ਸ਼ਰਾਬ ਫੈਕਟਰੀ ਅੱਗੇ ਲੱਗੇ ਮੋਰਚੇ ਵੱਲੋਂ ਚਿਤਾਵਨੀ; ਜੇਕਰ 26 ਤੱਕ ਗ੍ਰਿਫ਼ਤਾਰ ਕੀਤੇ ਕਿਸਾਨ ਰਿਹਾਅ ਨਾ ਕੀਤੇ ਤਾਂ...

12/24/2022 8:51:53 PM

ਜ਼ੀਰਾ (ਗੁਰਮੇਲ ਸੇਖਵਾਂ) : ਪਿੰਡ ਮਨਸੂਰਵਾਲ ਕਲਾਂ ਸਥਿਤ ਮਾਲਬਰੋਜ਼ ਸ਼ਰਾਬ ਫੈਕਟਰੀ ਦਾ ਮਸਲਾ ਇਸ ਵਕਤ ਪੰਜਾਬ ਦਾ ਸਭ ਤੋਂ ਵੱਡਾ ਮਸਲਾ ਬਣ ਚੁੱਕਾ ਹੈ। ਸ਼ਰਾਬ ਫੈਕਟਰੀ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਸ਼ੁਰੂ ਹੋਏ ਇਸ ਮੋਰਚੇ ਵਿੱਚ ਪੰਜਾਬ ਦੀਆਂ ਵੱਡੀਆਂ ਜਥੇਬੰਦੀਆਂ ਸ਼ਮੂਲੀਅਤ ਕਰ ਰਹੀਆਂ ਹਨ ਅਤੇ ਮੋਰਚੇ ਵਿੱਚ ਪਹੁੰਚੇ ਲੋਕਾਂ ਲਈ ਲੰਗਰ ਚਲਾਏ ਜਾ ਰਹੇ ਹਨ। ਪੰਜਾਬ ਦੇ ਹਰ ਵਰਗ ਵੱਲੋਂ ਇਸ ਮੋਰਚੇ ਦਾ ਸਮਰਥਨ ਕੀਤਾ ਜਾ ਰਿਹਾ ਹੈ ਤੇ ਲੰਗਰ ਵਾਸਤੇ ਰਸਦਾਂ ਪਹੁੰਚਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ASI ਦਾ ਆਤੰਕ: ਲੋਕਾਂ ਨੂੰ ਮਾਰਦਾ ਸੀ ਪੱਥਰ, ਮੁਹੱਲੇ ਵਾਲਿਆਂ ਨੇ ਬੰਨ੍ਹ ਕੇ ਪਾਗਲਖਾਨੇ ਪਹੁੰਚਾਇਆ

PunjabKesari

ਅੱਜ ਮੋਰਚੇ ਦੇ ਆਗੂਆਂ ਨੇ ਇਕ ਹੋਰ ਫ਼ੈਸਲਾ ਲੈਂਦਿਆਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ 26 ਦਸੰਬਰ ਤੱਕ ਥਾਣਾ ਸਦਰ ਜ਼ੀਰਾ ਵਿੱਚ ਦਰਜ ਕੀਤੇ ਮੁਕੱਦਮੇ ਰੱਦ ਨਾ ਕੀਤੇ ਗਏ, ਫੜੇ ਗਏ ਲੋਕਾਂ ਨੂੰ ਰਿਹਾਅ ਨਾ ਕੀਤਾ ਗਿਆ, ਰੱਦ ਕੀਤੇ ਗਏ ਅਸਲਾ ਲਾਇਸੈਂਸ ਤੇ ਹੋਰ ਮਸਲੇ ਹੱਲ ਨਾ ਕੀਤੇ ਗਏ ਤਾਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਹੁਣ ਤੱਕ ਇਹ ਮੋਰਚਾ ਸ਼ਾਂਤਮਈ ਚੱਲ ਰਿਹਾ ਹੈ ਤੇ ਪ੍ਰਸ਼ਾਸਨ ਵੱਲੋਂ ਬਣਾਈਆਂ ਜਾਂਚ ਕਮੇਟੀਆ ਵੱਲੋਂ ਵੀ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੋਰਚੇ ਵੱਲੋਂ ਕਮੇਟੀਆਂ ਵਿੱਚ ਆਪਣੇ ਨੁਮਾਇੰਦੇ ਉਦੋਂ ਤੱਕ ਸ਼ਾਮਲ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੀਆਂ ਉਕਤ ਮੰਗਾਂ ਪੂਰੀਆਂ ਨਹੀ ਕੀਤੀਆਂ ਜਾਂਦੀਆਂ।

ਇਹ ਵੀ ਪੜ੍ਹੋ : ਪੁਰਾਣੀ ਰੰਜਿਸ਼ ਦਾ ਖੌਫ਼ਨਾਕ ਅੰਤ, ਨੌਜਵਾਨ ਦਾ ਗੋਲ਼ੀ ਮਾਰ ਕੇ ਕਤਲ, ਮਹੀਨਾ ਪਹਿਲਾਂ ਹੀ ਹੋਇਆ ਸੀ ਵਿਆਹ

ਦੂਜੇ ਪਾਸੇ ਸਿਵਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਮਾਣਯੋਗ ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਮਾਹੌਲ ਨੂੰ ਸ਼ਾਂਤਮਈ ਰੱਖਣ ਲਈ ਮੌਕੇ ’ਤੇ ਪੁਲਸ ਤਾਇਨਾਤ ਕੀਤੀ ਗਈ ਹੈ। ਲੋਕਾਂ ਵੱਲੋਂ ਸ਼ਾਂਤਮਈ ਢੰਗ ਨਾਲ ਇਸ ਮੋਰਚੇ ਵਿੱਚ ਸ਼ਾਮਲ ਹੁੰਦੇ ਆਪਣੀ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News