ਪੰਜਾਬ ਵਾਸੀਓ ਹੋ ਜਾਓ Alert, ਸੂਬੇ 'ਚ ਭਾਰੀ ਮੀਂਹ ਦੀ ਚਿਤਾਵਨੀ (ਵੀਡੀਓ)
Thursday, Sep 12, 2024 - 10:43 AM (IST)
ਚੰਡੀਗੜ੍ਹ : ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਬੇ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅੱਜ ਬੱਦਲਵਾਈ ਦੇ ਨਾਲ-ਨਾਲ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ। ਦਰਅਸਲ ਮਾਨਸੂਨ ਇਕ ਵਾਰ ਫਿਰ ਸਰਗਰਮ ਹੋ ਗਿਆ ਹੈ, ਜਿਸ ਕਾਰਨ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ। ਅੱਜ ਚੰਡੀਗੜ੍ਹ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਹਿਗੜ੍ਹ ਸਾਹਿਬ, ਪਟਿਆਲਾ, ਸੰਗਰੂਰ ਅਤੇ ਮਾਨਸਾ ਸਮੇਤ ਪੰਜਾਬ ਦੇ 10 ਜ਼ਿਲ੍ਹਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਭਾਰੀ ਮੀਂਹ ਦੇ ਅਲਰਟ ਨਾਲ ਲੋਕਾਂ ਲਈ ਜਾਰੀ ਹੋਈ Advisory, ਜ਼ਰਾ ਰਹੋ ਬਚ ਕੇ
ਮੌਸਮ ਵਿਭਾਗ ਵਲੋਂ ਵੀਰਵਾਰ ਨੂੰ ਸੂਬੇ ਦੇ ਕਈ ਇਲਾਕਿਆਂ 'ਚ ਕਾਲੇ ਬੱਦਲਾਂ ਦੇ ਨਾਲ ਹਲਕੇ ਤੋਂ ਦਰਮਿਆਨੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਮੌਸਮ ਖ਼ੁਸ਼ਕ ਹੋਣ ਕਾਰਨ ਤਾਪਮਾਨ 'ਚ 2.5 ਡਿਗਰੀ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਸੂਬੇ 'ਚ ਤਾਪਮਾਨ ਇਕ ਵਾਰ ਫਿਰ 37 ਡਿਗਰੀ ਨੂੰ ਪਾਰ ਕਰ ਗਿਆ ਹੈ। ਫ਼ਰੀਦਕੋਟ ਦਾ ਤਾਪਮਾਨ 37.2 ਡਿਗਰੀ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਦਾ ਤਾਪਮਾਨ 3.6 ਡਿਗਰੀ ਵੱਧਣ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 36.4 ਡਿਗਰੀ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਡਾਕਟਰਾਂ ਦੀ ਹੜਤਾਲ 'ਤੇ ਸਖ਼ਤ ਹੁਕਮ ਜਾਰੀ, Action 'ਚ ਮਾਨ ਸਰਕਾਰ
ਇਨ੍ਹਾਂ 7 ਦਿਨਾਂ 'ਚ ਦੋ ਜ਼ਿਲ੍ਹੇ ਤਰਨਤਾਰਨ ਅਤੇ ਮੁਕਤਸਰ ਅਜਿਹੇ ਹਨ, ਜਿੱਥੇ ਬਿਲਕੁਲ ਵੀ ਮੀਂਹ ਨਹੀਂ ਪਿਆ। ਜਦੋਂ ਕਿ ਫਾਜ਼ਿਲਕਾ ਅਤੇ ਬਠਿੰਡਾ ਵਿੱਚ 98 ਫ਼ੀਸਦੀ ਘੱਟ, ਅੰਮ੍ਰਿਤਸਰ ਵਿੱਚ 94 ਫ਼ੀਸਦੀ, ਕੂਪਰਥਲਾ ਵਿੱਚ 93 ਫ਼ੀਸਦੀ ਅਤੇ ਹੁਸ਼ਿਆਰਪੁਰ ਵਿੱਚ 82 ਫ਼ੀਸਦੀ ਘੱਟ ਮੀਂਹ ਪਿਆ ਹੈ। ਇਸ ਤੋਂ ਇਲਾਵਾ ਦੋ ਜ਼ਿਲ੍ਹੇ ਰੂਪਨਗਰ ਅਤੇ ਫ਼ਤਹਿਗੜ੍ਹ ਸਾਹਿਬ ਅਜਿਹੇ ਹਨ, ਜਿੱਥੇ ਆਮ ਨਾਲੋਂ ਵੱਧ ਮੀਂਹ ਪਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8