ਵੈੱਬ ਸੀਰੀਜ਼ ਦਾ ਵਿਰੋਧ ਕਰਨ 'ਤੇ ਵੜਿੰਗ, ਮਜੀਠੀਆ ਅਤੇ ਰੰਧਾਵਾ ਨੂੰ ਧਮਕੀ, ਪੜ੍ਹੋ ਪੂਰੀ ਖ਼ਬਰ

Saturday, Apr 25, 2026 - 11:29 AM (IST)

ਵੈੱਬ ਸੀਰੀਜ਼ ਦਾ ਵਿਰੋਧ ਕਰਨ 'ਤੇ ਵੜਿੰਗ, ਮਜੀਠੀਆ ਅਤੇ ਰੰਧਾਵਾ ਨੂੰ ਧਮਕੀ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ : ਗੈਂਗਸਟਰ ਆਧਾਰਿਤ ਵੈੱਬ ਸੀਰੀਜ਼ ਦਾ ਵਿਰੋਧ ਕਰਨ 'ਤੇ ਪੰਜਾਬ ਦੇ ਆਗੂਆਂ ਨੂੰ ਧਮਕੀ ਭਰੇ ਸੁਨੇਹੇ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਆਧਾਰਿਤ ਵਿਵਾਦਿਤ ਡਾਕੂਮੈਂਟਰੀ ਵੈੱਬ ਸੀਰੀਜ਼ ਦੀ ਰਿਲੀਜ਼ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਅਤੇ ਇਸ 'ਤੇ ਪਾਬੰਦੀ ਲਾਉਣ ਦੀ ਮੰਗ ਕਰਨ ਤੋਂ ਬਾਅਦ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਧਮਕੀ ਮਿਲੀ ਹੈ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੀ ਧਮਕੀ ਦਿੱਤੀ ਗਈ ਹੈ। ਇਸੇ ਤਰ੍ਹਾਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਵੀ ਧਮਕੀ ਮਿਲੀ ਹੈ। ਦੱਸਣਯੋਗ ਹੈ ਕਿ ਪੰਜਾਬੀਆਂ ਦੇ ਸਖ਼ਤ ਵਿਰੋਧ ਮਗਰੋਂ ਭਾਰਤ ਸਰਕਾਰ ਨੇ ਇਸ ਵੈੱਬ ਸੀਰੀਜ਼ ਦੀ ਰਿਲੀਜ਼ 'ਤੇ ਰੋਕ ਲਾ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ ਭਰ 'ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ, ਭਲਕੇ ਹੋਵੇਗਾ BLACKOUT! ਪੜ੍ਹੋ ਕੀ ਹੈ ਕਾਰਨ

ਰਾਜਾ ਵੜਿੰਗ ਨੇ ਦਾਇਰ ਕੀਤੀ ਸੀ ਜਨਹਿੱਤ ਪਟੀਸ਼ਨ

ਇਹ ਜਨਹਿਤ ਪਟੀਸ਼ਨ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਦਾਇਰ ਕੀਤੀ ਗਈ ਸੀ, ਜਿਸ 'ਚ ਵੈੱਬ ਸੀਰੀਜ਼ ਦੇ ਪ੍ਰਸਾਰਣ ’ਤੇ ਤੁਰੰਤ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਸੀ। ਪਟੀਸ਼ਨਕਰਤਾ ਨੇ ਦਲੀਲ ਦਿੱਤੀ ਸੀ ਕਿ ਇਹ ਸੀਰੀਜ਼ ਗੈਂਗਸਟਰ ਦੇ ਜੀਵਨ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਦਰਸਾਉਂਦੀ ਹੈ, ਜਿਸ ਨਾਲ ਅਪਰਾਧ ਨੂੰ ਉਤਸ਼ਾਹਿਤ ਕਰਨ ਦਾ ਖ਼ਤਰਾ ਹੈ। ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਬੈਂਚ ਨੂੰ ਦੱਸਿਆ ਕਿ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਪਲੇਟਫਾਰਮ ਨੂੰ ਸੀਰੀਜ਼ ਰਿਲੀਜ਼ ਨਾ ਕਰਨ ਦੀ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! SAD ਪੁਨਰ ਸੁਰਜੀਤ ਨੇ ਜਾਰੀ ਕੀਤਾ ਵਿਜ਼ਨ ਡਾਕੂਮੈਂਟ

ਮੰਤਰਾਲੇ ਨੇ ਇਹ ਵੀ ਕਿਹਾ ਕਿ ਪੰਜਾਬ ਪੁਲਸ ਨੇ ਖ਼ਦਸ਼ਾ ਪ੍ਰਗਟ ਕੀਤਾ ਸੀ ਕਿ ਸੀਰੀਜ਼ ਦੇ ਪ੍ਰਸਾਰਣ ਨਾਲ ਕਾਨੂੰਨ ਵਿਵਸਥਾ ਪ੍ਰਭਾਵਿਤ ਹੋ ਸਕਦੀ ਹੈ ਅਤੇ ਇਸ ਨਾਲ ਅਪਰਾਧਾਂ ਨੂੰ ਭੜਕਾਇਆ ਜਾ ਸਕਦਾ ਹੈ। ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਵੀ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News