ਪੰਜਾਬੀਓ ਰਹੋ ਸਾਵਧਾਨ! ਖ਼ਤਰਾ ਅਜੇ ਟਲਿਆ ਨਹੀਂ, ਡੈਮ ਤੋਂ ਛੱਡਿਆ ਜਾ ਰਿਹਾ ਲਗਾਤਾਰ ਪਾਣੀ

Friday, Sep 12, 2025 - 11:30 AM (IST)

ਪੰਜਾਬੀਓ ਰਹੋ ਸਾਵਧਾਨ! ਖ਼ਤਰਾ ਅਜੇ ਟਲਿਆ ਨਹੀਂ, ਡੈਮ ਤੋਂ ਛੱਡਿਆ ਜਾ ਰਿਹਾ ਲਗਾਤਾਰ ਪਾਣੀ

ਹਾਜੀਪੁਰ (ਜੋਸ਼ੀ)-ਪੌਂਗ ਡੈਮ ਵਿਚ ਪਾਣੀ ਦੀ ਆਮਦ ਘੱਟ ਹੋ ਗਈ ਹੈ, ਜਦਕਿ ਪਾਣੀ ਦੀ ਨਿਕਾਸੀ ਥੋੜ੍ਹੀ ਵਧਾਈ ਗਈ ਹੈ। ਇਸ ਦੇ ਬਾਵਜੂਦ ਡੈਮ ਦਾ ਜਲ ਪੱਧਰ ਖ਼ਤਰੇ ਦੇ ਨਿਸ਼ਾਨ ਨੇੜੇ ਸਥਿਰ ਬਣਿਆ ਹੋਇਆ ਹੈ। ਡੈਮ ਦੇ ਅਧਿਕਾਰੀਆਂ ਅਨੁਸਾਰ ਉੱਪਰੀ ਕੈਚਮੈਂਟ ਖੇਤਰਾਂ ਵਿਚ ਘੱਟ ਮੀਂਹ ਪੈਣ ਕਾਰਨ ਡੈਮ ਵਿਚ ਪਾਣੀ ਦੀ ਆਮਦ ਘਟੀ ਹੈ।

ਇਹ ਵੀ ਪੜ੍ਹੋ: ਗੜ੍ਹਸ਼ੰਕਰ ਦੇ ਨੌਜਵਾਨ ਨੇ ਚਮਕਾਇਆ ਪੰਜਾਬ ਦਾ ਨਾਂ, ਭਾਰਤੀ ਫ਼ੌਜ 'ਚ ਬਣਿਆ ਲੈਫਟੀਨੈਂਟ

PunjabKesari

ਇਸ ਦੇ ਮੱਦੇਨਜ਼ਰ ਭਾਖੜਾ ਬਿਆਸ ਪ੍ਰਬੰਧਨ ਬੋਰਡ ਨੇ ਪਾਣੀ ਦੇ ਪੱਧਰ ਨੂੰ ਸੁਰੱਖਿਅਤ ਸੀਮਾ ਦੇ ਅੰਦਰ ਰੱਖਣ ਲਈ ਡੈਮ ਤੋਂ ਪਾਣੀ ਦੀ ਨਿਕਾਸੀ ਨੂੰ ਕੰਟਰੋਲ ਤਰੀਕੇ ਨਾਲ ਵਧਾਇਆ ਹੈ। ਮੌਜੂਦਾ ਹਾਲਾਤ ਵਿਚ ਡੈਮ ਦਾ ਜਲ ਪੱਧਰ ਖ਼ਤਰੇ ਦੇ ਨਿਸ਼ਾਨ ਦੇ ਕਰੀਬ ਹੈ ਪਰ ਕੰਟਰੋਲ ਵਿਚ ਹੈ। ਡੈਮ ਦੀ ਸੁਰੱਖਿਆ ਅਤੇ ਨਿਗਰਾਨੀ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ, ਅਤੇ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਵੀਰਵਾਰ ਪੌਂਗ ਡੈਮ ਤੋਂ ਟਰਬਾਈਨਾਂ ਅਤੇ ਸਪਿੱਲਵੇਅ ਗੇਟਾਂ ਰਾਹੀਂ ਕੁੱਲ੍ਹ 44671 ਕਿਊਸਿਕ ਪਾਣੀ ਸ਼ਾਹ ਨਹਿਰ ਬੈਰਾਜ ਵਿਚ ਛੱਡਿਆ ਗਿਆ।

ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਬੋਲੈਰੋ ਪਿੱਕਅਪ ਤੇ ਸਵਿੱਫਟ ਕਾਰ ਦੀ ਭਿਆਨਕ ਟੱਕਰ, ਉੱਡੇ ਪਰੱਖਚੇ, ਔਰਤ ਦੀ ਮੌਤ

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਸ਼ਾਮ 6 ਵਜੇ ਪੌਂਗ ਡੈਮ ਝੀਲ ਵਿਚ ਪਾਣੀ ਦੀ ਆਮਦ 37139 ਕਿਊਸਿਕ ਦਰਜ ਕੀਤੀ ਗਈ ਅਤੇ ਡੈਮ ਦਾ ਜਲ ਪੱਧਰ 1390.28 ਫੁੱਟ ਮਾਪਿਆ ਗਿਆ ਜੋ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਾਹ ਨਹਿਰ ਬੈਰਾਜ ਤੋਂ 33171 ਕਿਊਸਿਕ ਪਾਣੀ ਬਿਆਸ ਦਰਿਆ ਵਿਚ ਅਤੇ 11500 ਕਿਊਸਿਕ ਪਾਣੀ ਮੁਕੇਰੀਆਂ ਹਾਈਡਲ ਨਹਿਰ ਵਿਚ ਛੱਡਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਦੀਵਾਲੀ ਤੇ ਹੋਰ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਦਾ ਸਮਾਂ ਤੈਅ, ਲੱਗੀਆਂ ਇਹ ਪਾਬੰਦੀਆਂ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News