16 ਕਿਸਾਨ ਜਥੇਬੰਦੀਆਂ ਦੀ ਚਿਤਾਵਨੀ, ਸਰਕਾਰਾਂ ਅੰਦੋਲਨਕਾਰੀ ਕਿਸਾਨਾਂ ਨਾਲ ਪੰਗਾ ਨਾ ਲੈਣ

Wednesday, May 05, 2021 - 02:29 PM (IST)

ਸਿੰਘੂ ਬਾਰਡਰ/ਮਾਛੀਵਾੜਾ (ਸੰਜੇ ਗਰਗ, ਟੱਕਰ) : ਇਥੇ ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ 16 ਪ੍ਰਮੁੱਖ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ’ਚ ਸ਼ਾਮਲ ਸਾਰੇ ਹੀ ਕਿਸਾਨ ਆਗੂਆਂ ਨੇ ਪੰਜਾਬ ਅਤੇ ਚੰਡੀਗੜ੍ਹ ਸਮੇਤ ਹੋਰ ਕਈ ਸੂਬਿਆਂ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਪ੍ਰਸਾਸ਼ਨ ਵਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਦੀਆਂ ਕਾਰਵਾਈਆਂ ਦਾ ਗੰਭੀਰ ਨੋਟਿਸ ਲੈਂਦਿਆਂ ਸੂਬਾ ਸਰਕਾਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਅੰਦੋਲਨਕਾਰੀ ਕਿਸਾਨਾਂ ਨਾਲ ਪੰਗਾ ਲੈਣ ਵਾਲੀਆਂ ਕਾਰਵਾਈਆਂ ਨੂੰ ਤੁਰੰਤ ਬੰਦ ਕਰ ਦੇਣ। ਇਸ ਮੀਟਿੰਗ ਵਿੱਚ ਉੱਚੇਚੇ ਤੌਰ ’ਤੇ ਸ਼ਾਮਲ ਰਹੇ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ, ਜਗਜੀਤ ਸਿੰਘ ਡੱਲੇਵਾਲ ਅਤੇ ਸਤਨਾਮ ਸਿੰਘ ਬਹਿਰੂ ਆਦਿ ਨੇ ਬਾਕੀ ਜਥੇਬੰਦੀਆਂ ਦੇ ਆਗੂਆਂ ਨਾਲ ਲੰਬੀ ਵਿਚਾਰ-ਚਰਚਾ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਝੋਨੇ ਦੀ ਅਗਲੀ ਫ਼ਸਲ ਲਈ ਐਲਾਨੇ 1960 ਰੁਪਏ ਪ੍ਰਤੀ ਕੁਇੰਟਲ ਦੇ ਭਾਅ ਨੂੰ ਪੂਰੀ ਤਰਾਂ ਨਕਾਰਦੇ ਹੋਏ ਕਿਹਾ ਕਿ ਇਹ ਦੇਸ਼ ਦੇ ਕਿਸਾਨਾਂ ਨਾਲ ਮਜ਼ਾਕ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਕਾਂਗਰਸ ਨੂੰ ਜਿਊਂਦਾ ਕਰਨ ਲਈ ਸ਼ੇਖਚਿੱਲੀ ਵਾਲੇ ਸੁਪਨੇ ਦੇਖ ਰਹੇ ਜਾਖੜ : ਸ਼ਵੇਤ ਮਲਿਕ

ਮੀਟਿੰਗ ਵਿਚ ਹਾਜ਼ਰ ਕਿਸਾਨ ਆਗੂਆਂ ਬਲਵੰਤ ਸਿੰਘ ਬਹਿਰਾਮਕੇ, ਸਤਨਾਮ ਸਿੰਘ ਸਾਹਨੀ, ਜੰਗਬੀਰ ਸਿੰਘ ਚੌਹਾਨ, ਹਰਿੰਦਰ ਸਿੰਘ ਲੱਖੋਵਾਲ, ਮੁਕੇਸ਼ ਚੰਦਰ ਸ਼ਰਮਾ, ਬਲਦੇਵ ਸਿੰਘ ਸਿਰਸਾ, ਤੂਫ਼ਾਨ ਸਿੰਘ, ਸੁਖਪਾਲ ਸਿੰਘ ਅਤੇ ਬਖਤਾਵਰ ਸਿੰਘ ਆਦਿ ਨੇ ਪੱਛਮੀ ਬੰਗਾਲ ਵਿਚ ਹੋਈ ਮਮਤਾ ਬੈਨਰਜੀ ਦੀ ਜਿੱਤ ਨੂੰ ਕਿਸਾਨ ਅੰਦੋਲਨ ਲਈ ਸ਼ੁੱਭ ਸੰਕੇਤ ਦੱਸਦੇ ਹੋਏ ਆਖਿਆ ਇਸ ਨਾਲ ਅੰਦੋਲਨ ਨੂੰ ਬਹੁਤ ਵੱਡੀ ਮਜ਼ਬੂਤੀ ਮਿਲੀ ਹੈ।

ਇਹ ਵੀ ਪੜ੍ਹੋ : ਆਕਸੀਜਨ ਦੀ ਢੋਆ-ਢੁਆਈ ਦੇ ਰੇਟ ’ਚ ਸੋਧ, ਮਾਰਕੀਟ ਰੁਝਾਨ ਅਨੁਸਾਰ ਹੋਵੇਗਾ ਰੇਟ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 


Anuradha

Content Editor

Related News