਘ, ਥਾਣਾ ਮੁਖੀ ਹੰਡੇਸਰਾ ਰਣਬੀਰ ਸਿੰਘ ਸੰਧੂ ਅਤੇ ਮੁਬਾਰਕਪੁਰ ਪੁਲਸ ਚੌਂਕੀ ਇੰਚਾਰਜ ਗੁਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਪੁਲਸ ਥਾਣਿਆਂ ਦੇ ਪੁਲਸ ਮੁਲਾਜ਼ਮ ਸ਼ਾਮਲ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8