ਪੰਜਾਬ 'ਚ ਇਸ ਜ਼ਿਲ੍ਹੇ ਦੇ ਲੋਕਾਂ ਲਈ Warning, ਲਾਊਡ ਸਪੀਕਰ 'ਤੇ ਹੋ ਰਹੀ ਅਨਾਊਂਸਮੈਂਟ, ਪੜ੍ਹੋ ਪੂਰੀ ਖ਼ਬਰ

01/08/2024 11:06:30 AM

ਲੁਧਿਆਣਾ (ਖੁਰਾਣਾ) : ਲੁਧਿਆਣਾ ਜ਼ਿਲ੍ਹੇ 'ਚ ਇਨ੍ਹੀਂ ਦਿਨੀਂ ਇਕ ਵੀਡੀਓ ਕਲਿੱਪ ਕਾਫ਼ੀ ਜ਼ਿਆਦਾ ਵਾਇਰਲ ਹੋ ਰਹੀ ਹੈ, ਜਿਸ 'ਚ ਇਕ ਪੇਂਡੂ ਖੇਤਰ ’ਚ ਇਕ ਵਿਅਕਤੀ ਸਾਈਕਲ ’ਤੇ ਲਾਊਡ ਸਪੀਕਰ ਲਗਾ ਕੇ ਅਨਾਊਂਸਮੈਂਟ ਕਰ ਕੇ ਲੋਕਾਂ ਨੂੰ ਖੁੱਲ੍ਹੇਆਮ ਚਿਤਾਵਨੀ ਦੇ ਰਿਹਾ ਹੈ ਕਿ ਪੁਲਸ ਪ੍ਰਸ਼ਾਸਨ ਅਤੇ ਪਿੰਡ ਦੀ ਪੰਚਾਇਤ ਵੱਲੋਂ ਇਲਾਕੇ ’ਚ ਚਾਈਨਾ ਡੋਰ ਦੀ ਵਰਤੋਂ, ਖ਼ਰੀਦ-ਵੇਚਣ ਵਾਲੇ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ-307 ਤਹਿਤ ਇਰਾਦਾ ਕਤਲ ਦਾ ਮਾਮਲਾ ਦਰਜ ਕਰਵਾਇਆ ਜਾਵੇਗਾ। ਇਸ ਦੌਰਾਨ ਚਿਤਾਵਨੀ ਦਿੱਤੀ ਗਈ ਹੈ ਕਿ ਜਿਹੜੇ ਲੋਕ ਆਪਣੇ ਘਰ ਦੀ ਛੱਤ ’ਤੇ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਹਨ।

ਇਹ ਵੀ ਪੜ੍ਹੋ : ਕੜਾਕੇ ਦੀ ਠੰਡ ਦਰਮਿਆਨ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਨਵੀਂ Timing

ਚਾਈਨਾ ਡੋਰ ਦੀ ਵਰਤੋਂ ਕਰਦੇ ਸਮੇਂ ਇਹ ਨਾ ਸੋਚਣ ਕਿ ਉਨ੍ਹਾਂ ’ਤੇ ਨਜ਼ਰ ਨਹੀਂ ਹੈ ਕਿਉਂਕਿ ਇਸ ਦੌਰਾਨ ਜੇਕਰ ਕਿਸੇ ਗੁਆਂਢੀ ਜਾਂ ਕੋਈ ਹੋਰ ਵਿਅਕਤੀ ਨੇ ਚਾਈਨਾ ਡੋਰ ਨਾਲ ਪਤੰਗ ਉਡਾ ਰਹੇ ਮੁਲਜ਼ਮ ਦੀ ਮੋਬਾਇਲ ਫੋਨ ’ਤੇ ਵੀਡੀਓ ਕਲਿੱਪ ਬਣਾ ਕੇ ਸ਼ੇਅਰ ਕਰ ਦਿੱਤੀ ਤਾਂ ਵੀਡੀਓ ਕਲਿੱਪ ਦੇ ਆਧਾਰ ’ਤੇ ਵੀ ਪੁਲਸ ਸਬੰਧਿਤ ਦੋਸ਼ੀਆਂ ਦੀ ਸ਼ਨਾਖਤ ਕਰ ਸਕਦੀ ਹੈ ਅਤੇ ਉਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ। ਆਪਣਾ ਸ਼ੌਂਕ ਪੂਰਾ ਕਰਨ ਲਈ ਚਾਈਨਾ ਡੋਰ ਦਾ ਬਾਈਕਾਟ ਕਰੋ ਤਾਂ ਜੋ ਕਿਸੇ ਵੀ ਵਿਅਕਤੀ ਦੀ ਜਾਨ ਜਾਂ ਮਾਲ ਨੂੰ ਖਤਰਾ ਨਾ ਹੋਵੇ।

ਇਹ ਵੀ ਪੜ੍ਹੋ : ਲੁਧਿਆਣਾ 'ਚ Traffic ਅਲਰਟ ਹੋਇਆ ਜਾਰੀ, ਇੱਧਰ ਜਾ ਰਹੇ ਹੋ ਤਾਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਪੁਲਸ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ
ਏ. ਸੀ. ਪੀ. ਨਾਰਥ ਸੁਮਿਤ ਸੂਦ ਨੇ ਦੱਸਿਆ ਕਿ ਚਾਈਨਾ ਡੋਰ ਸਟੋਰ ਕਰਨਾ, ਵੇਚਣਾ ਅਤੇ ਵਰਤਣਾ ਕਾਨੂੰਨੀ ਜ਼ੁਰਮ ਹੈ। ਪੁਲਸ ਵੱਲੋਂ ਪਹਿਲਾਂ ਹੀ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾ ਚੁੱਕੀ ਹੈ, ਜਿਸ ਤਹਿਤ ਪੁਲਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਸ਼ੱਕੀ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸੁਮਿਤ ਸੂਦ ਨੇ ਸਪੱਸ਼ਟ ਕੀਤਾ ਕਿ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਜਿਸ ਸਬੰਧੀ 2 ਮੁਲਜ਼ਮਾਂ ਖ਼ਿਲਾਫ਼ ਥਾਣਾ ਦਰੇਸੀ ਅਤੇ ਸਲੇਮ ਟਾਬਰੀ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹਾ ਨਾ ਕਰਨ, ਪਸ਼ੂਆਂ ਅਤੇ ਪੰਛੀਆਂ ਸਮੇਤ ਲੋਕਾਂ ਦੀ ਜਾਨ-ਮਾਲ ਨਾਲ ਖਿਲਵਾੜ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ। ਕਿਸੇ ਵੀ ਵਿਅਕਤੀ ਨੂੰ ਚਾਈਨਾ ਡੋਰ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


Babita

Content Editor

Related News