ਪੰਜਾਬ 'ਚ ਮੀਂਹ-ਤੂਫ਼ਾਨ ਤੇ ਬਿਜਲੀ ਚਮਕਣ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ
Wednesday, Apr 29, 2026 - 12:03 PM (IST)
ਚੰਡੀਗੜ੍ਹ : ਪੰਜਾਬ 'ਚ ਮੌਸਮ ਦੇ ਕਰਵਟ ਲੈਂਦੇ ਹੀ ਗਰਮੀ ਤੋਂ ਪਰੇਸ਼ਾਨ ਲੋਕਾਂ ਨੇ ਥੋੜ੍ਹਾ ਸੁੱਖ ਦਾ ਸਾਹ ਲਿਆ ਹੈ ਕਿਉਂਕਿ ਮੀਂਹ ਪੈਣ ਕਾਰਨ ਤਾਪਮਾਨ 'ਚ ਕਮੀ ਆਈ ਹੈ ਅਤੇ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਵੀ ਬਿਜਲੀ, ਗਰਜ ਅਤੇ ਤੇਜ਼ ਹਵਾਵਾਂ ਸਣੇ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ 29 ਅਪ੍ਰੈਲ ਤੋਂ 3 ਮਈ ਤੱਕ ਸੂਬੇ 'ਚ ਮੀਂਹ ਅਤੇ ਗਰਜ ਸਣੇ ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ 'ਚ ਕਈ ਥਾਵਾਂ 'ਤੇ ਹਲਕਾ ਮੀਂਹ ਪੈ ਸਕਦਾ ਹੈ। ਇਨ੍ਹਾਂ ਜ਼ਿਲ੍ਹਿਆਂ 'ਚ ਬਿਜਲੀ ਚਮਕਣ, ਗਰਜ ਅਤੇ 40-60 ਕਿਲੋਮੀਟਰ ਪ੍ਰੀਤ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਦਿੱਤੀ ਗਈ ਹੈ। ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਖੁੱਲ੍ਹੇ 'ਚ ਜਾਣ ਤੋਂ ਗੁਰੇਜ਼ ਕਰਨ ਅਤੇ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਮਿਲਕਫੈੱਡ ਪੰਜਾਬ ਨੇ ਇਕ ਮਈ ਤੋਂ ਦੁੱਧ ਦੀ ਖ਼ਰੀਦ ਕੀਮਤ ਵਧਾਉਣ ਦਾ ਕੀਤਾ ਐਲਾਨ, ਪੜ੍ਹੋ ਪੂਰੀ ਖ਼ਬਰ
ਤਾਪਮਾਨ 'ਚ ਆਈ ਗਿਰਾਵਟ
ਮੌਸਮ ਵਿਭਾਗ ਅਨੁਸਾਰ ਪੰਜਾਬ ’ਚ ਔਸਤਨ ਵੱਧ ਤੋਂ ਵੱਧ ਤਾਪਮਾਨ ’ਚ 6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਤਾਪਮਾਨ ’ਚ ਆਈ ਇਸ ਵੱਡੀ ਗਿਰਾਵਟ ਕਾਰਨ ਸੂਬੇ ਦਾ ਤਾਪਮਾਨ ਆਮ ਨਾਲੋਂ 3.2 ਡਿਗਰੀ ਹੇਠਾਂ ਆ ਗਿਆ ਹੈ। ਤਾਪਮਾਨ ’ਚ ਗਿਰਾਵਟ ਦੇ ਬਾਵਜੂਦ ਪੰਜਾਬ ’ਚ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏ. ਡਬਲਯੂ. ਐੱਸ.) ’ਚ 38.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ। ਦੂਜੇ ਪਾਸੇ ਸੂਬੇ ’ਚ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ’ਚ 21 ਡਿਗਰੀ ਸੈਲਸੀਅਸ ਰਿਹਾ, ਜਿਸ ਨਾਲ ਇਹ ਸਭ ਤੋਂ ਠੰਡਾ ਇਲਾਕਾ ਬਣਿਆ।
ਇਹ ਵੀ ਪੜ੍ਹੋ : 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਲਰਟ, ਕਰ ਲਓ ਜਲਦੀ, ਸਿੱਖਿਆ ਬੋਰਡ ਦਾ ਆਖ਼ਰੀ ਅਲਟੀਮੇਟਮ
ਖੇਤੀਬਾੜੀ 'ਤੇ ਅਸਰ
ਭਾਵੇਂ ਕਿ ਆਮ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ ਪਰ ਇਹ ਬਦਲਦਾ ਮੌਸਮ ਕਿਸਾਨਾਂ ਲਈ ਚਿੰਤਾ ਦਾ ਕਾਰਨ ਬਣ ਗਿਆ ਹੈ। ਅਪ੍ਰੈਲ ਦਾ ਅਖ਼ੀਰਲਾ ਹਫ਼ਤਾ ਕਣਕ ਦੀ ਵਾਢੀ ਦਾ ਮੁੱਖ ਸਮਾਂ ਹੁੰਦਾ ਹੈ। ਪੰਜਾਬ ਦੇ ਕਈ ਹਿੱਸਿਆਂ ’ਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਹੋਈ ਬਾਰਸ਼ ਮੰਡੀਆਂ ’ਚ ਖੁੱਲ੍ਹੇ ਆਸਮਾਨ ਹੇਠ ਪਈ ਫ਼ਸਲ ਅਤੇ ਖੇਤਾਂ ’ਚ ਖੜ੍ਹੀ ਕਣਕ ਦਾ ਨੁਕਸਾਨ ਕਰ ਸਕਦੀ ਹੈ। ਆਉਣ ਵਾਲੇ ਦਿਨਾਂ ’ਚ ਵੀ ਤੇਜ਼ ਹਵਾਵਾਂ ਅਤੇ ਝੱਖੜ ਦੀ ਚਿਤਾਵਨੀ ਕਾਰਨ ਕਿਸਾਨਾਂ ਨੂੰ ਆਪਣੀ ਵੱਢੀ ਹੋਈ ਫ਼ਸਲ ਨੂੰ ਸੁਰੱਖਿਅਤ ਥਾਵਾਂ 'ਤੇ ਰੱਖਣ ਅਤੇ ਤਿਰਪਾਲਾਂ ਨਾਲ ਢੱਕ ਕੇ ਰੱਖਣ ਦੀ ਸਖ਼ਤ ਲੋੜ ਹੈ ਤਾਂ ਜੋ ਮੌਸਮ ਦੀ ਮਾਰ ਤੋਂ ਬਚਿਆ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
