ਪੰਜਾਬ ''ਚ ਗਰਜ ਤੇ ਬਿਜਲੀ ਸਣੇ ਮੀਂਹ ਪੈਣ ਦੀ ਚਿਤਾਵਨੀ, ਕਈ ਜ਼ਿਲ੍ਹਿਆਂ ''ਚ ਯੈਲੋ Alert ਜਾਰੀ
Tuesday, Feb 27, 2024 - 10:44 AM (IST)
ਚੰਡੀਗੜ੍ਹ : ਪੰਜਾਬ 'ਚ ਮੌਸਮ ਨੂੰ ਲੈ ਕੇ ਜ਼ਰੂਰੀ ਖ਼ਬਰ ਹੈ। ਦਰਸਅਲ ਮੌਸਮ ਵਿਭਾਗ ਵਲੋਂ ਸੂਬੇ ਦੇ ਲੁਧਿਆਣਾ, ਪਟਿਆਲਾ, ਜਲੰਧਰ ਅਤੇ ਮੋਗਾ ਸਮੇਤ 21 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਇਨ੍ਹਾਂ ਜ਼ਿਲ੍ਹਿਆਂ 'ਚ ਗਰਜ਼ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ : 7 ਮਾਰਚ ਤੋਂ ਸ਼ੁਰੂ ਹੋਣਗੀਆਂ PSEB 5ਵੀਂ ਜਮਾਤ ਦੀਆਂ ਪ੍ਰੀਖਿਆਵਾਂ, ਜਾਰੀ ਕੀਤੇ ਗਏ ਨਿਰਦੇਸ਼
ਵਿਭਾਗ ਨੇ 2 ਅਤੇ 3 ਮਾਰਚ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ 29 ਫਰਵਰੀ ਨੂੰ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਕਾਰਨ ਮੌਸਮ ਵਿਗੜਨ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਖਨੌਰੀ ਬਾਰਡਰ ਤੋਂ ਮੰਦਭਾਗੀ ਖ਼ਬਰ : ਧਰਨੇ 'ਤੇ ਬੈਠੇ ਇਕ ਹੋਰ ਕਿਸਾਨ ਦੀ ਮੌਤ (ਵੀਡੀਓ)
ਵਿਭਾਗ ਨੇ ਅਗਲੇ 3 ਦਿਨਾਂ ਤੱਕ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਦੇ ਨਾਲ ਹੀ ਹੀ ਸੂਬੇ ਦੇ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ 'ਚ ਉਤਰਾਅ-ਚੜ੍ਹਾਅ ਜਾਰੀ ਹੈ। ਕਈ ਜ਼ਿਲ੍ਹਿਆਂ 'ਚ ਘੱਟੋ-ਘੱਟ ਤਾਪਮਾਨ 10 ਡਿਗਰੀ ਨੂੰ ਪਾਰ ਕਰ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8