ਪੰਜਾਬ ਵਿਚ ਪੈਟਰੋਲ ਮੁੱਕਣ ਦੀਆਂ ਖ਼ਬਰਾਂ ਵਿਚਾਲੇ ਜਾਰੀ ਹੋਈ ਵੱਡੀ ਚੇਤਾਵਨੀ
Thursday, Mar 26, 2026 - 06:22 PM (IST)
ਲੁਧਿਆਣਾ (ਖੁਰਾਨਾ) : ਪੰਜਾਬ ਦੇ ਕਈ ਹਿੱਸਿਆਂ ਵਿਚ ਪੈਟਰੋਲ ਨੂੰ ਲੈ ਕੇ ਲੋਕਾਂ ਵਿਚ ਦੁਚਿੱਤੀ ਦਾ ਆਲਮ ਹੈ। ਉਦਯੋਗਿਕ ਨਗਰੀ ਲੁਧਿਆਣਾ ਵਿਚ ਵੀ 27 ਮਾਰਚ ਤੋਂ ਪੈਟਰੋਲ ਅਤੇ ਡੀਜ਼ਲ ਖ਼ਤਮ ਹੋਣ ਦੀਆਂ ਅਫਵਾਹਾਂ ਕਾਰਨ ਆਮ ਲੋਕਾਂ ਵਿਚ ਭਾਰੀ ਹੜਕੰਪ ਮਚ ਗਿਆ। ਲੋਕ ਇਸ ਡਰੋਂ ਕਿ ਆਉਣ ਵਾਲੇ ਦਿਨਾਂ ਵਿਚ ਤੇਲ ਨਹੀਂ ਮਿਲੇਗਾ, ਆਪਣੇ ਵਾਹਨਾਂ ਦੀਆਂ ਟੈਂਕੀਆਂ ਫੁੱਲ ਕਰਵਾਉਣ ਦੇ ਨਾਲ-ਨਾਲ ਵੱਡੇ-ਵੱਡੇ ਡਰੰਮਾਂ ਅਤੇ ਪਲਾਸਟਿਕ ਦੇ ਕੈਨਾਂ ਵਿਚ ਤੇਲ ਭਰ ਕੇ ਘਰਾਂ ਅਤੇ ਵਪਾਰਕ ਅਦਾਰਿਆਂ ਵਿਚ ਸਟੋਰ ਕਰਨ ਲੱਗੇ ਹਨ। ਇਸ ਭਾਜੜ ਕਾਰਨ ਪੈਟਰੋਲ ਅਤੇ ਡੀਜ਼ਲ ਦੀ ਵਿੱਕਰੀ ਵਿਚ 20 ਫੀਸਦੀ ਦਾ ਭਾਰੀ ਉਛਾਲ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 30 ਮਾਰਚ ਦਾ ਦਿਨ ਅਹਿਮ, ਹੋ ਗਿਆ ਵੱਡਾ ਐਲਾਨ
ਇਸ ਦਹਿਸ਼ਤ ਦਾ ਮੁੱਖ ਕਾਰਨ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਇਰਾਨ ਸਮੇਤ ਹੋਰ ਖਾੜੀ ਦੇਸ਼ਾਂ 'ਤੇ ਕੀਤੇ ਜਾ ਰਹੇ ਹਮਲਿਆਂ ਅਤੇ ਜੰਗ ਦੇ ਹਾਲਾਤ ਨੂੰ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਲੋਕਾਂ ਵਿਚ ਡਰ ਹੈ ਕਿ ਇਸ ਕਾਰਨ ਤੇਲ ਦੀ ਸਪਲਾਈ ਪ੍ਰਭਾਵਿਤ ਹੋਵੇਗੀ ਅਤੇ ਕੀਮਤਾਂ ਵਿਚ ਭਾਰੀ ਵਾਧਾ ਹੋ ਸਕਦਾ ਹੈ। ਇਸ ਤੋਂ ਇਲਾਵਾ ਤੇਲ ਕੰਪਨੀਆਂ ਵੱਲੋਂ ਪ੍ਰੀਮੀਅਮ ਪੈਟਰੋਲ ਅਤੇ ਉਦਯੋਗਿਕ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਨੇ ਵੀ ਅਫਵਾਹਾਂ ਦੇ ਬਾਜ਼ਾਰ ਨੂੰ ਗਰਮ ਕਰ ਦਿੱਤਾ ਹੈ। ਦੂਜੇ ਪਾਸੇ ਹਾਲਾਤ ਨੂੰ ਦੇਖਦੇ ਹੋਏ ਤੇਲ ਕੰਪਨੀਆਂ ਨੇ ਪੈਟਰੋਲ ਪੰਪ ਡੀਲਰਾਂ ਨੂੰ ਦਿੱਤੀ ਜਾਣ ਵਾਲੀ 2 ਤੋਂ 5 ਦਿਨਾਂ ਦੀ ਉਧਾਰ ਦੀ ਸਹੂਲਤ ਬੰਦ ਕਰ ਦਿੱਤੀ ਹੈ। ਹੁਣ ਡੀਲਰਾਂ ਨੂੰ ਸਿਰਫ ਨਕਦ ਰਾਸ਼ੀ ਜਮ੍ਹਾਂ ਕਰਵਾਉਣ ਤੋਂ ਬਾਅਦ ਹੀ ਮਾਲ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਸਖ਼ਤ ਕਾਰਵਾਈ ਕਰਨ ਜਾ ਰਿਹਾ ਪਾਵਰਕਾਮ, ਇਨ੍ਹਾਂ ਖਪਤਕਾਰਾਂ 'ਤੇ ਗਾਜ ਡਿੱਗਣੀ ਤੈਅ
ਐਸੋਸੀਏਸ਼ਨ ਦੀ ਅਪੀਲ ਦੇ ਨਾਲ-ਨਾਲ ਚੇਤਾਵਨੀ
ਪੰਜਾਬ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਦੇ ਸੂਬਾ ਚੇਅਰਮੈਨ ਅਸ਼ੋਕ ਸਚਦੇਵਾ ਨੇ ਸਪੱਸ਼ਟ ਕੀਤਾ ਹੈ ਕਿ ਤੇਲ ਕੰਪਨੀਆਂ ਕੋਲ ਤੇਲ ਦੀ ਕੋਈ ਕਮੀ ਨਹੀਂ ਹੈ ਅਤੇ ਅਜਿਹੀ ਕੋਈ ਸੰਭਾਵਨਾ ਵੀ ਨਜ਼ਰ ਨਹੀਂ ਆ ਰਹੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਤੇਲ ਨੂੰ ਭਾਰੀ ਮਾਤਰਾ ਵਿਚ ਸਟੋਰ ਨਾ ਕੀਤਾ ਜਾਵੇ ਕਿਉਂਕਿ ਇਹ ਬਹੁਤ ਜ਼ਿਆਦਾ ਜਲਣਸ਼ੀਲ ਪਦਾਰਥ ਹੈ ਅਤੇ ਕਿਸੇ ਵੀ ਸਮੇਂ ਜਾਨਲੇਵਾ ਸਾਬਤ ਹੋ ਸਕਦਾ ਹੈ। ਉਨ੍ਹਾਂ ਨੇ ਤੇਲ ਦੀ ਬਚਤ ਲਈ ਲੋਕਾਂ ਨੂੰ ਮਿਲ ਕੇ ਵਾਹਨਾਂ ਦੀ ਵਰਤੋਂ ਕਰਨ ਦੀ ਸਲਾਹ ਵੀ ਦਿੱਤੀ ਹੈ।
ਇਹ ਵੀ ਪੜ੍ਹੋ : ਵਿਵਾਦ ਦਰਮਿਆਨ ਪੰਜਾਬ ਦੇ ਇਸ ਵੱਡੇ ਅਫ਼ਸਰ ਦੀ ਹੋ ਗਈ ਬਦਲੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
