ਖ਼ਤਰੇ ਦੀ ਘੰਟੀ! ਰਾਵੀ ਦਰਿਆ ''ਚ ਵਧਿਆ ਪਾਣੀ ਦਾ ਪੱਧਰ, ਕਿਸ਼ਤੀ ਹੋਈ ਬੰਦ

Sunday, Jul 28, 2024 - 06:39 PM (IST)

ਖ਼ਤਰੇ ਦੀ ਘੰਟੀ! ਰਾਵੀ ਦਰਿਆ ''ਚ ਵਧਿਆ ਪਾਣੀ ਦਾ ਪੱਧਰ, ਕਿਸ਼ਤੀ ਹੋਈ ਬੰਦ

ਬਮਿਆਲ/ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਪਿਛਲੇ ਕੁਝ ਦਿਨਾਂ ਤੋਂ ਪਹਾੜੀ ਇਲਾਕੇ 'ਚ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਅੱਜ ਅਚਾਨਕ ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵੱਧਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਫਿਲਹਾਲ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਕਾਫੀ ਹੇਠਾਂ ਹੈ, ਪਰ ਅਗਲੇ ਦਿਨਾਂ ਵਿੱਚ ਜੇਕਰ ਤੇਜ਼ ਬਾਰਿਸ਼ ਹੋ ਜਾਂਦੀ ਹੈ ਤਾਂ ਪਾਣੀ ਦਾ ਪੱਧਰ ਬਰਾਬਰ ਹੋ ਸਕਦਾ ਹੈ। 

 ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਕਰੋੜਾਂ ਦੀ ਡਰੱਗ ਮਨੀ ਸਣੇ ਵਿਦੇਸ਼ੀ ਨਸ਼ਾ ਤਸਕਰਾਂ ਦੇ 2 ਸੰਚਾਲਕ ਗ੍ਰਿਫ਼ਤਾਰ

PunjabKesari

ਇਸੇ ਤਰ੍ਹਾਂ ਹੀ ਰਾਵੀ ਦਰਿਆ ਦੇ ਮਕੌੜਾ ਪੱਤਣ 'ਤੇ ਵੀ ਸਵੇਰੇ ਕਰੀਬ 11 ਵਜੇ ਅਚਾਨਕ ਪਾਣੀ ਦਾ ਪੱਧਰ ਵੱਧਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਜਦ ਪਹਾੜੀ ਇਲਾਕਿਆਂ ਵਿੱਚ ਬਾਰਿਸ਼ ਹੁੰਦੀ ਹੈ ਤਾਂ ਹੌਲੀ-ਹੌਲੀ ਪਾਣੀ ਮਕੌੜਾ ਪੱਤਣ 'ਤੇ ਪਹੁੰਚਣ ਉਪਰੰਤ ਪਾਕਿਸਤਾਨ ਵਾਲੀ ਸਾਈਡ ਨੂੰ ਚੱਲ ਜਾਂਦਾ ਹੈ । ਇਸੇ ਤਰ੍ਹਾਂ ਪਾਣੀ ਦਾ ਪੱਧਰ ਵਧਦਾ ਹੈ ਤਾਂ ਰਾਵੀ ਦਰਿਆ ਤੋਂ ਪਾਰਲੇ ਪਾਸੇ ਵਸੇ ਸੱਤ ਪਿੰਡਾਂ ਦੇ ਆਉਣ ਜਾਣ ਵਾਲੇ ਲੋਕਾਂ ਲਈ ਕਿਸ਼ਤੀ ਦੀ ਸਹੂਲਤ ਵੀ ਬੰਦ ਕਰ ਦਿੱਤੀ ਜਾਂਦੀ ਹੈ ਜਿਸ ਕਾਰਨ ਅੱਜ ਸਵੇਰੇ 11 ਵਜੇ ਤੋਂ ਬਾਅਦ ਕਿਸ਼ਤੀ ਬੰਦ ਕਰ ਦਿੱਤੀ ਗਈ ਅਤੇ ਲੋਕਾਂ ਨੂੰ ਆਉਣ ਜਾਣ ਵਿੱਚ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। 

 ਇਹ ਵੀ ਪੜ੍ਹੋ- ਸਰਹੱਦੀ ਖੇਤਰ 'ਚ ਪਾਕਿ ਤੋਂ ਡਰੋਨ ਰਾਹੀਂ ਭੇਜਿਆ ਸੀ ਸਾਮਾਨ, ਹੈਰੋਇਨ ਤੇ ਪਿਸਤੌਲ ਸਮੇਤ ਦੋ ਮੁਲਜ਼ਮ ਕਾਬੂ

PunjabKesari

 ਇਸ ਮੌਕੇ ਲੋਕਾਂ ਵੱਲੋਂ ਇਹੋ ਕਿਹਾ ਜਾ ਰਿਹਾ ਹੈ ਕਿ ਅਸੀਂ ਪਿਛਲੇ ਲੰਮੇ ਸਮੇਂ ਤੋਂ ਸਰਕਾਰਾਂ ਕੋਲੋਂ ਪੱਕੇ ਪੁੱਲ ਦੀ ਮੰਗ ਕਰ ਰਹੇ ਹਾਂ ਪਰ ਕਿਸੇ ਵੱਲੋਂ ਸਾਡੀ ਇਹ ਮੰਗ ਪੂਰੀ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਜਦ ਵੀ ਬਰਸਾਤਾਂ ਦੇ ਦਿਨ ਆਉਂਦੇ ਹਨ ਤਾਂ ਪਾਣੀ ਦਾ ਕਿਸੇ ਵੇਲੇ ਵੀ ਪੱਧਰ ਅਚਾਨਕ ਵੱਧ ਜਾਂਦਾ ਹੈ ਤਾਂ ਸਾਡਾ ਆਉਣ ਜਾਣ ਬਿਲਕੁਲ ਬੰਦ ਹੋ ਜਾਂਦਾ ਹੈ। ਜਿਸ  ਕਾਰਨ ਇਹ ਲੋਕਾਂ ਨੂੰ ਇਹਨਾਂ ਦਿਨਾਂ 'ਚ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਅਜੇ ਵੀ ਕਈ ਲੋਕ ਰਾਵੀ ਦਰਿਆ ਦੇ ਕੰਢੇ 'ਤੇ ਖੜ੍ਹੇ ਹਨ ਉਹਨਾਂ ਵੱਲੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸ਼ਾਇਦ ਪਾਣੀ ਦਾ ਪੱਧਰ ਘੱਟ ਹੋ ਜਾਵੇ ਤਾਂ ਕਿਸ਼ਤੀ ਮੁੜ ਚਾਲੂ ਕੀਤੀ ਜਾ ਸਕੇ ਪਰ ਉਧਰ ਖ਼ਬਰ ਲਿਖੇ ਜਾਣ ਤੱਕ ਪਾਣੀ ਦਾ ਪੱਧਰ ਵੱਧ ਰਿਹਾ ਸੀ।

 ਇਹ ਵੀ ਪੜ੍ਹੋ-ਕੇਂਦਰੀ ਜੇਲ੍ਹ 'ਚ ਸਜ਼ਾ ਕੱਟ ਰਹੇ ਕੈਦੀ ਕੋਲੋਂ ਮਿਲਿਆ ਨਸ਼ਾ, ਪੈਸਕੋ ਕਰਮਚਾਰੀ ਦੀ ਵੀ ਹੋਈ ਗ੍ਰਿਫਤਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News