ਪੰਜਾਬ ''ਚ ਹਾੜ੍ਹੀ ਦੀਆਂ ਫ਼ਸਲਾਂ ਲਈ ਨਹਿਰਾਂ ''ਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

Tuesday, Feb 09, 2021 - 02:41 PM (IST)

ਪੰਜਾਬ ''ਚ ਹਾੜ੍ਹੀ ਦੀਆਂ ਫ਼ਸਲਾਂ ਲਈ ਨਹਿਰਾਂ ''ਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਮਹਿਕਮੇ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਵਾਸਤੇ 10 ਤੋਂ 17 ਫਰਵਰੀ, 2021 ਤੱਕ ਨਹਿਰਾਂ 'ਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ-ਅਬੋਹਰ ਬ੍ਰਾਂਚ, ਪਟਿਆਲਾ ਫੀਡਰ, ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ ਅਤੇ ਬਠਿੰਡਾ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜ਼ੀਹ ਦੇ ਆਧਾਰ ’ਤੇ ਚੱਲਣਗੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਮਹਿਕਮੇ ਦੇ ਬੁਲਾਰੇ ਨੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ 'ਚੋਂ ਨਿਕਲਦੀਆਂ ਨਹਿਰਾਂ, ਜਿਵੇਂ ਘੱਗਰ ਬ੍ਰਾਂਚ ਤੇ ਪਟਿਆਲਾ ਮਾਈਨਰ, ਜੋ ਗਰੁੱਪ ‘ਬੀ’ 'ਚ ਹਨ, ਨੂੰ ਪਹਿਲੀ ਤਰਜ਼ੀਹ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਅਤੇ ਬਾਕੀ ਬੱਚਦੇ ਪਾਣੀ ਦੀ ਸਪਲਾਈ ਭਾਖੜਾ ਮੇਨ ਲਾਈਨ (ਬੀ. ਐਮ. ਐਲ.) ਦੀਆਂ ਸਿੱਧੀਆਂ ਨਹਿਰਾਂ, ਜੋ ਗਰੁੱਪ 'ਏ' 'ਚ ਹਨ, ਨੂੰ ਦੂਜੀ ਤਰਜ਼ੀਹ 'ਤੇ ਪਾਣੀ ਦਿੱਤਾ ਜਾਵੇਗਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਹਰੀਕੇ ਸਿਸਟਮ ਦੇ ਰਜਬਾਹਿਆਂ, ਜੋ ਗਰੁੱਪ ‘ਬੀ’ 'ਚ ਹਨ, ਨੂੰ ਪਹਿਲੀ ਤਰਜ਼ੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਏ’ ਦੇ ਰਜਬਾਹਿਆਂ ਨੂੰ ਦੂਜੀ ਤਰਜ਼ੀਹ ਦੇ ਆਧਾਰ ’ਤੇ ਬਾਕੀ ਬੱਚਦਾ ਪਾਣੀ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ 'ਚੋਂ ਨਿਕਲਦੀ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ, ਜਦੋਂ ਕਿ ਸਭਰਾਓਂ ਬ੍ਰਾਂਚ, ਲਾਹੌਰ ਬ੍ਰਾਂਚ ਅਤੇ ਮੇਨ ਬ੍ਰਾਂਚ ਲੋਅਰ ਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬੱਚਦਾ ਪਾਣੀ ਮਿਲੇਗਾ।


author

Babita

Content Editor

Related News