ਵੱਡੀ ਖ਼ਬਰ: ਰਾਵੀ ਦਰਿਆ 'ਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ, ਕਿਸ਼ਤੀ ਵੀ ਹੋਈ ਬੰਦ, ਪਿੰਡਾਂ ਨਾਲੋਂ ਟੁੱਟਿਆ ਲਿੰਕ
Sunday, Aug 17, 2025 - 10:50 AM (IST)

ਦੀਨਾਨਗਰ (ਗੋਰਾਇਆ)- ਪੰਜਾਬ ਅੰਦਰ ਜਿੱਥੇ ਲਗਾਤਾਰ ਸਤਲੁਜ ਅਤੇ ਬਿਆਸ ਦਰਿਆ ਦੇ ਨੇੜਲੇ ਇਲਾਕਿਆਂ ਅੰਦਰ ਲਗਾਤਾਰ ਪਾਣੀ ਦਾ ਪੱਧਰ ਵਧਣ ਕਾਰਨ ਹੜ ਵਰਗੀ ਸਥਿਤੀ ਬਣੀ ਹੋਈ ਹੈ, ਉਥੇ ਹੀ ਬੀਤੀ ਰਾਤ ਜੰਮੂ ਕਸ਼ਮੀਰ ਦੇ ਕਠੂਆ ਇਲਾਕੇ ਵਿੱਚ ਬਦਲ ਫੱਟਣ ਕਾਰਨ ਰਾਵੀ ਦਰਿਆ 'ਚ ਵੀ ਪਾਣੀ ਦਾ ਪੱਧਰ ਵੱਧ ਗਿਆ ਹੈ। ਜਿਸ ਕਾਰਨ ਮਕੌੜਾ ਪੱਤਣ ਤੋਂ ਚੱਲਣ ਵਾਲੀ ਪਾਰਲੇ ਅੱਧੀ ਦਰਜਨ ਪਿੰਡਾਂ ਦੇ ਲੋਕਾਂ ਦੇ ਆਉਣ ਜਾਣ ਲਈ ਕਿਸ਼ਤੀ ਦੀ ਸਹੂਲਤ ਵੀ ਬੰਦ ਕਰ ਦਿੱਤੀ ਗਈ ਹੈ, ਜਿਸ ਨਾਲ ਪਿੰਡਾਂ ਦਾ ਲਿੰਕ ਵੀ ਟੁੱਟ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
ਇਸ ਸਬੰਧੀ 'ਜਗ ਬਾਣੀ' ਟੀਮ ਨਾਲ ਗੱਲਬਾਤ ਕਰਦੇ ਹੋਏ ਕਿਸ਼ਤੀ ਦੇ ਮਲਾਹ ਨਛੱਤਰ ਸਿੰਘ ਨੇ ਦੱਸਿਆ ਕਿ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਇਹ ਕਿਸ਼ਤੀ ਬੰਦ ਕਰ ਦਿੱਤੀ ਗਈ ਹੈ, ਕਿਉਂਕਿ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਉਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਦੱਸਿਆ ਗਿਆ ਹੈ ਕਿ ਅੱਜ ਰਾਵੀ ਦਰਿਆ 'ਚ 150000 ਕਿਊਸਕ ਤੋਂ ਵੱਧ ਪਾਣੀ ਆਵੇਗਾ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਵਾਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ
ਜੰਮੂ (ਕਠੂਆ) ਦੇ ਕੈਚਮੈਂਟ 'ਚ ਜ਼ਿਆਦਾਤਰ ਨਾਲੇ/ਨਦੀਆਂ ਪੂਰੀ ਸਮਰੱਥਾ ਨਾਲ ਵੱਗ ਰਹੀਆਂ ਹਨ। ਲੋਕਾਂ ਨੂੰ ਦਰਿਆ ਰਾਵੀ ਤੋਂ ਦੂਰ ਰਹਿਣ ਲਈ ਸੁਚੇਤ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਉਧਰ ਪ੍ਰਸ਼ਾਸਨ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਕਿਸੇ ਵੀ ਤਰਾਂ ਦੀ ਹੜ ਵਰਗੀ ਸਥਿਤੀ ਬਣਦੀ ਹੈ ਤਾਂ ਪ੍ਰਸ਼ਾਸਨ ਵੱਲੋਂ ਪੂਰੀਆ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹੋਈਆਂ ਹਨ ਅਤੇ ਪ੍ਰਸ਼ਾਸਨ ਹਰ ਸਥਿਤੀ ਨੂੰ ਨਜਿੱਠਣ ਲਈ ਤਿਆਰ ਬਰ ਤਿਆਰ ਹੈ। ਲੋਕਾਂ ਨੂੰ ਕਿਸੇ ਤਰ੍ਹਾਂ ਦੀ ਵੀ ਘਬਰਾਉਣ ਦੀ ਲੋੜ ਨਹੀਂ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਕਲਯੁੱਗੀ ਪੁੱਤ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਪਿਓ ਦਾ ਬੇਰਹਿਮੀ ਨਾਲ ਕੀਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8