ਕਿਸਾਨਾਂ ਵਲੋਂ ਸੰਘਰਸ਼ ਦੀ ਚਿਤਾਵਨੀ

02/06/2016 2:02:28 PM

18 ਨੂੰ ਚੰਡੀਗੜ੍ਹ ਵਿਖੇ ਹੋ ਰਹੀ ਕਿਸਾਨਾਂ ਦੀ ਪੰਚਾਇਤ ਬਾਰੇ ਵਿਚਾਰਾਂ

ਮੋਗਾ (ਗਰੋਵਰ, ਗੋਪੀ)- ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੀ 18 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਸਾਂਝੀ ਕਿਸਾਨ ਪੰਚਾਇਤ ਦੀਆਂ ਤਿਆਰੀਆਂ ਜ਼ੋਰਾਂ ''ਤੇ ਚੱਲ ਰਹੀਆਂ ਹਨ। ਇਸ ਸਬੰਧੀ ਜ਼ਿਲਾ ਮੋਗਾ ਦੇ ਵੱਖ-ਵੱਖ ਬਲਾਕਾਂ ਤੋਂ 1100 ਕਿਸਾਨਾਂ ਦਾ ਕਾਫਲਾ ਜ਼ਿਲਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਅਤੇ ਸਕੱਤਰ ਜਨਰਲ ਗੁਲਜ਼ਾਰ ਸਿੰਘ ਘੱਲ ਕਲਾਂ ਦੀ ਅਗਵਾਈ ਵਿਚ ਚੰਡੀਗੜ੍ਹ ਲਈ ਰਵਾਨਾ ਹੋਵੇਗਾ।

ਇਹ ਜਾਣਕਾਰੀ ਜ਼ਿਲਾ ਮੋਗਾ ਦੀ ਮਾਸਿਕ ਮੀਟਿੰਗ ਨੂੰ ਸੰਬੋਧਨ ਕਰਨ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਪੰਜਾਬ ਇਕਾਈ ਦੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਹੇਸ਼ਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਚੋਣਾਂ ਸਮੇਂ ਕੀਤੇ ਸਾਰੇ ਵਾਅਦਿਆਂ ਤੋਂ ਇਕ-ਇਕ ਕਰ ਕੇ ਮੁੱਕਰ ਗਈ ਹੈ, ਜਿਸ ਕਾਰਨ ਕਿਸਾਨਾਂ ਦੀ ਆਰਥਿਕ ਹਾਲਤ ਦਿਨੋ-ਦਿਨ ਪਤਲੀ ਹੋ ਰਹੀ ਹੈ ਅਤੇ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ 18 ਫਰਵਰੀ ਦੀ ਚੰਡੀਗੜ੍ਹ ਵਿਖੇ ਹੋ ਰਹੀ ਕਿਸਾਨ ਪੰਚਾਇਤ ''ਸੰਕੇਤਿਕ ਚਿੰਨ੍ਹ''ਹੋਵੇਗੀ। ਜੇਕਰ ਸਰਕਾਰ ਨੇ ਕਿਸਾਨਾਂ ਦੀ ਆਵਾਜ਼ ਨੂੰ ਅਣਗੌਲਿਆ ਕੀਤਾ ਤਾਂ 17 ਮਾਰਚ ਤੋਂ ਦਿੱਲੀ ਨੂੰ ਜਾਣ ਵਾਲੇ ਸਾਰੇ ਹਾਈਵੇ ਮੁਕੰਮਲ ਬੰਦ ਕਰ ਦਿੱਤੇ ਜਾਣਗੇ। ਮੀਟਿੰਗ ਵਿਚ ਗੁਰਮੀਤ ਸਿੰਘ ਸੰਧੂਆਣਾ, ਜਸਵੀਰ ਸਿੰਘ ਮੰਦਰ, ਆਦਿ ਹਾਜ਼ਰ ਸਨ।


Anuradha Sharma

News Editor

Related News