‘ਨੇਤਾ ਜੀ ਸਤਿ ਸ੍ਰੀ ਅਕਾਲ’ ’ਚ ਦੇਖੋ ਹੰਸ ਰਾਜ ਹੰਸ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ, ਪੂਰਾ ਇੰਟਰਵਿਊ ਐਤਵਾਰ ਸਵੇਰੇ 9 ਵਜੇ

Friday, Dec 24, 2021 - 11:30 PM (IST)

ਜਲੰਧਰ (ਵੈੱਬ ਡੈਸਕ) : ‘ਜਗ ਬਾਣੀ’ ਦੇ ਬਹੁਚਰਚਿਤ ਪ੍ਰੋਗਰਾਮ ਨੇਤਾ ਜੀ ਸਤਿ ਸ੍ਰੀ ਅਕਾਲ ਵਿਚ ਪੰਜਾਬੀ ਗਾਇਕ ਅਤੇ ਭਾਜਪਾ ਦੇ ਸੰਸਦ ਮੈਂਬਰ ਹੰਸ ਰਾਜ ਹੰਸ ਨਾਲ ਗੱਲਬਾਤ ਕੀਤੀ ਗਈ। ਜਗ ਬਾਣੀ ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਵਲੋਂ ਜਿੱਥੇ ਹੰਸ ਰਾਜ ਹੰਸ ਕੋਲੋਂ ਕਈ ਸਵਾਲ ਪੁੱਛੇ ਗਏ, ਉਥੇ ਹੀ ਹੰਸ ਰਾਜ ਹੰਸ ਨੇ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੇ ਪਰਿਵਾਰ ਦੇ ਅਣਸੁਣੇ ਕਿੱਸੇ ਵੀ ਦਰਸ਼ਕਾਂ ਨਾਲ ਸਾਂਝੇ ਕੀਤੇ। ਹੰਸ ਰਾਜ ਹੰਸ ਨੇ ਆਪਣੇ ਬਚਪਨ ਦੀ ਯਾਦ ਨੂੰ ਸਾਂਝਾ ਕਰਦਿਆਂ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਬਹੁਤ ਹੀ ਮਿਹਨਤ ਮਸ਼ੱਕਤ ਕਰਨ ਵਾਲਾ ਪਰਿਵਾਰ ਸੀ। ਇਹ ਪੁੱਛੇ ਜਾਣ 'ਤੇ ਕਿ ਉਨ੍ਹਾਂ ਦਾ ਪਹਿਲਾ ਸ਼ੋਅ ਕਦੋਂ ਬੁੱਕ ਹੋਇਆ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਪਹਿਲਾ ਸ਼ੋਅ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ 5000 ਰੁਪਏ ਵਿੱਚ ਬੁੱਕ ਹੋਇਆ ਸੀ, ਜਿਸ ਨੂੰ ਸੁਣ ਕੇ ਉਹ ਬਹੁਤ ਹੈਰਾਨ ਹੋਏ। ਹੰਸ ਰਾਜ ਹੰਸ ਦੀ ਜ਼ਿੰਦਗੀ ਨਾਲ ਜੁੜੇ ਅਣਸੁਣੇ ਕਿੱਸੇ ਸੁਣਨ ਲਈ ਪੂਰਾ ਵੀਡੀਓ ਦੇਖੋ ਐਤਵਾਰ ਸਵੇਰੇ 9 ਵਜੇ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News