ਫਿਰੋਜ਼ਪੁਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਦਰਿਆ ਕੰਢੇ ਵੱਸਦੇ ਪਿੰਡਾਂ ਨੂੰ ਪਈ ਵੱਡੀ ਟੈਨਸ਼ਨ
Sunday, Jun 14, 2026 - 12:06 PM (IST)
ਫਿਰੋਜ਼ਪੁਰ (ਸੰਨੀ ਚੋਪੜਾ) : ਅੱਤ ਦੀ ਪੈ ਰਹੀ ਗਰਮੀ ਕਾਰਨ ਪਹਾੜੀ ਇਲਾਕਿਆਂ 'ਚ ਬਰਫ਼ ਪਿਘਲਣੀ ਸ਼ੁਰੂ ਹੋ ਚੁੱਕੀ ਹੈ, ਜਿਸ ਦਾ ਅਸਰ ਹੁਣ ਮੈਦਾਨੀ ਇਲਾਕਿਆਂ 'ਚ ਵੀ ਦਿਖਾਈ ਦੇਣ ਲੱਗ ਪਿਆ ਹੈ। ਡੈਮਾਂ 'ਚ ਪਾਣੀ ਦਾ ਪੱਧਰ ਵੱਧਣ ਦੇ ਨਾਲ-ਨਾਲ ਫਿਰੋਜ਼ਪੁਰ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਵੀ ਕਰੀਬ 7-8 ਫੁੱਟ ਤੱਕ ਪਾਣੀ ਵੱਧ ਗਿਆ ਹੈ। ਇਸ ਕਾਰਨ ਦਰਿਆ ਕੰਢੇ ਵੱਸਦੇ ਪਿੰਡਾਂ ਦੇ ਲੋਕਾਂ 'ਚ ਇਕ ਵਾਰ ਫਿਰ ਹੜ੍ਹਾਂ ਦਾ ਖ਼ਤਰਾ ਮੰਡਰਾਉਣ ਲੱਗ ਪਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਭਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
ਦੱਸਣਯੋਗ ਹੈ ਕਿ ਪਿਛਲੇ ਵਾਰ ਆਏ ਹੜ੍ਹਾਂ ਦੌਰਾਨ ਫਿਰੋਜ਼ਪੁਰ ਦੇ ਸਤਲੁਜ ਦਰਿਆ ਨਾਲ ਲੱਗਦੇ ਕਈ ਪਿੰਡਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਸੀ। ਲੋਕ ਅਜੇ ਤੱਕ ਪਿਛਲੇ ਹੜ੍ਹਾਂ ਦੇ ਸਦਮੇ ਅਤੇ ਨੁਕਸਾਨ ਤੋਂ ਪੂਰੀ ਤਰ੍ਹਾਂ ਉੱਭਰ ਨਹੀਂ ਸਕੇ ਸਨ ਕਿ ਹੁਣ ਇਕ ਵਾਰ ਫਿਰ ਸਤਲੁਜ ਦੇ ਵੱਧਦੇ ਜਲ ਪੱਧਰ ਨੇ ਉਨ੍ਹਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਅਲਰਟ ਮੋਡ 'ਤੇ ਪ੍ਰਸ਼ਾਸਨ, ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ
ਪਿਛਲੇ ਲੰਬੇ ਸਮੇਂ ਤੋਂ ਫਿਰੋਜ਼ਪੁਰ ਦੀ ਬਸਤੀ ਰਾਮ ਲਾਲ ਵਿਖੇ ਸਤਲੁਜ ਦਰਿਆ ਦੇ ਕੰਢੇ ਨੋਚਾ ਬੰਨ੍ਹ ਬਣਾਉਣ ਦਾ ਕੰਮ ਕਰ ਰਹੀ ਯੂਨਾਈਟਿਡ ਸਿੱਖ ਸੰਸਥਾ ਨੂੰ ਵੀ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਤਲੁਜ ਦਰਿਆ 'ਚ ਪਾਣੀ ਵੱਧਣ ਕਾਰਨ ਸਾਨੂੰ ਨੋਚਾ ਬੰਨ੍ਹ ਬਣਾਉਣ ਦੇ ਕੰਮ 'ਚ ਕਾਫੀ ਦਿੱਕਤਾਂ ਆ ਰਹੀਆਂ ਹਨ। ਜਦੋਂ ਅਸੀਂ ਪੱਥਰ ਪਾਣੀ 'ਚ ਸੁੱਟਦੇ ਹਾਂ ਤਾਂ ਉਨ੍ਹਾਂ ਦਾ ਵੀ ਕੋਈ ਪਤਾ ਨਹੀਂ ਲੱਗਦਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
