ਪੰਜਾਬ ਲਈ ਜਾਰੀ ਹੋਈ ਚਿਤਾਵਨੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਵੋ ਇਹ ਖ਼ਬਰ
Friday, Jan 10, 2025 - 02:25 PM (IST)
![ਪੰਜਾਬ ਲਈ ਜਾਰੀ ਹੋਈ ਚਿਤਾਵਨੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਵੋ ਇਹ ਖ਼ਬਰ](https://static.jagbani.com/multimedia/2025_1image_12_28_085145981punjabalertissue.jpg)
ਚੰਡੀਗੜ੍ਹ : ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਕਾਰਣ ਬਹੁਤ ਘੱਟ ਦਿੱਖ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਅਲਰਟ ਵਿਚ ਦੱਸਿਆ ਗਿਆ ਹੈ ਕਿ ਅੰਮ੍ਰਿਤਸਰ, ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਲੁਧਿਆਣਾ, ਜਲੰਧਰ, ਪਟਿਆਲਾ, ਸੰਗਰੂਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਅੰਬਾਲਾ ਅਤੇ ਕੁਰੂਕਸ਼ੇਤਰ ਵਿਚ ਵਿਜ਼ੀਬਿਲਟੀ ਬੇਹੱਦ ਘੱਟ ਹੋ ਸਕਦੀ ਹੈ। ਇਸ ਦਰਮਿਆਨ ਮੌਸਮ ਵਿਭਾਗ ਨੇ ਲੋਕਾਂ ਨੂੰ ਬੇਹੱਦ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ ਅਤੇ ਕਿਹਾ ਹੈ ਕਿ ਵਿਜ਼ੀਬਿਲਟੀ ਘੱਟ ਹੋਣ ਕਾਰਨ ਯਾਤਰਾ ਪ੍ਰਭਾਵਿਤ ਹੋ ਸਕਦੀ ਹੈ। ਲੋਕਾਂ ਨੂੰ ਸੜਕਾਂ 'ਤੇ ਧਿਆਨ ਨਾਲ ਚੱਲਣ ਅਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪਾਰਟੀ ਕਰਕੇ ਪਰਤ ਰਹੇ ਤਿੰਨ ਜਿਗਰੀ ਦੋਸਤਾਂ ਦੀ ਮੌਤ, ਨੇਵੀ 'ਚੋਂ ਛੁੱਟੀ 'ਤੇ ਆਇਆ ਸੀ ਇਕ ਮੁੰਡਾ
ਦੂਜੇ ਪਾਸੇ ਦੇਰ ਰਾਤ ਤੋਂ ਜਲੰਧਰ ਵਿਚ ਬੇਹੱਦ ਸੰਘਣੀ ਧੁੰਦ ਛਾਈ ਰਹੀ। ਮੁੱਖ ਮਾਰਗਾਂ 'ਤੇ ਵਿਜ਼ੀਬਿਲਟੀ ਘਟਣ ਕਾਰਣ ਵਾਹਨਾਂ ਦੀ ਰਫ਼ਤਾਰ ਹੌਲੀ ਹੋਣ ਕਾਰਣ ਹਲਕਾ ਜਾਮ ਵੀ ਲੱਗਾ ਰਿਹਾ। ਆਲਮ ਇਹ ਹੈ ਕਿ ਸੰਘਣੀ ਧੁੰਦ ਅਤੇ ਵਿਜ਼ੀਬਿਲਟੀ ਘਟਣ ਕਾਰਣ ਪੰਜਾਬ ਵਿਚ ਕਈ ਥਾਈਂ ਵੱਡੇ ਹਾਦਸੇ ਵੀ ਵਾਪਰੇ ਹਨ।
ਇਹ ਵੀ ਪੜ੍ਹੋ : ਪੰਜਾਬ ਦੀ ਇਹ ਵੱਡੀ ਨਹਿਰ ਬੰਦ ਕਰਨ ਦਾ ਐਲਾਨ
ਫਿਲੌਰ ਸਥਿਤ ਹਾਈਵੇਅ 'ਤੇ ਸਵੇਰੇ ਜਲੰਧਰ ਤੋਂ ਲੁਧਿਆਣਾ ਜਾ ਰਹੀ ਰੋਡਵੇਜ਼ ਬੱਸ ਅਤੇ ਪ੍ਰਾਈਵੇਟ ਸਲਿੱਪਰ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਹ ਹਾਦਸਾ ਅੰਬੇਡਕਰ ਚੌਕ ਦੇ ਉੱਪਰ ਫਲਾਈਓਵਰ 'ਤੇ ਵਾਪਰਿਆ, ਜਿੱਥੇ ਦੋਵੇਂ ਬੱਸਾਂ ਦੀ ਆਪਸੀ ਟੱਕਰ ਕਾਰਨ ਭਾਜੜਾਂ ਪੈ ਗਈਆਂ। ਹਾਦਸੇ ਦੇ ਕਾਰਨ ਰੋਡਵੇਜ਼ ਦੀ ਬੱਸ ਹਾਈਵੇਅ ਫਲਾਈਓਵਰ 'ਤੇ ਲੰਮਕ ਗਈ। ਗਨੀਮਤ ਇਹ ਰਹੀ ਕਿ ਹਾਦਸੇ ਵਿਚ ਕਿਸੇ ਕਿਸਮ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਪਰ ਦੋਵੇਂ ਬੱਸਾਂ ਨੂੰ ਕਾਫ਼ੀ ਨੁਕਸਾਨ ਹੋਇਆ ਹੈ। ਦੂਜਾ ਹਾਦਸੇ ਸੰਗਰੂਰ ਦੇ ਪਿੰਡ ਬਹਾਦਰਪੁਰ ਨਜ਼ਦੀਕ ਵਾਪਰਿਆ, ਜਿੱਥੇ ਪੀ. ਆਰ. ਟੀ. ਸੀ. ਦੀ ਬੱਸ ਅਤੇ ਟਰੈਕਟਰ ਟਰਾਲੀ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਕੰਡਕਟਰ ਦੀ ਮੌਤ ਹੋ ਗਈ ਅਤੇ 11 ਵਿਅਕਤੀ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸੜਕ ਸੁਰੱਖਿਆ ਫੋਰਸ ਦੀ ਮਦਦ ਨਾਲ ਸੰਗਰੂਰ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।
ਇਹ ਵੀ ਪੜ੍ਹੋ : ਕੈਨੇਡੇ ਪਹੁੰਚਦੇ ਹੀ ਨੌਜਵਾਨ ਨੂੰ ਲੱਖਾਂ ਰੁਪਏ ਲਾ ਕੇ ਭੇਜੀ ਪਤਨੀ ਨੇ ਦਿੱਤਾ ਧੋਖਾ, ਮੁੰਡੇ ਦੀ ਹੋ ਗਈ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e