ਪੰਜਾਬ 'ਚ ਤੂਫ਼ਾਨ ਨਾਲ ਭਾਰੀ ਮੀਂਹ ਦੀ ਚਿਤਾਵਨੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ Alert (ਵੀਡੀਓ)

04/18/2024 11:00:22 AM

ਲੁਧਿਆਣਾ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਦਰਅਸਲ ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ 'ਚ ਆਉਣ ਵਾਲੇ 2 ਦਿਨਾਂ ਲਈ ਤੂਫ਼ਾਨ ਦੇ ਨਾਲ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਦੇ ਮੁਤਾਬਕ 18 ਤੋਂ 21 ਅਪ੍ਰੈਲ ਦੌਰਾਨ ਤੇਜ਼ ਤੂਫ਼ਾਨ ਦੇ ਨਾਲ ਭਾਰੀ ਮੀਂਹ ਦੀ ਸੰਭਾਵਨਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਤੜਕੇ ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ ਅਤੇ ਕਈ ਥਾਵਾਂ 'ਤੇ ਬੂੰਦਾਬਾਂਦੀ ਹੋ ਰਹੀ ਹੈ।

ਇਹ ਵੀ ਪੜ੍ਹੋ : ਹੋਟਲ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਅਚਾਨਕ ਪਿਆ ਪੁਲਸ ਦਾ ਛਾਪਾ, ਮੌਕੇ 'ਤੇ ਫੜ੍ਹ ਲਈ ਕੁੜੀ

ਜੇਕਰ ਮਾਝਾ ਇਲਾਕੇ ਦੀ ਗੱਲ ਕਰੀਏ ਤਾਂ ਕਈ ਇਲਾਕਿਆਂ 'ਚ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਇਸ ਤੋਂ ਪਹਿਲਾਂ ਮੌਸਮ ਵਿਭਾਗ ਵਲੋਂ 15-16 ਤਾਰੀਖ਼ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਸੀ।

ਇਹ ਵੀ ਪੜ੍ਹੋ : PSEB 10ਵੀਂ ਜਮਾਤ ਵਾਲੇ ਹੋ ਜਾਣ ਤਿਆਰ, ਅੱਜ ਆ ਜਾਵੇਗਾ Result, ਇਕ ਕਲਿੱਕ 'ਤੇ ਇੰਝ ਕਰੋ ਚੈੱਕ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਹ ਪੱਛਮੀ ਗੜਬੜੀ ਦਾ ਅਸਰ ਹੈ। ਇਸ ਕਾਰਨ ਪੰਜਾਬ ਦੇ ਤਾਪਮਾਨ 'ਚ ਬਹੁਤਾ ਬਦਲਾਅ ਨਹੀਂ ਹੋਵੇਗਾ ਪਰ ਲੋਕਾਂ ਨੂੰ ਵੱਧਦੀ ਗਰਮੀ ਤੋਂ ਕੁੱਝ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਅਗਲੇ 2 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵੀਰਵਾਰ ਸ਼ਾਮ ਨੂੰ ਮੀਂਹ ਪੈਣ ਦੀਆਂ ਸੰਭਾਵਨਾਵਾਂ ਮਜ਼ਬੂਤ ਹੁੰਦੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਤੂਫ਼ਾਨ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਸੂਬੇ 'ਚ ਤਾਪਮਾਨ 23 ਤੋਂ 33 ਡਿਗਰੀ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

Babita

This news is Content Editor Babita