ਪੰਜਾਬ ਵਿਚ ਔਰਤਾਂ ਅਤੇ ਸਕੂਲੀ ਬੱਚਿਆਂ ਨੂੰ ਲੈ ਕੇ ਜਾਰੀ ਹੋਈ ਚਿਤਾਵਨੀ
Wednesday, Sep 18, 2024 - 06:22 PM (IST)
ਅੰਮ੍ਰਿਤਸਰ (ਦਲਜੀਤ) : ਸਿਹਤ ਵਿਭਾਗ ਵੱਲੋਂ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਅਤੇ ਗਰਭਵਤੀ ਮਾਵਾਂ ਨੂੰ ਐਨਰਜੀ ਡਰਿੰਕਸ ਨਾ ਲੈਣ ਦੀ ਹਦਾਇਤ ਕੀਤੀ ਗਈ ਹੈ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਸਰੀਰਕ ਨੁਕਸਾਨ ਦੇ ਮੱਦੇਨਜ਼ਰ ਐਨਰਜੀ ਡਰਿੰਕ ਬੱਚਿਆਂ ਅਤੇ ਗਰਭਵਤੀ ਮਾਵਾਂ ’ਤੇ ਜ਼ਿਆਦਾ ਅਸਰ ਦਿਖਾ ਸਕਦੀ ਹੈ। ਸਿਵਲ ਸਰਜਨ ਡਾ. ਕਿਰਨਦੀਪ ਕੌਰ ਨੇ ਇਸ ਸਬੰਧੀ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਆਮ ਜਨਤਾ ਨੂੰ ਜਾਗਰੂਕ ਕਰਨ ਸਬੰਧੀ ਹੁਕਮ ਦਿੱਤੇ ਹਨ। ਉਨ੍ਹਾਂ ਦੱਸਿਆ ਲੋਕਾਂ ਦੀ ਸਿਹਤ ਨਾਲ ਹੋਣ ਵਾਲੇ ਖਿਲਵਾੜ ਨੂੰ ਰੋਕਣ ਦੇ ਮਕਸਦ ਨਾਲ ਸਿਹਤ ਵਿਭਾਗ ਦੀਆਂ ਟੀਮ ਵੱਲੋਂ ਵੱਖ-ਵੱਖ ਫੂਡ ਬਿਜ਼ਨੈੱਸ ਆਪ੍ਰੇਟਰਾਂ ਪਾਸੋਂ ਖਾਣ ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਲਏ ਜਾ ਰਹੇ ਹਨ। ਉਨ੍ਹਾਂ ਮਿਲਾਵਟਖੋਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਣ ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਸਕੂਲਾਂ ਦੇ ਅਧਿਕਾਰੀਆਂ ਨੂੰ ਵੀ ਖਾਸ ਅਪੀਲ ਕੀਤੀ ਗਈ ਹੈ ਕਿ ਉਹ ਸਕੂਲਾਂ ਵਿਚ ਵੀ ਇਨ੍ਹਾਂ ਐਨਰਜੀ ਡ੍ਰਰਿੰਕਸ ਤੋਂ ਹੋਣ ਵਾਲੇ ਨੁਕਸਾਨ ਬਾਰੇ ਬੱਚਿਆਂ ਨੂੰ ਵਾਰ-ਵਾਰ ਜਾਗਰੂਕ ਕਰਵਾਉਂਦੇ ਰਹਿਣ। ਇਸ ਸਬੰਧੀ ਪਹਿਲਾਂ ਵੀ ਫੂਡ ਬਿਜ਼ਨੇਸ ਅਪਰੇਟਰਾਂ ਦੇ ਜਾਗਰੂਕ ਕੈਂਪ ਲਗਾਏ ਜਾ ਚੁੱਕੇ ਹਨ।
ਇਹ ਵੀ ਪੜ੍ਹੋ : ਚਿੰਤਪੁਰਨੀ ਰੋਡ 'ਤੇ ਪੈਂਦੇ ਪਿੰਡ ਆਦਮਵਾਲ ਨੂੰ ਪੁਲਸ ਨੇ ਪਾਇਆ ਘੇਰਾ, ਹਾਲਾਤ ਦੇਖ ਸਹਿਮੇ ਲੋਕ
ਦੂਸਰੇ ਪਾਸੇ ਸਹਾਇਕ ਦੀ ਫੂਡ ਕਮਿਸ਼ਨਰ ਰਜਿੰਦਰ ਪਾਲ ਸਿੰਘ ਨੇ ਦੱਸਿਆ ਤਿਉਹਾਰਾਂ ਦੇ ਮੱਦੇਨਜ਼ਰ ਫੂਡ ਸੇਫਟੀ ਟੀਮਾਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਵੱਖ-ਵੱਖ ਦੁਕਾਨਾਂ ਦੇ ਸੈਂਪਲ ਵੀ ਭਰੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮਿਲਾਵਟਖੋਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਡੇਅਰੀਆਂ ਅਤੇ ਦੁਕਾਨਾਂ ਚੈੱਕ ਕੀਤੀਆਂ ਗਈਆਂ ਅਤੇ ਦੁਕਾਨਦਾਰਾਂ ਨੂੰ ਸਾਫ-ਸੁਥਰੀਆਂ ਅਤੇ ਚੰਗੇ ਮਟੀਰੀਅਲ ਨਾਲ ਤਿਆਰ ਕੀਤੀਆਂ ਗਈਆਂ ਵਸਤੂਆਂ ਵੇਚਣ ਸੰਬੰਧੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਰੇ ਫੂਡ ਬਿਜ਼ਨੈੱਸ ਆਪ੍ਰੇਟਰਾਂ ਨੂੰ ਲਾਈਸੈਂਸ/ਰਜਿਸਟ੍ਰੇਸ਼ਨ ਲੈਣ ਸਬੰਧੀ ਕਿਹਾ ਗਿਆ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰਿਆਂ ਨੂੰ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਅਤੇ ਗਰਭਵਤੀ ਮਾਵਾਂ ਨੂੰ ਐਨਰਜੀ ਡਰਿੰਕਸ ਨਾ ਵੇਚਣ ਦੀ ਸਖ਼ਤ ਹਦਾਇਤ ਕੀਤੀ ਨਾਲ ਹੀ ਸਥਾਨਕ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਅਪੀਲ ਕੀਤੀ ਕਿ ਕੋਈ ਵੀ ਸਾਮਾਨ ਖ਼ਰੀਦਣ ਤੋਂ ਪਹਿਲਾਂ ਉਸ ਦੀ ਐਕਸਪਾਇਰੀ ’ਤੇ ਵਾਰਨਿੰਗ ਚੰਗੀ ਤਰ੍ਹਾਂ ਪੜ੍ਹ ਲਈ ਜਾਵੇ ਤਾਂ ਜੋ ਕਿਸੇ ਖਾਸ ਉਮਰ ਵਿਚ ਖਾਣ-ਪੀਣ ਵਾਲੀਆਂ ਵਸਤੂਆਂ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ਲਈ ਜਾਰੀ ਹੋਇਆ ਅਲਰਟ, ਵਧਾਈ ਗਈ ਚੌਕਸੀ
ਉਨ੍ਹਾਂ ਦੱਸਿਆਂ ਕਿ 18 ਸਾਲ ਤੋਂ ਘੱਟ ਉਮਰ ਅਤੇ ਗਰਭਵਤੀ ਔਰਤਾਂ ’ਤੇ ਐਨਰਜੀ ਡ੍ਰਰਿੰਕਸ ਪੀਣ ਕਾਰਨ ਹੋਣ ਵਾਲੇ ਨੁਕਸਾਨ ਸਬੰਧੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਸਮੇਂ-ਸਮੇਂ ’ਤੇ ਹੋਣ ਵਾਲੀ ਸੇਫ਼ ਫੂਡ ਐਂਡ ਹੈਲਦੀ ਡਾਇਟ ਸੰਬੰਧੀ ਜ਼ਿਲਾ ਪੱਧਰੀ ਮੀਟਿੰਗ ਵਿਚ ਵੀ ਇਸ ਮੁੱਦੇ ’ਤੇ ਸਾਰਿਆਂ ਨੂੰ ਜਾਗਰੂਕ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਜਲੰਧਰ ਨੇੜੇ ਅਗਵਾ ਤੋਂ ਬਾਅਦ ਕਤਲ ਕੀਤੇ ਐੱਨ. ਆਰ. ਆਈ. ਦੇ ਮਾਮਲੇ 'ਚ ਹੈਰਾਨ ਕਰਨ ਵਾਲਾ ਖ਼ੁਲਾਸਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8