ਪੰਜਾਬ ''ਚ ਚੱਲਣ ਵਾਲੀ ਜਲ ਬੱਸ ਨੂੰ ਲੈ ਕੇ ਪੰਜਾਬ ਸਰਕਾਰ ਦਾ ਸਨਸਨੀਖੇਜ਼ ਬਿਆਨ

Tuesday, Jan 21, 2025 - 01:37 PM (IST)

ਪੰਜਾਬ ''ਚ ਚੱਲਣ ਵਾਲੀ ਜਲ ਬੱਸ ਨੂੰ ਲੈ ਕੇ ਪੰਜਾਬ ਸਰਕਾਰ ਦਾ ਸਨਸਨੀਖੇਜ਼ ਬਿਆਨ

ਚੰਡੀਗੜ੍ਹ : ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਪੱਸ਼ਟ ਕੀਤਾ ਹੈ ਕਿ ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੇ ਇਕ ਹਿੱਸੇ ਵਿਚ ਅਜਿਹੀਆਂ ਖ਼ਬਰਾਂ ਆਈਆਂ ਹਨ ਕਿ ਹਰੀਕੇ ਵਿਖੇ ਖੜ੍ਹੀ ਜਲ ਬੱਸ ਨੂੰ ਪੰਜਾਬ ਸਰਕਾਰ ਦੋਬਾਰਾ ਰਣਜੀਤ ਸਾਗਰ ਝੀਲ ਵਿਚ ਚਲਾਉਣ ਲਈ ਯਤਨ ਕਰ ਰਹੀ ਹੈ। ਸੌਂਦ ਨੇ ਕਿਹਾ ਕਿ ਇਹ ਖ਼ਬਰਾਂ ਬੇਬੁਨਿਆਦ ਅਤੇ ਗਲਤ ਹਨ ਅਤੇ ਉਹ ਇਨ੍ਹਾਂ ਦਾ ਖੰਡਨ ਕਰਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੀਆਂ ਖਬਰਾਂ ਅਫਵਾਹ ਤੋਂ ਇਲਾਵਾ ਹੋਰ ਕੁਝ ਨਹੀਂ ਹੈ। ਸੈਰ ਸਪਾਟਾ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਜਲ ਬੱਸ ਉੱਤੇ ਖਰਚ ਕੀਤੀ ਕਰੀਬ 8.63 ਕਰੋੜ ਰੁਪਏ ਦੀ ਰਾਸ਼ੀ ਬਹੁਤ ਗਲਤ ਫੈਸਲਾ ਸੀ ਅਤੇ ਪੰਜਾਬ ਦੇ ਲੋਕਾਂ ਉੱਤੇ ਪਾਏ ਇਸ ਬੇਮਤਲਬ ਵਿੱਤੀ ਬੋਝ ਦੀ ਵੀ ਉਹ ਨਿਖੇਧੀ ਕਰਦੇ ਹਨ। 

ਇਹ ਵੀ ਪੜ੍ਹੋ : ਪੰਜਾਬ 'ਚ ਲੱਗ ਰਹੇ ਸਮਾਰਟ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਹੋ ਗਿਆ ਨਵਾਂ ਐਲਾਨ

PunjabKesari

ਉਨ੍ਹਾਂ ਕਿਹਾ ਕਿ ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ ਸੀ ਅਤੇ ਅਸੀਂ ਇਸਦੀ ਜਾਂਚ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਇਹ ਬੱਸ ਚਲਾਉਣ ਲਈ ਬਿਲਕੁਲ ਵੀ ਫਿੱਟ ਨਹੀਂ ਹੈ ਅਤੇ ਇਸ ਨੂੰ ਚਲਾਉਣ ਨਾਲ ਵੱਡਾ ਐਕਸੀਡੈਂਟ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਜਿਹਾ ਕੋਈ ਫ਼ੈਸਲਾ ਨਹੀਂ ਲਵੇਗੀ ਜਿਸ ਨਾਲ ਪੰਜਾਬ ਦੇ ਲੋਕਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਹੁੰਦਾ ਹੋਵੇ। ਉਨ੍ਹਾਂ ਕਿਹਾ ਕਿ ਜਲ ਬੱਸ ਨੂੰ ਚਲਾਉਣ ਸਬੰਧੀ ਮੀਡੀਆ ਦੇ ਕਿਸੇ ਵੀ ਹਿੱਸੇ ਵਿਚ ਛਪੀ/ਪ੍ਰਸਾਰਿਤ ਹੋਈ ਖ਼ਬਰ ਉੱਤੇ ਪੰਜਾਬ ਵਾਸੀ ਰੱਤੀ ਭਰ ਵੀ ਯਕੀਨ ਨਾ ਕਰਨ ਕਿਉਂਕਿ ਮੌਜੂਦਾ ਸਰਕਾਰ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਵਚਨਬੱਧ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਬੱਸ ਹਾਦਸਾ, ਵਿਛ ਗਈਆਂ ਲਾਸ਼ਾਂ, ਭਿਆਨਕ ਬਣੇ ਹਾਲਾਤ, ਦੇਖੋ ਤਸਵੀਰਾਂ

ਉਨ੍ਹਾਂ ਕਿਹਾ ਕਿ ਇਹ ਜਲ ਬੱਸ ਵੈਸੇ ਵੀ ਵੱਡੇ ਘਾਟੇ ਦਾ ਸੌਦਾ ਰਹੀ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਇਸ ਉੱਤੇ ਸਰਕਾਰੀ ਖਜ਼ਾਨੇ ਦੇ ਕਰੋੜਾਂ ਰੁਪਏ ਖਰਚ ਦਿੱਤੇ ਜਦਕਿ ਆਮਦਨੀ ਹਜ਼ਾਰਾਂ ਵਿਚ ਵੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਇਹ ਜਲ ਬੱਸ ਪੂਰੀ ਤਰ੍ਹਾਂ ਅਣਫਿੱਟ ਹੈ ਅਤੇ ਇਸ ਨੂੰ ਆਗਾਮੀ ਸਮੇਂ ਵਿਚ ਬਿਲਕੁਲ ਵੀ ਨਹੀਂ ਚਲਾਇਆ ਜਾਵੇਗਾ। ਸੌਂਦ ਨੇ ਕਿਹਾ ਕਿ ਇਹ ‘ਸੁਪਰ ਫੇਲ੍ਹ’ ਜਲ ਬੱਸ ਪਿਛਲੀਆਂ ਸਰਕਾਰਾਂ ਦੇ ਗਲ਼ਤ ਫੈਸਲਿਆਂ ਦਾ ਨਤੀਜਾ ਹੈ ਜਿਸ ਕਾਰਣ ਲੋਕਾਂ ਦੇ ਪੈਸੇ ਦੀ ਬਰਬਾਦੀ ਹੋਈ ਹੈ। ਇਹ ਪੈਸਾ ਲੋਕ ਭਲਾਈ ਸਕੀਮਾਂ ਲਈ ਵਰਤਿਆ ਜਾ ਸਕਦਾ ਸੀ। 

ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ, ਡੇਰੇ ਵੱਲੋਂ ਹੋਇਆ ਨਵਾਂ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News