ਪੰਜਾਬ ਦੇ ਸਰਹੱਦੀ ਪਿੰਡਾਂ ’ਚ ਖਤਰੇ ਦੀ ਘੰਟੀ, ਲਗਾਤਾਰ ਬਾਰਿਸ਼ ਲਿਆ ਸਕਦੀ ਵੱਡੀ ਆਫਤ

Thursday, Jul 23, 2026 - 01:41 PM (IST)

ਪੰਜਾਬ ਦੇ ਸਰਹੱਦੀ ਪਿੰਡਾਂ ’ਚ ਖਤਰੇ ਦੀ ਘੰਟੀ, ਲਗਾਤਾਰ ਬਾਰਿਸ਼ ਲਿਆ ਸਕਦੀ ਵੱਡੀ ਆਫਤ

ਗੁਰਦਾਸਪੁਰ/ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ): ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਦੋਰਾਂਗਲਾ ਅਧੀਨ ਆਉਂਦੇ ਕਈ ਪਿੰਡਾਂ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਲਗਾਤਾਰ ਬਰਸਾਤ ਕਾਰਨ ਨੀਵੀਆਂ ਥਾਵਾਂ ’ਤੇ ਪਾਣੀ ਭਰ ਗਿਆ ਹੈ, ਜਦਕਿ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਇੱਕ ਵਾਰ ਫਿਰ ਪਿਛਲੇ ਸਾਲ ਆਏ ਹੜ੍ਹਾਂ ਦੀ ਚਿੰਤਾ ਸਤਾਉਣ ਲੱਗ ਪਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਆਦੀ, ਚੌਂਤਰਾ ਅਤੇ ਸਲਾਚ ਸਮੇਤ ਹੋਰ ਇਲਾਕਿਆਂ ਵਿੱਚ ਨੋਮਣੀ ਨਾਲਿਆਂ ਦਾ ਪਾਣੀ ਉਫਾਨ ’ਤੇ ਦੱਸਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਰਾਵੀ ਅਤੇ ਉੱਜ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਸਰਹੱਦੀ ਖੇਤਰ ਵਿੱਚ ਹਾਲਾਤ ਚਿੰਤਾਜਨਕ ਬਣਦੇ ਜਾ ਰਹੇ ਹਨ। ਕਈ ਥਾਵਾਂ ’ਤੇ ਪਾਣੀ ਸੜਕਾਂ ਤੱਕ ਪਹੁੰਚ ਗਿਆ ਹੈ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਲੋਕਾਂ ਨੂੰ ਆਉਣ-ਜਾਣ ਵਿੱਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪਿੰਡ ਆਦੀਆ ਵਿੱਚ ਭਾਰਤ-ਪਾਕਿਸਤਾਨ ਸਰਹੱਦ ’ਤੇ ਸਥਿਤ ਬੀਐਸਐਫ ਦੀਆਂ ਕੁਝ ਪੋਸਟਾਂ ਨੂੰ ਜਾਂਦੇ ਰਸਤਿਆਂ ’ਤੇ ਵੀ ਨੋਮਣੀ ਦਾ ਪਾਣੀ ਭਰ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਕਾਰਨ ਬੀਐਸਐਫ ਜਵਾਨਾਂ ਅਤੇ ਅਧਿਕਾਰੀਆਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪਿੰਡ ਵਾਸੀਆਂ ਨੇ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਤੋਂ ਬਾਅਦ ਨਹਿਰਾਂ ਅਤੇ ਨੋਮਣੀ ਨਾਲਿਆਂ ਦੀ ਪੂਰੀ ਤਰ੍ਹਾਂ ਸਫਾਈ ਨਹੀਂ ਕਰਵਾਈ ਗਈ, ਜਿਸ ਕਾਰਨ ਇਸ ਵਾਰ ਵੀ ਬਰਸਾਤ ਦੌਰਾਨ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੋ ਰਹੀ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਰਹੱਦੀ ਖੇਤਰ ਦੇ ਹਾਲਾਤਾਂ ਦਾ ਤੁਰੰਤ ਜਾਇਜ਼ਾ ਲੈ ਕੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕੀਤੇ ਜਾਣ ਤਾਂ ਜੋ ਪਿੰਡਾਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਇਆ ਜਾ ਸਕੇ।         

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News