ਪੰਜਾਬ ''ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

Thursday, Sep 03, 2026 - 06:29 PM (IST)

ਪੰਜਾਬ ''ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਚੰਡੀਗੜ੍ਹ- ਪੰਜਾਬ 'ਚ ਅੱਜ ਕਈ ਇਲਾਕਿਆਂ 'ਚ ਮੀਂਹ ਪੈਣ ਕਾਰਨ ਜਿੱਥੇ ਮੌਸਮ ਸੁਹਾਵਨਾ ਹੋ ਗਿਆ, ਉੱਥੇ ਹੀ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਹੈ। ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਤਾਜ਼ਾ ਅਪਡੇਟ ਅਨੁਸਾਰ ਪੰਜਾਬ 'ਚ ਜ਼ਿਲ੍ਹਾ-ਵਾਰ ਮੌਸਮ ਚੇਤਾਵਨੀ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਕੋਈ ਚੇਤਾਵਨੀ ਨਹੀਂ, ਪਰ ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਫੌਜੀ ਨੂੰ ਮਿਲੀ ਕਸਟਡੀ ਪੈਰੋਲ, ਮਾਂ ਦੀਆਂ ਅੰਤਿਮ ਰਸਮਾਂ 'ਚ ਹੋਇਆ ਸ਼ਾਮਲ

4  ਸਤੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸ.ਏ.ਐਸ. ਨਗਰ ਵਿੱਚ ਮੀਂਹ ਦੀ ਚੇਤਾਵਨੀ ਦੇ ਨਾਲ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 5 ਸਤੰਬਰ ਨੂੰ ਪਠਾਨਕੋਟ ਅਤੇ ਗੁਰਦਾਸਪੁਰ 'ਚ ਯੈਲੋ ਅਲਰਟ ਰਹੇਗਾ। ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਸਾਫ਼ ਰਹੇਗਾ। 6 ਤੇ 7 ਸਤੰਬਰ ਨੂੰ ਪੂਰੇ ਪੰਜਾਬ 'ਚ ਕੋਈ ਚੇਤਾਵਨੀ ਨਹੀਂ ਹੈ ਅਤੇ ਮੌਸਮ ਆਮ ਬਣਿਆ ਰਹੇਗਾ।

ਇਹ ਵੀ ਪੜ੍ਹੋ- ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News