Breaking: Alert ਰਹੋ ਪੰਜਾਬੀਓ! ਭਾਖੜਾ ਡੈਮ ਤੋਂ ਫਿਰ ਛੱਡਿਆ ਜਾ ਰਿਹਾ ਪਾਣੀ, ਭਾਰੀ ਮੀਂਹ ਦੀ ਚਿਤਾਵਨੀ
Thursday, Sep 11, 2025 - 01:11 PM (IST)

ਜਲੰਧਰ/ਰੂਪਨਗਰ (ਵੈੱਬ ਡੈਸਕ)- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਭਾਖੜਾ ਡੈਮ ਵਿਚੋਂ ਅੱਜ ਫਿਰ ਪਾਣੀ ਛੱਡਿਆ ਜਾ ਸਕਦਾ ਹੈ। ਇਸ ਦੀ ਜਾਣਕਾਰੀ ਮੰਤਰੀ ਹਰਜੋਤ ਬੈਂਸ ਵੱਲੋਂ ਦਿੱਤੀ ਗਈ ਹੈ। ਮੌਸਮ ਵਿਭਾਗ ਵੱਲੋਂ ਹਿਮਾਚਲ, ਯੂਪੀ ਸਣੇ ਕਈ ਸੂਬਿਆਂ ਵਿਚ 12,13 ਅਤੇ 14 ਸਤੰਬਰ ਨੂੰ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਕਰਕੇ ਹਾਲਾਤ ਦੇ ਮੱਦੇਨਜ਼ਰ ਬੀ. ਬੀ. ਐੱਮ. ਬੀ. ਵੱਲੋਂ ਪਾਣੀ ਛੱਡਣ ਦਾ ਫ਼ੈਸਲਾ ਲਿਆ ਗਿਆ ਹੈ। ਹਰਜੋਤ ਬੈਂਸ ਮੁਤਾਬਕ ਅੱਜ ਭਾਖੜਾ ਡੈਮ ਤੋਂ 5 ਹਜ਼ਾਰ ਕਿਊਸਿਕ ਵਾਧੂ ਪਾਣੀ ਛੱਡਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ ਦੇ 28 ਸਕੂਲਾਂ 'ਚ ਛੁੱਟੀਆਂ ਦਾ ਐਲਾਨ, DC ਵੱਲੋਂ ਹੁਕਮ ਜਾਰੀ
ਉਨ੍ਹਾਂ ਕਿਹਾ ਕਿ ਡੈਮ ਵਿਚ ਬੇਸ਼ਕ ਪਾਣੀ ਦਾ ਪੱਧਰ ਘੱਟ ਰਿਹਾ ਸੀ ਪਰ ਆਈ. ਐੱਮ. ਡੀ. ਵੱਲੋਂ ਅਗਲੇ ਤਿੰਨ ਦਿਨ ਹਿਮਾਚਲ, ਯੂਪੀ ਸਣੇ ਕਈ ਸੂਬਿਆਂ ਵਿਚ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਉਨ੍ਹਾਂ ਕਿਹਾ ਕਿ ਯੂਪੀ ਲਈ ਆਈ. ਐੱਮ. ਡੀ. ਵੱਲੋਂ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਨੂੰ ਧਿਆਨ ਵਿਚ ਰੱਖਦੇ ਹੋਏ ਬੀ. ਬੀ. ਐੱਮ. ਬੀ. 5 ਹਜ਼ਾਰ ਕਿਊਸਿਕ ਪਾਣੀ ਛੱਡ ਰਹੀ ਹੈ ਤਾਂਕਿ ਪਾਣੀ ਦਾ ਹੋਰ ਪੱਧਰ ਘੱਟ ਸਕੇ ਅਤੇ ਪਾਣੀ ਦਾ ਪੱਧਰ ਵੱਧਣ ਮਗਰੋਂ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
ਇਹ ਵੀ ਪੜ੍ਹੋ: DC ਹਿਮਾਂਸ਼ੂ ਅਗਰਵਾਲ ਵੱਲੋਂ ਜਲੰਧਰ ਤੇ ਗੁਰਦਾਸਪੁਰ ਦੇ ਅਧਿਕਾਰੀਆਂ ਨਾਲ ਮੀਟਿੰਗ, ਜਾਰੀ ਕੀਤੇ ਨਵੇਂ ਹੁਕਮ
ਅਗਲੇ ਤਿੰਨ-ਚਾਰ ਘੰਟਿਆਂ ਵਿਚ ਪਾਣੀ ਛੱਡਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਪ੍ਰਸ਼ਾਸਨ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ। ਉਥੇ ਹੀ ਪ੍ਰਸ਼ਾਸਨ ਵਿਚ ਦਰਿਆਵਾਂ, ਨਾਲਿਆਂ ਤੋਂ ਲੋਕਾਂ ਨੂੰ ਦੂਰ ਰਹਿਣ ਦੀ ਅਪੀਲ ਕੀਤੀ ਗਈ ਹੈ। ਇਥੇ ਦੱਸ ਦੇਈਏ ਕਿ ਇਸ ਵੇਲੇ ਭਾਖੜਾ ਡੈਮ ਵਿਚ ਪਾਣੀ ਦੀ ਪੱਧਰ 1677 ਫੁੱਟ 'ਤੇ ਹੈ, ਜੋਕਿ ਖ਼ਤਰੇ ਦੇ ਨਿਸ਼ਾਨ ਤੋਂ 3 ਫੁੱਟ ਹੇਠਾਂ ਹੈ।
ਇਹ ਵੀ ਪੜ੍ਹੋ: ਮਕਸੂਦਾਂ ਫਲਾਈਓਵਰ 'ਤੇ ਟ੍ਰਿਪਲ ਰਾਈਡਿੰਗ ਕਰ ਰਹੇ ਵਿਦਿਆਰਥੀਆਂ ਨਾਲ ਵਾਪਰਿਆ ਵੱਡਾ ਹਾਦਸਾ, ਪਿਆ ਚੀਕ-ਚਿਹਾੜਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e