ਰਾਵੀ ਦਰਿਆ 'ਚ ਚੜ੍ਹਿਆ ਪਾਣੀ, ਪਾਰਲੇ ਪਾਸੇ ਪਿੰਡਾਂ 'ਤੇ ਸੰਕਟ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

Wednesday, Aug 19, 2026 - 02:59 PM (IST)

ਰਾਵੀ ਦਰਿਆ 'ਚ ਚੜ੍ਹਿਆ ਪਾਣੀ, ਪਾਰਲੇ ਪਾਸੇ ਪਿੰਡਾਂ 'ਤੇ ਸੰਕਟ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ) : ਰਾਵੀ ਦਰਿਆ 'ਚ ਪਾਣੀ ਦਾ ਪੱਧਰ ਲਗਾਤਾਰ ਵੱਧਣ ਕਾਰਨ ਦਰਿਆ ਦੇ ਪਾਰਲੇ ਪਾਸੇ ਵੱਸਦੇ ਅੱਧੀ ਦਰਜਨ ਦੇ ਕਰੀਬ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਮਕੌੜਾ ਪੱਤਣ ਤੋਂ ਪਾਰਲੇ ਪਾਸੇ ਜਾਣ ਵਾਲੀ ਕਿਸ਼ਤੀ ਦੀ ਸੇਵਾ ਵੀ ਬੰਦ ਕਰ ਦਿੱਤੀ ਗਈ ਹੈ, ਜਿਸ ਕਾਰਨ ਕਈ ਪਿੰਡਾਂ ਦਾ ਮੁੱਖ ਇਲਾਕਿਆਂ ਨਾਲ ਸੰਪਰਕ ਟੁੱਟ ਗਿਆ ਹੈ। ਜਾਣਕਾਰੀ ਅਨੁਸਾਰ ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵੱਧਣ ਨਾਲ ਦਰਿਆ ਪਾਰਲੇ ਪਾਸੇ ਸਥਿਤ ਪਿੰਡਾਂ ਦੇ ਲੋਕਾਂ ਨੂੰ ਆਉਣ-ਜਾਣ ਵਿੱਚ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ : ਅਗਲੇ 3 ਘੰਟੇ ਬੇਹੱਦ ਭਾਰੀ! ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ, ਟ੍ਰਾਈਸਿਟੀ 'ਚ...

ਕਿਸ਼ਤੀ ਸੇਵਾ ਬੰਦ ਹੋਣ ਕਾਰਨ ਰੋਜ਼ਾਨਾ ਕੰਮਾਂ, ਬੱਚਿਆਂ ਦੀ ਪੜ੍ਹਾਈ, ਅਤੇ ਹੋਰ ਜ਼ਰੂਰੀ ਕੰਮਾਂ ਲਈ ਆਉਣ-ਜਾਣ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜਦੋਂ ਵੀ ਰਾਵੀ ਦਰਿਆ 'ਚ ਪਾਣੀ ਵੱਧਦਾ ਹੈ ਤਾਂ ਉਨ੍ਹਾਂ ਲਈ ਆਵਾਜਾਈ ਦਾ ਸੰਕਟ ਪੈਦਾ ਹੋ ਜਾਂਦਾ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦਰਿਆ ਦੇ ਪਾਣੀ ਦੇ ਪੱਧਰ ’ਤੇ ਲਗਾਤਾਰ ਨਜ਼ਰ ਰੱਖੀ ਜਾਵੇ ਅਤੇ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ, ਪੜ੍ਹੋ ਤਾਜ਼ਾ ਅਪਡੇਟ (ਤਸਵੀਰਾਂ)

ਉਨ੍ਹਾਂ ਕਿਹਾ ਕਿ ਜੇਕਰ ਪਾਣੀ ਦਾ ਪੱਧਰ ਹੋਰ ਵੱਧਦਾ ਹੈ ਤਾਂ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਕਿਸ਼ਤੀ ਸੇਵਾ ਨੂੰ ਪਾਣੀ ਦਾ ਵਹਾਅ ਸੁਰੱਖਿਅਤ ਹੋਣ ’ਤੇ ਤੁਰੰਤ ਬਹਾਲ ਕੀਤਾ ਜਾਵੇ ਤਾਂ ਜੋ ਪਾਰਲੇ ਪਾਸੇ ਦੇ ਲੋਕਾਂ ਨੂੰ ਰਾਹਤ ਮਿਲ ਸਕੇ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਦਰਿਆ ਦੇ ਨੇੜੇ ਜਾਣ ਤੋਂ ਗੁਰੇਜ਼ ਕਰਨ ਅਤੇ ਪਾਣੀ ਦੇ ਤੇਜ਼ ਵਹਾਅ ਨੂੰ ਦੇਖਦੇ ਹੋਏ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 


author

Babita

Content Editor

Related News