ਜਲੰਧਰ: ਪਾਣੀ ਦੇ ਕੁਨੈਕਸ਼ਨ ਨੂੰ ਲੈ ਕੇ ਹੋਏ ਝਗੜੇ ਨੇ ਧਾਰਿਆ ਹਿੰਸਕ ਰੂਪ, ਹੋਈ ਫਾਇਰਿੰਗ

11/05/2020 5:25:57 PM

ਜਲੰਧਰ (ਸੋਨੂੰ)— ਜਲੰਧਰ ਦੇ ਬਸਤੀ ਪੀਰਦਾਦ 'ਚ ਪਾਣੀ ਦੇ ਕੁਨੈਕਸ਼ਨ ਨੂੰ ਲੈ ਕੇ ਹੋਏ ਝਗੜੇ ਦੌਰਾਨ ਗੋਲੀ ਚੱਲਣ ਨਾਲ ਪੂਰੇ ਖੇਤਰ 'ਚ ਦਹਿਸ਼ਤ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ 10 ਵਜੇ ਦੇ ਕਰੀਬ ਪਾਣੀ ਦੇ ਕੁਨੈਕਸ਼ਨ ਨੂੰ ਲੈ ਕੇ ਹੋਏਮਾਮੂਲੀ ਵਿਵਾਦ ਨੇ ਹਿੰਸਕ ਰੂਪ ਲੈ ਲਿਆ, ਜੋਕਿ ਬਾਅਦ 'ਚ ਫਾਇਰਿੰਗ ਤੱਕ ਪਹੁੰਚ ਗਿਆ।

ਇਹ ਵੀ ਪੜ੍ਹੋ: ਨਵਾਂਸ਼ਹਿਰ ਪੁਲਸ ਵੱਲੋਂ 4 ਗੋਦਾਮਾਂ 'ਚ ਛਾਪੇਮਾਰੀ, ਵੱਡੀ ਮਾਤਰਾ 'ਚ ਬਰਾਮਦ ਕੀਤਾ ਪਟਾਕਿਆਂ ਦਾ ਜਖ਼ੀਰਾ

PunjabKesari

ਕੌਂਸਲਰ ਲਖਬੀਰ ਸਿੰਘ ਦੇ ਪੁੱਤਰ ਰਾਹੁਲ ਬਾਜਵਾ ਨੇ ਦੱਸਿਆ ਕਿ ਉਹ ਪਾਣੀ ਦੀ ਕੁਨੈਕਸ਼ਨ ਨੂੰ ਲੈ ਕੇ ਹੋਏ ਵਿਵਾਦ ਨੂੰ ਸੁਲਝਾਉਣ ਪਹੁੰਚੇ ਸਨ ਪਰ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ। ਆਪਣੇ ਆਪ ਨੂੰ ਬਚਾਉਣ ਲਈ ਰਾਹੁਲ ਬਾਜਵਾ ਨੇ ਹਵਾ 'ਚ ਫਾਇਰ ਕਰਕੇ ਆਪਣੇ ਆਪ ਨੂੰ ਸੁਰੱਖਿਅਤ ਕੀਤਾ ਪਰ ਮੌਕੇ ਦੀ ਭੀੜ ਨੇ ਰਾਹੁਲ ਬਾਜਵਾ 'ਤੇ ਹੀ ਹਮਲਾ ਕਰ ਦਿੱਤਾ। ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਰਾਹੁਲ ਬਾਜਵਾ ਨੂੰ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਰਾਹੁਲ ਬਾਜਵਾ ਦਾ ਕਹਿਣਾ ਹੈ ਕਿ ਕੁਝ ਨੌਜਵਾਨਾਂ ਨੇ ਉਨ੍ਹਾਂ ਦੀ ਪਿਸਤੌਲ ਕੱਢ ਕੇ ਉਨ੍ਹਾਂ 'ਤੇ ਗੋਲੀ ਚਲਾਈ।

ਇਹ ਵੀ ਪੜ੍ਹੋ​​​​​​​:  ਦੁੱਖਦਾਇਕ ਖ਼ਬਰ: ਸੁਲਤਾਨਪੁਰ ਲੋਧੀ 'ਚ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਧਰਨਾ ਦੇ ਰਹੇ ਕਿਸਾਨ ਦੀ ਹੋਈ ਮੌਤ

PunjabKesari

ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੰਨੀ ਕੁਮਾਰ ਨੇ ਦੱਸਿਆ ਕਿ ਕੌਂਸਲਰ ਲਖਬੀਰ ਸਿੰਘ ਬਾਜਵਾ ਅਤੇ ਉਨ੍ਹਾਂ ਦਾ ਪੁੱਤਰ ਰਾਹੁਲ ਬਾਜਵਾ ਨੇ ਉਨ੍ਹਾਂ ਦੇ ਮੁਹੱਲੇ ਤੋਂ ਪਾਣੀ ਦਾ ਕੁਨੈਕਸ਼ਨ ਦੂਜੀ ਕਾਲੋਨੀ 'ਚ ਦੇਣ ਦੀ ਗੱਲ ਕਹੀ। ਮੁਹੱਲਾ ਵਾਸੀਆਂ ਨੇ ਕਿਹਾ ਕਿ ਅੱਗੇ ਹੀ ਇਥੇ ਪਾਣੀ ਦੀ ਬਹੁਤ ਦਿੱਕਤ ਹੈ ਅਤੇ ਉਹ ਕੁਨੈਕਸ਼ਨ ਕਿਸੇ ਹੋਰ ਜਗ੍ਹਾ ਤੋਂ ਲੈਣ ਪਰ ਮੌਕੇ 'ਤੇ ਪਹੁੰਚੇ ਕੌਂਸਲਰ ਅਤੇ ਉਸ ਦੇ ਪੁੱਤਰ ਨੇ ਹੱਥੋਪਾਈਂ ਕਰਦੇ ਹੋਏ ਗੋਲੀ ਚਲਾ ਦਿੱਤੀ।

ਇਹ ਵੀ ਪੜ੍ਹੋ​​​​​​​: ਟਾਂਡਾ: ਚੌਲਾਂਗ ਟੋਲ ਪਲਾਜ਼ਾ 'ਤੇ ਫੁੱਟਿਆ ਕਿਸਾਨਾਂ ਦਾ ਗੁੱਸਾ, ਸਰਕਾਰ ਖ਼ਿਲਾਫ਼ ਕੱਢੀ ਭੜਾਸ

ਕੌਂਸਲਰ ਲਖਬੀਰ ਸਿੰਘ ਬਾਜਵਾ ਨੇ ਦੱਸਿਆ ਕਿ ਉਨ੍ਹਾਂ ਦੇ ਰਿਸ਼ਤੇਦਾਰ ਮਕਾਨ ਬਣਾ ਰਹੇ ਸਨ। ਉਨ੍ਹਾਂ ਨੇ ਇਲਾਕਾ ਵਾਸੀਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਪਾਣੀ ਦਾ ਕੁਨੈਕਸ਼ਨ ਦੇ ਦਿੱਤਾ ਜਾਵੇ ਪਰ ਉਹ ਪਾਣੀ ਦਾ ਕੁਨੈਕਸ਼ਨ ਨਾ ਦੇਣ 'ਤੇ ਅੜੇ ਰਹੇ। ਨੌਜਵਾਨਾਂ ਨੇ ਉਨ੍ਹਾਂ ਨਾਲ ਕੁੱਟਮਾਰ ਕਰਦੇ ਹੋਏ ਉਨ੍ਹਾਂ ਦੇ ਪੁੱਤਰ ਰਾਹੁਲ ਬਾਜਵਾ ਦੀ ਪਿਸਤੌਲ ਖੋਹ ਕੇ ਫਾਇਰਿੰਗ ਕਰ ਦਿੱਤੀ। ਏ. ਸੀ. ਪੀ. ਵੈਸਟ ਪਲਵਿੰਦਰ ਸਿੰਘ ਨੇ ਦੱਸਿਆ ਕਿ ਇਲਾਕਾ ਵਾਸੀਆਂ ਨੇ ਦੱਸਿਆ ਕਿ ਇਥੇ ਗੋਲੀ ਚਲਾਈ ਗਈ ਹੈ ਅਤੇ ਗੋਲੀ ਚਲਾਉਣ ਵਾਲੇ ਰਾਹੁਲ ਬਾਜਵਾ ਕੌਂਸਲਰ ਲਖਬੀਰ ਸਿੰਘ ਦੇ ਪੁੱਤਰ ਹਨ। ਉਨ੍ਹਾਂ ਕਿਹਾ ਕਿ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ​​​​​​​:  ਟਾਂਡਾ: ਦੁਕਾਨ 'ਚ ਦਾਖ਼ਲ ਹੋ ਲੁਟੇਰਿਆਂ ਨੇ ਕੀਤੀ ਫਾਇਰਿੰਗ, ਦਿੱਤਾ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ


shivani attri

Content Editor

Related News