7 ਸਾਲਾਂ ਤੋਂ ਰਹਿੰਦ ਖੂੰਹਦ ਨੂੰ ਅੱਗ ਲਗਾਏ ਬਗੈਰ ਫ਼ਸਲਾਂ ਦੀ ਕਾਸ਼ਤ ਕਰ ਰਿਹਾ ਹੈ ਇਹ ਕਿਸਾਨ

10/19/2021 2:41:36 PM

ਗੁਰਦਾਸਪੁਰ (ਹਰਮਨ) - ਕਿਸਾਨਾਂ ਨੂੰ ਖੇਤੀਬਾੜੀ ਦੇ ਅਤਿ ਆਧੁਨਿਕ ਸੰਦਾਂ ਨਾਲ ਖੇਤੀ ਕਰਨੀ ਚਾਹੀਦੀ ਹੈ ਅਤੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਵਾਹ ਕੇ ਅਗਲੀ ਫ਼ਸਲ ਬੀਜਣੀ ਚਾਹੀਦੀ ਹੈ। ਇਹ ਅਪੀਲ ਕਰਦਿਆਂ ਪਿੰਡ ਝੰਡਾ ਲੁਬਾਣਾ, ਗੁਰਦਾਸਪੁਰ ਦੇ ਅਗਾਂਹਵਧੂ ਕਿਸਾਨ ਸਰਬਜੀਤ ਸਿੰਘ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਵਾਤਵਾਰਣ ਨੂੰ ਪ੍ਰਦੂਸ਼ਣ ਮੁਕਤ ਰੱਖਣ ਅਤੇ ਆਪਣੀ ਅਤੇ ਆਪਣੇ ਪਰਿਵਾਰ ਤੇ ਲੋਕਾਂ ਦੀ ਸਿਹਤ ਸੰਭਾਲ ਲਈ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ ਹੈ।  

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ : ਪਾਕਿਸਤਾਨ ’ਚ ਹਿੰਦੂ ਨੌਜਵਾਨ ਦਾ ਕਤਲ ਕਰ ਦਰੱਖ਼ਤ ਨਾਲ ਲਟਕਾਈ ਲਾਸ਼, ਫੈਲੀ ਸਨਸਨੀ

ਅਗਾਂਹਵਧੂ ਕਿਸਾਨ ਸਰਬਜੀਤ ਸਿੰਘ ਨੇ ਦੱਸਿਆ ਕਿ ਉਸਦੀ 10 ਏਕੜ ਜ਼ਮੀਨ ਹੈ। ਪਿਛਲੇ 7 ਸਾਲਾਂ ਤੋਂ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਹੈ ਅਤੇ ਹੈਪੀਸੀਡਰ ਤੇ ਰੋਟਾਵੇਟਰ ਨਾਲ ਫ਼ਸਲ ਦੀ ਰਹਿੰਦ-ਖੂੰਹਦ ਦੀ ਸੰਭਾਲ ਕਰਦੇ ਹਨ। ਕਿਸਾਨ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਵਿਧੀ ਨਾਲ ਉਸ ਦੀ ਜ਼ਮੀਨ ਦੀ ਸਿਹਤ ਵਿਚ ਬਹੁਤ ਸੁਧਾਰ ਆਇਆ ਹੈ ਅਤੇ ਫ਼ਸਲ ਦੀ ਝਾੜ ਅਤੇ ਗੁਣਵੱਤਾ ਵਿਚ ਵਾਧਾ ਹੋਇਆ ਹੈ। 

ਪੜ੍ਹੋ ਇਹ ਵੀ ਖ਼ਬਰ -  ਅਹਿਮ ਖ਼ਬਰ: ਪੰਜਾਬ ਸਰਕਾਰ ਵੱਲੋਂ ਸਹਿਕਾਰੀ ਬੈਂਕਾਂ 'ਚ ਨਵੀਆਂ ਭਰਤੀਆਂ ਦਾ ਐਲਾਨ

ਉਸਨੇ ਕਿਸਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਫ਼ਸਲ ਦੀ ਰਹਿੰਦ-ਖੂੰਹਦ ਨੂੰ ਸਾੜਨਾ ਨਹੀਂ ਚਾਹੀਦਾ ਹੈ। ਇਸ ਮੌਕੇ ਡਾ. ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਨੇ ਦੱਸਿਆ ਕਿ ਵਿਭਾਗ ਵਲੋਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਪਿੰਡ ਪੱਧਰ ਤਕ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ ਤੇ ਕਿਸਾਨਾਂ ਨੂੰ ਪਰਾਲੀ ਖੇਤਾਂ ਵਿਚ ਵਾਹੁਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ : ਕੋਰੋਨਾ ਮਹਾਮਾਰੀ ’ਚ ਪਰਿਵਾਰ ਗਵਾਉਣ ਵਾਲੇ 49 ਬੱਚਿਆਂ ਦਾ ਸਹਾਰਾ ਬਣੇਗੀ ‘ਪੰਜਾਬ ਸਰਕਾਰ’


rajwinder kaur

Content Editor

Related News