ਪੰਜਾਬ ਦੇ ਪਾਣੀ ਦੀ ਇਕ ਵੀ ਬੂੰਦ ਬਾਹਰ ਨਹੀਂ ਜਾਣ ਦਿਆਂਗੇ : ਚੰਦੂਮਾਜਰਾ, ਮਲੂਕਾ

02/19/2017 6:19:51 PM

ਨਾਭਾ (ਜਗਨਾਰ/ਭੂਪਾ) : 23 ਫਰਵਰੀ ਨੂੰ ਇਨੈਲੋ ਵੱਲੋਂ ਐੱਸ. ਵਾਈ. ਐਲ. ਮੁੱਦੇ ''ਤੇ ਨਹਿਰ ਪੁੱਟਣ ਦੇ ਦਿੱਤੇ ਸੱਦੇ ''ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਿੱਖੀ ਪ੍ਰਤੀਕਿਰਿਆ ਮਿਲ ਰਹੀ ਹੈ, ਇਸ ਤਹਿਤ ਐਤਵਾਰ ਨੂੰ ਨਾਭਾ ਸਥਿਤ ਇਕ ਸ਼ਰਧਾਂਜਲੀ ਸਮਾਗਮ ਵਿਚ ਸ਼ਿਰਕਤ ਕਰਨ ਉਪਰੰਤ ਮੈਂਬਰ ਪਾਰਲੀਮੈਂਟ ਸ੍ਰੀ ਆਨੰਦਪੁਰ ਸਾਹਿਬ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਪੰਜਾਬ ਦੇ ਪਾਣੀ ਦੀ ਇਕ ਵੀ ਬੂੰਦ ਕਿਸੇ ਵੀ ਸੂਬੇ ਨੂੰ ਨਹੀਂ ਜਾਣ ਦੇਵੇਗਾ ਕਿਉਂਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਪਾਣੀ ਵੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਜੇਕਰ ਐੱਸ. ਵਾਈ. ਐੱਲ. ਨਹਿਰ ਚਾਲੂ ਹੁੰਦੀ ਹੈ ਤਾਂ ਪੰਜਾਬ ਦੀ ਜ਼ਮੀਨ ਬੰਜਰ ਹੋ ਕੇ ਰਹਿ ਜਾਵੇਗੀ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ 23 ਫਰਵਰੀ ਨੂੰ ਇਨੈਲੋ ਨਹਿਰ ਪੁੱਟੇਗੀ ਤਾਂ ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿਚ ਨਹਿਰ ਕਿਸੇ ਵੀ ਕੀਮਤ ''ਤੇ ਨਹੀਂ ਪੁੱਟਣ ਦੇਣਗੇ ਅਤੇ ਉਨ੍ਹਾਂ ਦੀ ਪਾਰਟੀ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਕਿਸੇ ਵੀ ਤਰ੍ਹਾਂ ਦੀ ਕੁਰਬਾਨੀ ਦੇਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਇਨੈਲੋ ਵੱਲੋਂ ਕੀਤਾ ਗਿਆ ਇਹ ਐਲਾਨ ਸਿਰਫ ਤੇ ਸਿਰਫ ਇਕ ਡਰਾਮਾ ਹੈ।

Gurminder Singh

This news is Content Editor Gurminder Singh