'ਨੇਤਾ ਜੀ ਸਤਿ ਸ੍ਰੀ ਅਕਾਲ' 'ਚ ਸ਼ਾਮ 7 ਵਜੇ ਵੇਖੋ ਗੁਰਮੀਤ ਖੁੱਡੀਆਂ ਨਾਲ ਗੱਲਬਾਤ

03/25/2022 1:48:09 PM

ਜਲੰਧਰ(ਵੈੱਬ ਡੈਸਕ): ਬਾਦਲਾਂ ਦੇ ਗੜ੍ਹ ਲੰਬੀ ਹਲਕੇ 'ਚ ਸੰਨ੍ਹ ਲਾਉਣ ਵਾਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਅੱਜ ਸ਼ਾਮ 7 ਵਜੇ 'ਜਗ ਬਾਣੀ' ਦੇ ਬਹੁ-ਚਰਚਿਤ ਪ੍ਰੋਗਰਾਮ 'ਨੇਤਾ ਜੀ ਸਤਿ ਸ੍ਰੀ ਅਕਾਲ' 'ਚ ਖੁੱਲ੍ਹਾ ਸੰਵਾਦ ਰਚਾਉਂਦੇ ਹੋਏ ਨਜ਼ਰ ਆਉਣਗੇ। ਗੁਰਮੀਤ ਸਿੰਘ ਖੁੱਡੀਆਂ ਨੇ ਜਿੱਥੇ ਪੰਜਾਬ ਦੀ ਸਿਆਸਤ ਨੂੰ ਲੈ ਕੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਵੱਲੋਂ ਪੁੱਛੇ ਤਿੱਖੇ ਸਵਾਲਾਂ ਦੇ ਜਵਾਬ ਦਿੱਤੇ ਹਨ ਉਥੇ ਹੀ ਆਪਣੀ ਨਿੱਜੀ ਜ਼ਿੰਦਗੀ ਕੇ ਕਿੱਸੇ ਵੀ ਸਾਂਝੇ ਕੀਤੇ ਹਨ।   

ਜ਼ਿਕਰਯੋਗ ਹੈ ਕਿ ਗੁਰਮੀਤ ਸਿੰਘ ਖੁੱਡੀਆਂ ਨੇ ਪੰਜ ਵਾਰ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਵੱਡੇ ਫ਼ਰਕ ਨਾਲ ਹਰਾਇਆ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੂੰ 66,313 ਅਤੇ ਅਕਾਲੀ ਦਲ ਦੇ ਉਮੀਦਵਾਰ ਪ੍ਰਕਾਸ਼ ਸਿੰਘ ਬਾਦਲ ਨੂੰ 54,917 ਵੋਟਾਂ ਪਈਆਂ ਸਨ। ਇਸ ਤਰ੍ਹਾਂ ਪ੍ਰਕਾਸ਼ ਸਿੰਘ ਬਾਦਲ ਨਾਲੋਂ 11 ਹਜ਼ਾਰ ਤੋਂ ਵੱਧ ਵੋਟਾਂ ਲੈ ਕੇ ਗੁਰਮੀਤ ਸਿੰਘ ਜੇਤੂ ਰਹੇ ਹਨ। ਗੁਰਮੀਤ ਸਿੰਘ ਖੁੱਡੀਆਂ ਨਾਲ ਖੁੱਲ੍ਹਾ ਸੰਵਾਦ ਤੁਸੀਂ 'ਜਗ ਬਾਣੀ' ਦੇ ਫੇਸਬੁੱਕ ਪੇਜ਼ ਜਾਂ ਯੂਟਿਊਬ ਪੇਜ਼ 'ਤੇ ਵੀ ਵੇਖ ਸਕਦੇ ਹੋ।


Harnek Seechewal

Content Editor

Related News