ਪੰਜਾਬ ’ਚ ਇਨ੍ਹਾਂ ਤਰੀਕਾਂ ਨੂੰ ਤੇਜ਼ ਤੂਫਾਨ ਤੇ ਮੀਂਹ ਦੀ ਚਿਤਾਵਨੀ, 12 ਜ਼ਿਲ੍ਹਿਆਂ ਲਈ Alert

Sunday, May 18, 2025 - 10:38 AM (IST)

ਪੰਜਾਬ ’ਚ ਇਨ੍ਹਾਂ ਤਰੀਕਾਂ ਨੂੰ ਤੇਜ਼ ਤੂਫਾਨ ਤੇ ਮੀਂਹ ਦੀ ਚਿਤਾਵਨੀ, 12 ਜ਼ਿਲ੍ਹਿਆਂ ਲਈ Alert

ਜਲੰਧਰ- ਪੰਜਾਬ 'ਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲਈ ਹੈ। ਮੌਸਮ ਵਿਭਾਗ ਨੇ ਅੱਜ  ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬਿਜਲੀ ਦੀ ਗਰਜ, ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ 12 ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਤੋਂ ਵੱਧ ਰਿਹਾ ਹੈ। ਅੱਜ ਮੌਸਮ ਖੁਸ਼ਕ ਰਹੇਗਾ, ਕੋਈ ਚੇਤਾਵਨੀ ਨਹੀਂ ਹੈ ਪਰ ਮੌਸਮ ਵਿਭਾਗ ਨੇ 19 ਮਈ ਤੋਂ 21 ਮਈ ਤੱਕ ਆਉਣ ਵਾਲੇ ਤਿੰਨ ਦਿਨਾਂ ਵਿੱਚ ਹਲਕੀ ਬਾਰਿਸ਼ ਅਤੇ ਤੂਫਾਨ ਦੀ ਭਵਿੱਖਬਾਣੀ ਕੀਤੀ ਹੈ।

ਇਹ ਵੀ ਪੜ੍ਹੋ-  Punjab: ਸ਼ਰਮਨਾਕ ਪਤੀ ਨੇ ਗੁਆਂਢ 'ਚ ਰਹਿੰਦੀ ਕੁੜੀ ਨਾਲ ਕੀਤਾ ਜਬਰ-ਜ਼ਿਨਾਹ, ਪਤਨੀ ਨੇ ਬਣਾ ਲਈ ਵੀਡੀਓ

ਇਹ ਸਥਿਤੀ ਪੱਛਮੀ ਗੜਬੜ ਦੇ ਸਰਗਰਮ ਹੋਣ ਕਾਰਨ ਪੈਦਾ ਹੋਵੇਗੀ। ਇਸ ਦੇ ਨਾਲ ਹੀ, ਗਰਜ ਦੇ ਨਾਲ ਬਿਜਲੀ ਡਿੱਗਣ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਤਾਪਮਾਨ 40.8 ਡਿਗਰੀ ਦਰਜ ਕੀਤਾ ਗਿਆ। ਪੰਜਾਬ ਅਤੇ ਚੰਡੀਗੜ੍ਹ ਵਿੱਚ ਬਹੁਤ ਜ਼ਿਆਦਾ ਗਰਮੀ ਪੈ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.8 ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਤਾਪਮਾਨ ਨਾਲੋਂ 2.7 ਡਿਗਰੀ ਵੱਧ ਦਰਜ ਕੀਤਾ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 45.2 ਡਿਗਰੀ ਦਰਜ ਕੀਤਾ ਗਿਆ। 

ਇਹ ਵੀ ਪੜ੍ਹੋ- ਬੇਹੋਸ਼ ਕਰ ਕੁੜੀ ਨਾਲ 3 ਨੌਜਵਾਨਾਂ ਨੇ ਟੱਪੀਆਂ ਹੱਦਾਂ, ਫਿਰ ਸਾਰੀ ਰਾਤ ਕਰਦਾ ਰਿਹਾ...

ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਕ 19 ਮਈ ਨੂੰ ਪੰਜਾਬ ਦੇ 12 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ) ਦੇ ਨਾਲ ਗਰਜ/ਬਿਜਲੀ ਦੇ ਨਾਲ-ਨਾਲ ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 20 ਮਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਗਰਜ/ਬਿਜਲੀ/ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ ਦੀ ਗਤੀ) ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਪੰਜਾਬ ਦੀ ਮਸ਼ਹੂਰ ਕੱਪੜਾ ਮਾਰਕੀਟ ਬਾਜ਼ਾਰ 3 ਦਿਨ ਲਈ ਬੰਦ

ਇਸ ਤੋਂ ਇਲਾਵਾ 21 ਮਈ ਨੂੰ ਫਿਰੋਜ਼ਪੁਰ, ਮੋਗਾ, ਫਰੀਦਕੋਟ, ਬਠਿੰਡਾ, ਮੁਕਤਸਰ, ਫਾਜ਼ਿਲਕਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਕਿਤੇ-ਕਿਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਫਿਰੋਜ਼ਪੁਰ, ਮੋਗਾ, ਫਰੀਦਕੋਟ, ਬਠਿੰਡਾ, ਮੁਕਤਸਰ, ਫਾਜ਼ਿਲਕਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਗਰਜ/ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Shivani Bassan

Content Editor

Related News