ਮਾਨਸਾ: ਪਿੰਡ ਖਿਆਲਾ ਕਲਾਂ ਵਿਖੇ ਪਾਣੀ ਨੂੰ ਲੈ ਕੇ ਸਕੇ ਭਰਾਵਾਂ ਵਿੱਚ ਚੱਲੀਆਂ ਗੋਲੀਆਂ
Saturday, Aug 07, 2021 - 01:32 PM (IST)

ਮਾਨਸਾ (ਸੰਦੀਪ ਮਿੱਤਲ): ਪਿੰਡ ਖਿਆਲਾ ਕਲਾਂ ਵਿਖੇ ਪਾਣੀ ਦੇ ਝਗੜੇ ਨੂੰ ਲੈ ਕੇ ਦੋ ਗੁੱਟਾਂ ਵਿੱਚ ਹੋਈ ਫਾਈਰਿੰਗ ਦੌਰਾਨ ਚਾਰ ਵਿਅਕਤੀ ਜਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਦਾਖ਼ਲ ਕਰਵਾਉਣ ਤੋਂ ਮਗਰੋਂ ਸ਼ੁੱਕਰਵਾਰ ਦੀ ਰਾਤ ਰਾਜਿੰਦਰਾ ਹਸਪਤਾਲ ਪਟਿਆਲਾ ਲਈ ਰੈਫ਼ਰ ਕਰ ਦਿੱਤਾ ਗਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਵੱਡਾ ਬਿਆਨ, ਕਿਹਾ- ਸਰਕਾਰ ਆਉਣ 'ਤੇ ਦੇਵਾਂਗੇ 3 ਰੁਪਏ ਪ੍ਰਤੀ ਯੂਨਿਟ ਬਿਜਲੀ
ਮਿਲੀ ਜਾਣਕਾਰੀ ਅਨੁਸਾਰ ਪਿੰਡ ਖਿਆਲਾ ਕਲਾਂ ਸਕਾ ਭਰਾ ਨਿਰਵੈ ਸਿੰਘ, ਅਜਾਇਬ ਸਿੰਘ ਅਤੇ ਨੈਬ ਸਿੰਘ ਵਿਚਕਾਰ ਪਾਣੀ ਵਾਲੇ ਖਾਲ ਨੂੰ ਲੈ ਕੇ ਆਪਸੀ ਝਗੜਾ ਚਲਦਾ ਆ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਛੋਟੇ ਭਰਾ ਹਰਬੰਸ ਸਿੰਘ ਨੇ ਸ਼ੁੱਕਰਵਾਰ ਦੀ ਸ਼ਾਮ ਆਪਣੇ ਖੇਤ ਨੂੰ ਪਾਣੀ ਲਾ ਲਿਆ, ਜਦੋਂ ਅਜਾਇਬ ਸਿੰਘ ਆਪਣੇ ਖੇਤ ਨੂੰ ਪਾਣੀ ਲਾਉਣ ਲੱਗਿਆ ਤਾਂ ਨਿਰਵੈ ਸਿੰਘ ਨੇ ਉਸ ਨੂੰ ਰੋਕਿਆ, ਜਿਸ ਦੌਰਾਨ ਕੁੱਝ ਵਿਅਕਤੀ ਉੱਥੇ ਹਥਿਆਰ ਲੈ ਕੇ ਪਹੁੰਚ ਗਏ, ਜਿਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਘਟਨਾ ਵਿੱਚ ਮਨਦੀਪ ਸਿੰਘ, ਜਸਵਿੰਦਰ ਸਿੰਘ, ਅਜਾਇਬ ਸਿੰਘ ਅਤੇ ਨਾਇਬ ਸਿੰਘ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਦਾਖ਼ਲ ਕਰਵਾਉਣ ਤੋਂ ਬਾਅਦ ਬਾਹਰ ਲਈ ਰੈਫਰ ਕਰ ਦਿੱਤਾ ਗਿਆ।ਸਿਵਲ ਹਸਪਤਾਲ ਮਾਨਸਾ ਦੇ ਡਾ. ਵੀਲੀਅਮ ਨੇ ਦੱਸਿਆ ਕਿ ਉਨ੍ਹਾਂ ਕੋਲ ਚਾਰ ਵਿਅਕਤੀ ਜਖ਼ਮੀ ਹਾਲਤ ਵਿੱਚ ਪਹੁੰਚੇ ਹਨ, ਜਿਨ੍ਹਾਂ ਦੀ ਹਾਲਤ ਨੂੰ ਗੰਭੀਰ ਵੇਖਦਿਆਂ ਹੋਇਆ ਬਾਹਰ ਲਈ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਅਬੋਹਰ ਵਿਖੇ ਆਂਗਣਵਾੜੀ ਵਰਕਰ ਨੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਲਿਖੇ 18 ਲੋਕਾਂ ਦੇ ਨਾਂ
ਥਾਣਾ ਸਦਰ ਮਾਨਸਾ ਦੇ ਮੁੱਖੀ ਜਸਪਾਲ ਸਿੰਘ ਨੇ ਦੱਸਿਆ ਕਿ ਇਸ ਗੋਲੀਬਾਰੀ ਅਤੇ ਝਗੜੇ ਨਾਲ ਸਬੰਧਤ ਮਾਨਸਾ ਵਿਖੇ ਦਾਖ਼ਲ ਵਿਅਕਤੀ ਬਾਹਰ ਲਈ ਰੈਫ਼ਰ ਕਰ ਦਿੱਤੇ ਗਏ ਹਨ ਅਤੇ ਪੁਲਸ ਟੀਮ ਉਨ੍ਹਾਂ ਦੇ ਬਿਆਨ ਦਰਜ ਕਰਨ ਲਈ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਗਈ ਹੋਈ ਹੈ। ਉਨ੍ਹਾਂ ਕਿਹਾ ਕਿ ਬਿਆਨਾਂ ਤੋਂ ਬਾਅਦ ਹੀ ਕਾਰਵਾਈ ਅਮਲ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : ਸਿਆਸੀ ਦਲਾਂ ਨਾਲ ਸਮਝੌਤੇ ਦੀਆਂ ਖ਼ਬਰਾਂ ਦਰਮਿਆਨ ਪਰਮਿੰਦਰ ਢੀਂਡਸਾ ਦਾ ਵੱਡਾ ਬਿਆਨ