ਪੰਜਾਬ 'ਤੇ ਮੁੜ ਮੰਡਰਾਉਣ ਲੱਗਾ ਹੜ੍ਹ ਦਾ ਖ਼ਤਰਾ, ਭਾਖੜਾ ਤੇ ਪੌਂਗ ਡੈਮ ’ਚ ਪਾਣੀ ਦਾ ਪੱਧਰ ਵਧਿਆ

08/24/2023 10:47:18 AM

ਨੰਗਲ/ਹਾਜੀਪੁਰ (ਜੋਸ਼ੀ, ਵਿੱਕੀ)– ਹਿਮਾਚਲ ਦੇ ਉੱਪਰਲੇ ਇਲਾਕਿਆਂ ’ਚ ਮੀਂਹ ਕਾਰਨ ਭਾਖੜਾ ਡੈਮ ਦੀ ਗੋਬਿੰਦ ਸਾਗਰ ਝੀਲ ’ਚ ਪਾਣੀ ਦੀ ਆਮਦ ’ਚ ਮੁੜ ਵਾਧਾ ਸ਼ੁਰੂ ਹੋ ਗਿਆ ਹੈ। ਪਿਛਲੇ 24 ਘੰਟਿਆਂ ’ਚ ਭਾਖੜਾ ਡੈਮ ਦੇ ਪਾਣੀ ਦਾ ਪੱਧਰ 2 ਫੁੱਟ ਤੱਕ ਵਧ ਗਿਆ ਹੈ ਅਤੇ ਬੁੱਧਵਾਰ ਸ਼ਾਮ 6 ਵਜੇ ਤੱਕ ਭਾਖੜਾ ਡੈਮ ਦਾ ਪਾਣੀ ਦਾ ਪੱਧਰ 1674.36 ਫੁੱਟ ਤੱਕ ਪਹੁੰਚ ਗਿਆ। ਬੁੱਧਵਾਰ ਵੀ ਭਾਖੜਾ ਡੈਮ ਦੇ ਫਲੱਡ ਗੇਟ 4 ਫੁੱਟ ਤੱਕ ਖੁੱਲ੍ਹੇ ਰਹੇ। ਬੀ. ਬੀ. ਐੱਮ. ਬੀ. ਸੂਤਰਾਂ ਅਨੁਸਾਰ ਜੇ ਉਪਰਲੇ ਇਲਾਕਿਆਂ ’ਚ ਮੀਂਹ ਕਾਰਨ ਪਾਣੀ ਦੇ ਪੱਧਰ ’ਚ ਲਗਾਤਾਰ ਵਾਧਾ ਹੁੰਦਾ ਹੈ ਤਾਂ ਨੰਗਲ ਡੈਮ ਤੋਂ ਹੋਰ ਪਾਣੀ ਛੱਡਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ: ਡੌਂਕੀ ਲਾ ਕੇ USA ਪੁੱਜੇ ਭਾਰਤੀ ਨੌਜਵਾਨ ਕੋਲੋਂ ਹੋਈ ਗ਼ਲਤੀ ਨੇ ਲੈ ਲਈ ਜਾਨ, ਜਾਣੋ ਪੂਰਾ ਮਾਮਲਾ

ਉੱਧਰ ਪੌਂਗ ਡੈਮ ਝੀਲ ’ਚ ਪਾਣੀ ਦਾ ਲੈਵਲ 1390.42 ਫੁੱਟ ਹੋ ਗਿਆ ਹੈ, ਜੋ ਖਤਰੇ ਦੇ ਨਿਸ਼ਾਨ ਤੋਂ .42 ਫੁੱਟ ਉੱਪਰ ਹੈ। ਭਾਖੜਾ ਅਤੇ ਪੌਂਗ ਡੈਮ ’ਚ ਪਾਣੀ ਦਾ ਪੱਧਰ ਵਧਣ ਨਾਲ ਪੰਜਾਬ ’ਚ ਫਿਰ ਹੜ੍ਹ ਦਾ ਖਤਰਾ ਮੰਡਰਾਉਣ ਲੱਗਾ ਹੈ, ਜਿਸ ਕਾਰਨ ਸੂਬੇ ਦੇ ਸਾਰੇ ਸਕੂਲ 26 ਅਗਸਤ ਤੱਕ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਕਤ ਜਾਣਕਾਰੀ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ’ਤੇ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰ ਕੇ ਲਿਖਿਆ,‘ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ’ਚ ਭਾਰੀ ਮੀਂਹ ਦੇ ਕਾਰਨ ਆਏ ਹੜ੍ਹ ਨੂੰ ਧਿਆਨ ’ਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਤੁਰੰਤ ਪ੍ਰਭਾਵ ਨਾਲ ਸਕੂਲ ਬੰਦ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ’ਚ 23 ਤੋਂ 26 ਅਗਸਤ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।’

ਇਹ ਵੀ ਪੜ੍ਹੋ: ਦੱਖਣੀ ਅਫਰੀਕਾ 'ਚ 14.5 ਏਕੜ 'ਚ ਬਣ ਰਿਹੈ ਸਵਾਮੀਨਾਰਾਇਣ ਮੰਦਰ, PM ਮੋਦੀ ਨੇ ਕੀਤਾ ਨਿਰੀਖਣ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

cherry

This news is Content Editor cherry