ਪੰਜਾਬ ''ਤੇ ਮੰਡਰਾਇਆ ਵੱਡਾ ਖ਼ਤਰਾ! ਡੈਮ ''ਚ ਵਧਿਆ ਪਾਣੀ, ਹੈਰਾਨ ਕਰਨ ਵਾਲੀ ਰਿਪੋਰਟ ਆਈ ਸਾਹਮਣੇ
Saturday, Aug 02, 2025 - 11:48 AM (IST)

ਹੁਸ਼ਿਆਰਪੁਰ (ਵੈੱਬ ਡੈਸਕ)- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਹੁਸ਼ਿਆਰਪੁਰ-ਦਸੂਹਾ ਦੇ ਤਲਵਾੜਾ ਨੇੜੇ ਪੌਂਗ ਡੈਮ ਦੇ ਪਾਣੀ ਦਾ ਪੱਧਰ ਇਕ ਵਾਰ ਫਿਰ ਤੋਂ ਵੱਧ ਗਿਆ ਹੈ। ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 19 ਫੁੱਟ ਦੂਰ ਹੈ। ਪੌਂਗ ਡੈਮ ਵਿਚ 11 ਫੁੱਟ ਪਾਣੀ ਦਾ ਪੱਧਰ ਵਧਿਆ ਹੈ। ਮਹਾਰਾਣਾ ਪ੍ਰਤਾਪ ਝੀਲ ਦਾ ਪਾਣੀ 1361.7 ਫੁੱਟ 'ਤੇ ਪਹੁੰਚ ਗਿਆ ਹੈ।
ਇਹ ਵੀ ਪੜ੍ਹੋ: ਕਾਂਗਰਸ ’ਚ ਸਲੀਪਰ ਸੈੱਲ ਨੂੰ ਖ਼ਤਮ ਕਰਨ ਰਾਹੁਲ ਗਾਂਧੀ, ਨਵਤੇਜ ਚੀਮਾ ਨੇ ਲਾਈ ਗੁਹਾਰ
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਵੀ ਪਾਣੀ ਦਾ ਪੱਧਰ ਵੱਧਣ ਕਾਰਨ ਬੀ. ਬੀ. ਐੱਮ. ਬੀ. ਵਿਭਾਗ ਵੱਲੋਂ ਸ਼ਾਹ ਨਹਿਰ ਬੈਰਾਜ ਦੇ 4 ਫਲੱਡ ਗੇਟ ਖੋਲ੍ਹੇ ਗਏ ਸਨ। ਤੁਹਾਨੂੰ ਦੱਸ ਦੇਈਏ ਕਿ ਪਿਛਲੇ 2 ਦਿਨਾਂ ਤੋਂ ਹਿਮਾਚਲ ਅਤੇ ਪੰਜਾਬ ਵਿੱਚ ਲਗਾਤਾਰ ਮੀਂਹ ਪੈਣ ਕਾਰਨ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1361.7 ਫੁੱਟ ਹੋ ਗਿਆ ਹੈ, ਜੋਕਿ ਖ਼ਤਰੇ ਦੇ ਨਿਸ਼ਾਨ ਤੋਂ 19 ਫੁੱਟ ਦੂਰ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਜਾਣੋ 5 ਤਾਰੀਖ਼ ਤੱਕ ਦੀ Weather Update, ਭਾਰੀ ਮੀਂਹ ਤੇ ਤੂਫ਼ਾਨ ਦਾ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e