ਪੰਜਾਬ ''ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ
Tuesday, Jul 21, 2026 - 04:37 PM (IST)
ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ): ਬੀਤੀ ਅੱਧੀ ਰਾਤ ਤੋਂ ਇਲਾਕੇ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜਿੱਥੇ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ, ਉੱਥੇ ਹੀ ਰਾਵੀ ਦਰਿਆ ਵਿੱਚ ਵੀ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ। ਪਾਣੀ ਦਾ ਪੱਧਰ ਵੱਧਣ ਕਾਰਨ ਮਕੌੜਾ ਪੱਤਣ ’ਤੇ ਪਾਰਲੇ ਪਾਸੇ ਆਉਣ-ਜਾਣ ਲਈ ਚੱਲਣ ਵਾਲੀ ਕਿਸ਼ਤੀ ਸੇਵਾ ਨੂੰ ਅੱਜ ਸਵੇਰੇ ਕਰੀਬ 10 ਵਜੇ ਤੋਂ ਬਾਅਦ ਬੰਦ ਕਰਨਾ ਪਿਆ। ਕਿਸ਼ਤੀ ਸੇਵਾ ਬੰਦ ਹੋਣ ਕਾਰਨ ਰਾਵੀ ਦਰਿਆ ਦੇ ਪਾਰਲੇ ਪਾਸੇ ਵੱਸਦੇ ਅੱਧੀ ਦਰਜਨ ਦੇ ਕਰੀਬ ਪਿੰਡਾਂ ਦੇ ਲੋਕਾਂ ਦਾ ਮੁੱਖ ਇਲਾਕੇ ਨਾਲ ਸੰਪਰਕ ਟੁੱਟ ਗਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ (ਵੀਡੀਓ)
ਜਾਣਕਾਰੀ ਅਨੁਸਾਰ ਪਿਛਲੇ ਕਈ ਘੰਟਿਆਂ ਤੋਂ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਇਲਾਕੇ ਦੇ ਛੋਟੇ-ਵੱਡੇ ਨਾਲਿਆਂ, ਨੀਵੀਆਂ ਥਾਵਾਂ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਇਸੇ ਦੌਰਾਨ ਰਾਵੀ ਦਰਿਆ ਵਿੱਚ ਵੀ ਪਾਣੀ ਦਾ ਵਹਾਅ ਤੇਜ਼ ਹੋਣ ਦੇ ਨਾਲ ਪਾਣੀ ਦਾ ਪੱਧਰ ਕਾਫੀ ਵੱਧ ਗਿਆ। ਮਕੌੜਾ ਪੱਤਣ ’ਤੇ ਲੋਕਾਂ ਨੂੰ ਦਰਿਆ ਪਾਰ ਕਰਵਾਉਣ ਲਈ ਚੱਲਣ ਵਾਲੀ ਕਿਸ਼ਤੀ ਰਾਹੀਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਆਪਣੇ ਕੰਮਕਾਜ, ਖਰੀਦਦਾਰੀ, ਸਿਹਤ ਸਹੂਲਤਾਂ ਅਤੇ ਹੋਰ ਜ਼ਰੂਰੀ ਕੰਮਾਂ ਲਈ ਆਉਂਦੇ-ਜਾਂਦੇ ਹਨ। ਪਰ ਪਾਣੀ ਦਾ ਪੱਧਰ ਵੱਧਣ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਕਿਸ਼ਤੀ ਸੇਵਾ ਬੰਦ ਕਰਨੀ ਪਈ।
ਇਹ ਵੀ ਪੜ੍ਹੋ- ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ
ਕਿਸ਼ਤੀ ਸੇਵਾ ਬੰਦ ਹੋਣ ਨਾਲ ਪਾਰਲੇ ਪਾਸੇ ਵੱਸਦੇ ਪਿੰਡਾਂ ਦੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਪਿੰਡਾਂ ਦੇ ਲੋਕਾਂ ਲਈ ਮਕੌੜਾ ਪੱਤਣ ਰਾਹੀਂ ਆਉਣਾ-ਜਾਣਾ ਦਾ ਇਕੋ ਇਕ ਰਸਤਾ ਹੈ ਪਰ ਹੁਣ ਲੋਕਾਂ ਨੂੰ ਆਪਣੇ ਜ਼ਰੂਰੀ ਕੰਮਾਂ ਜਾਣਾ ਵੀ ਆਸੰਭਵ ਹੈ। ਖ਼ਾਸ ਕਰਕੇ ਮਰੀਜ਼ਾਂ, ਬਜ਼ੁਰਗਾਂ, ਸਕੂਲ ਜਾਣ ਵਾਲੇ ਬੱਚਿਆਂ ਅਤੇ ਰੋਜ਼ਾਨਾ ਮਜ਼ਦੂਰੀ ਜਾਂ ਕਾਰੋਬਾਰ ਕਰਨ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ।
ਇਹ ਵੀ ਪੜ੍ਹੋ- ਪੰਜਾਬ: ਜਾਨਲੇਵਾ ਬਿਮਾਰੀ ਕਾਰਨ 194 ਪਿੰਡ ਹਾਈ ਰਿਸਕ ਖੇਤਰ ਘੋਸ਼ਿਤ, ਪੁਰਸ਼-ਔਰਤਾਂ ਨਾਲ ਬੱਚੇ ਵੀ ਜਕੜੇ
ਸਥਾਨਕ ਲੋਕਾਂ ਨੇ ਦੱਸਿਆ ਕਿ ਬਾਰਿਸ਼ ਕਾਰਨ ਰਾਵੀ ਦਰਿਆ ਦਾ ਪਾਣੀ ਤੇਜ਼ੀ ਨਾਲ ਵਧ ਰਿਹਾ ਹੈ, ਜਿਸ ਕਾਰਨ ਕਿਸ਼ਤੀ ਚਲਾਉਣਾ ਖ਼ਤਰੇ ਤੋਂ ਖਾਲੀ ਨਹੀਂ। ਲੋਕਾਂ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਸਭ ਤੋਂ ਜ਼ਰੂਰੀ ਹੈ, ਪਰ ਇਸ ਦੇ ਨਾਲ ਹੀ ਪਾਰਲੇ ਪਾਸੇ ਵੱਸਦੇ ਪਿੰਡਾਂ ਲਈ ਪ੍ਰਸ਼ਾਸਨ ਵੱਲੋਂ ਕੋਈ ਵਿਕਲਪਕ ਪ੍ਰਬੰਧ ਵੀ ਕੀਤੇ ਜਾਣੇ ਚਾਹੀਦੇ ਹਨ। ਲੋਕਾਂ ਦਾ ਕਹਿਣਾ ਹੈ ਕਿ ਹਰ ਸਾਲ ਬਾਰਿਸ਼ ਦੇ ਮੌਸਮ ਦੌਰਾਨ ਉਨ੍ਹਾਂ ਨੂੰ ਇਸ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਰਾਵੀ ਦਰਿਆ ਦੇ ਪਾਣੀ ਦੇ ਪੱਧਰ ’ਤੇ ਲਗਾਤਾਰ ਨਜ਼ਰ ਰੱਖੀ ਜਾਵੇ ਅਤੇ ਪਾਰਲੇ ਪਾਸੇ ਵੱਸਦੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਜ਼ਰੂਰੀ ਸਹਾਇਤਾ ਅਤੇ ਸੁਰੱਖਿਅਤ ਆਵਾਜਾਈ ਦੇ ਪ੍ਰਬੰਧ ਕੀਤੇ ਜਾਣ।
ਇਹ ਵੀ ਪੜ੍ਹੋ-ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Orange Alert
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
