ਪੰਜਾਬ ਵਿਚ ਭਾਰੀ ਮੀਂਹ ਦੀ ਚਿਤਾਵਨੀ, ਇਨ੍ਹਾਂ ਤਾਰੀਖਾਂ ਨੂੰ ਸੋਚ ਸਮਝ ਕੇ ਨਿਕਲਿਓਂ ਘਰੋਂ ਬਾਹਰ

Saturday, Jun 29, 2024 - 06:27 PM (IST)

ਚੰਡੀਗੜ੍ਹ : ਮੌਸਮ ਵਿਭਾਗ ਨੇ ਅਗਲੇ ਦੋ-ਤਿੰਨ ਦਿਨਾਂ ਅੰਦਰ ਮਾਨਸੂਨ ਦੇ ਸਾਰੇ ਪੰਜਾਬ ਤੇ ਹਰਿਆਣਾ ’ਚ ਪਹੁੰਚਣ ਦੀ ਉਮੀਦ ਜ਼ਾਹਿਰ ਕਰਦਿਆਂ ਇਨ੍ਹਾਂ ਸੂਬਿਆਂ ’ਚ ਅਗਲੇ ਕੁਝ ਦਿਨ ਦੌਰਾਨ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਉੱਤਰ-ਪੱਛਮੀ ਭਾਰਤ ’ਚ ਭਾਰੀ ਮੀਂਹ ਪੈ ਸਕਦਾ ਹੈ। ਵਿਭਾਗ ਨੇ ਮੀਂਹ ਦੇ ਨਾਲ ਹਨੇਰੀ ਚੱਲਣ ਅਤੇ ਬਿਜਲੀ ਲਿਸ਼ਕਣ ਦੀ ਸੰਭਾਵਨਾ ਵੀ ਜ਼ਾਹਿਰ ਕੀਤੀ ਹੈ। ਵਿਭਾਗ ਨੇ ਦੱਸਿਆ ਕਿ ਮਾਨਸੂਨ ਇਸ ਸਮੇਂ ਹਿਮਾਚਲ ਪ੍ਰਦੇਸ਼, ਲੱਦਾਖ਼, ਕਸ਼ਮੀਰ, ਜੰਮੂ ਅਤੇ ਦਿੱਲੀ ਦੇ ਬਹੁਤੇ ਹਿੱਸਿਆਂ ਦੇ ਨਾਲ ਨਾਲ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ’ਚ ਪਹੁੰਚ ਚੁੱਕਾ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਇਕ ਲੱਖ ਤੋਂ ਵੱਧ ਪੈਨਸ਼ਨ ਧਾਰਕਾਂ ਨੂੰ ਸਰਕਾਰ ਨੇ ਦਿੱਤਾ ਝਟਕਾ, ਕੀਤੀ ਵੱਡੀ ਕਾਰਵਾਈ

ਵਿਭਾਗ ਨੇ ਕਿਹਾ ਕਿ ਮਾਨਸੂਨ ਦੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਦੇ ਬਾਕੀ ਹਿੱਸਿਆਂ ਅਤੇ ਚੰਡੀਗੜ੍ਹ ਵੱਲ ਵਧਣ ਲਈ ਸਥਿਤੀਆਂ ਪੂਰੀ ਤਰ੍ਹਾਂ ਢੁੱਕਵੀਆਂ ਹਨ ਅਤੇ ਆਉਂਦੇ 2-3 ਦਿਨਾਂ ਅੰਦਰ ਇਹ ਇੱਥੇ ਪਹੁੰਚ ਜਾਵੇਗਾ। ਵਿਭਾਗ ਨੇ ਦੱਸਿਆ ਕਿ 29 ਤੇ 30 ਜੂਨ ਨੂੰ ਹਿਮਾਚਲ ਪ੍ਰਦੇਸ਼, 30 ਜੂਨ ਅਤੇ 1 ਜੁਲਾਈ ਨੂੰ ਪੰਜਾਬ ਅਤੇ 29 ਜੂਨ ਤੋਂ 1 ਜੁਲਾਈ ਤੱਕ ਹਰਿਆਣਾ, ਚੰਡੀਗੜ੍ਹ ਤੇ ਦਿੱਲੀ ’ਚ ਭਾਰੀ ਮੀਂਹ ਪੈ ਸਕਦਾ ਹੈ।

ਇਹ ਵੀ ਪੜ੍ਹੋ : ਮਾਮੇ ਦੀ ਲੜਾਈ ਦਾ ਪਤਾ ਲੱਗਣ 'ਤੇ ਭਾਣਜੇ ਨੇ ਖੇਡੀ ਖੂਨੀ ਖੇਡ, 2 ਘੰਟਿਆਂ 'ਚ ਹਮਲਾ ਕਰਨ ਵਾਲੇ ਦਾ ਕੀਤਾ ਕਤਲ

ਹਿਮਾਚਲ ਪ੍ਰਦੇਸ਼ ਲਈ ਅਲਰਟ ਜਾਰੀ

ਮਿਲੀ ਜਾਣਕਾਰੀ ਮੁਤਾਬਕ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਅਤੇ ਨੇੜਲੇ ਇਲਾਕਿਆਂ ’ਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ ਅਤੇ ਮੌਸਮ ਵਿਭਾਗ ਨੇ ਸੱਤ ਜ਼ਿਲ੍ਹਿਆਂ ’ਚ ਅਗਲੇ ਦੋ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਜ਼ਾਹਿਰ ਕਰਦਿਆਂ ਔਰੇਂਜ ਅਲਰਟ ਅਤੇ 1 ਤੇ 2 ਜੁਲਾਈ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਚੰਬਾ, ਕਾਂਗੜਾ, ਕੁੱਲੂ, ਮੰਡੀ, ਸ਼ਿਮਲਾ, ਸਿਰਮੌਰ ਤੇ ਸੋਲਨ ਜ਼ਿਲ੍ਹਿਆਂ ’ਚ 29 ਤੇ 30 ਜੂਨ ਨੂੰ ਭਾਰੀ ਮੀਂਹ ਪੈਣ ਦੇ ਨਾਲ ਨਾਲ ਨੇਰ੍ਹੀ ਚੱਲਣ ਤੇ ਬਿਜਲੀ ਲਿਸ਼ਕਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਸਹੁਰਿਆਂ ਤੇ ਪੇਕਿਆਂ ਨੇ ਘਰੋਂ ਕੱਢੀ ਨਾਬਾਲਿਗ, ਪ੍ਰੇਮੀ ਨੇ ਵੀ ਠੁਕਰਾਈ, ਫੇਰ ਜੋ ਹੋਇਆ ਕਲਪਨਾ ਤੋਂ ਪਰੇ ਸੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News