ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ

Thursday, Oct 08, 2026 - 06:01 PM (IST)

ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ

ਚੰਡੀਗੜ੍ਹ: ਪੰਜਾਬ 'ਚ ਬੀਤੇ ਦਿਨ ਕੁਝ ਇਲਾਕਿਆਂ 'ਚ ਹੋਈ ਬਾਰਿਸ਼ ਤੋਂ ਬਾਅਦ ਅੱਜ ਵੀ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਕਈ ਇਲਾਕਿਆਂ 'ਚ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਨਮੀ ਵਾਲੀ ਗਰਮੀ ਤੋਂ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ। ਮੌਸਮ ਵਿਭਾਗ, ਚੰਡੀਗੜ੍ਹ ਵੱਲੋਂ ਜਾਰੀ ਤਾਜ਼ਾ ਭਵਿੱਖਬਾਣੀ ਅਨੁਸਾਰ ਅਗਲੇ ਦੋ ਦਿਨ ਮੌਸਮ ਸਾਫ਼ ਰਹੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ

ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ 8 ਅਤੇ 9 ਅਕਤੂਬਰ ਨੂੰ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਲਈ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਇਸ ਦੌਰਾਨ ਮੌਸਮ ਪੂਰੀ ਤਰ੍ਹਾਂ ਸਾਫ਼ ਅਤੇ ਖੁਸ਼ਕ ਰਹੇਗਾ। ਉੱਥੇ ਹੀ 10 ਅਤੇ 11 ਅਕਤੂਬਰ ਨੂੰ ਪੰਜਾਬ ਦੇ ਮੌਸਮ 'ਚ ਫਿਰ ਬਦਲਾਅ ਆਵੇਗਾ। ਜਿੱਥੇ ਮੌਸਮ ਵਿਭਾਗ ਨੇ ਇਸ ਦੌਰਾਨ 7 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ 'ਚ ਗਰਜ-ਚਮਕ ਦੇ ਨਾਲ ਮੀਂਹ, 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਬਿਜਲੀ ਲਿਸ਼ਕਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਸਰ: ਗਰੀਬ ਕੈਦੀਆਂ ਦੀ ਰਿਹਾਈ ਲਈ ਰਾਹਤ ਵਾਲੀ ਖਬਰ, ਲਿਆ ਗਿਆ ਵੱਡਾ ਫੈਸਲਾ

ਇਹ ਜ਼ਿਲ੍ਹੇ ਰਹਿਣਗੇ ਪ੍ਰਭਾਵਿਤ
ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ  10 ਅਤੇ 11 ਅਕਤੂਬਰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਾਜ਼ਿਲਕਾ, ਮੁਕਤਸਰ ਸਾਹਿਬ ਅਤੇ ਬਠਿੰਡਾ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।  ਇਸ ਦੇ ਨਾਲ ਹੀ 12 ਅਕਤੂਬਰ ਤੋਂ ਬਾਅਦ ਪੰਜਾਬ 'ਚ ਮੌਸਮ ਫਿਰ ਤੋਂ ਸਾਫ਼ ਹੋ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਚੇਤਾਵਨੀ ਨਹੀਂ ਹੈ।

ਇਹ ਵੀ ਪੜ੍ਹੋ- ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ ਤਬਾਦਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News