ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਡੈਮਾਂ 'ਚ ਘਟਿਆ ਪਾਣੀ, BBMB ਨੇ ਜਾਰੀ ਕੀਤੀ ਚਿਤਾਵਨੀ

Thursday, Nov 21, 2024 - 07:15 PM (IST)

ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਡੈਮਾਂ 'ਚ ਘਟਿਆ ਪਾਣੀ, BBMB ਨੇ ਜਾਰੀ ਕੀਤੀ ਚਿਤਾਵਨੀ

ਰੂਪਨਗਰ/ਚੰਡੀਗੜ੍ਹ- ਪੰਜ ਦਰਿਆਵਾਂ ਦੀ ਧਰਤੀ ਪੰਜਾਬ 'ਤੇ ਦਿਨੋਂ-ਦਿਨ ਪਾਣੀ ਦਾ ਸੰਕਟ ਵੱਧਦਾ ਜਾ ਰਿਹਾ ਹੈ। ਪੰਜਾਬ ਦੇ ਡੈਮਾਂ ਵਿਚਲਾ ਪਾਣੀ ਲਗਾਤਾਰ ਹੇਠਾਂ ਜਾ ਰਿਹਾ ਹੈ। ਇਸ ਨਾਲ ਨਾ ਸਗੋਂ ਪਾਣੀ ਦਾ ਸੰਕਟ ਵਧੇਗਾ ਸਗੋਂ ਬਿਜਲੀ ਦਾ ਉਤਪਾਦਨ ਵੀ ਘਟੇਗਾ। ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ. ਬੀ. ਐੱਮ. ਬੀ) ਨੇ ਚਿਤਾਵਨੀ ਜਾਰੀ ਕੀਤੀ ਹੈ, ਜੋਕਿ ਬੇਹੱਦ ਹੈਰਾਨ ਕਰ ਦੇਣ ਵਾਲੀ ਹੈ। ਇਸ ਵਿੱਚ ਸਪਸ਼ਟ ਕਿਹਾ ਗਿਆ ਹੈ ਕਿ ਡੈਮਾਂ ਵਿੱਚ ਪਾਣੀ 10 ਤੋਂ 15 ਫ਼ੀਸਦੀ ਘੱਟ ਹੈ। 

ਦਰਅਸਲ ਮਾਨਸੂਨ ਮਗਰੋਂ ਖੇਤਰ ’ਚ ਘੱਟ ਮੀਂਹ ਪੈਣ ਅਤੇ ਵੱਡੇ ਡੈਮਾਂ ਵਾਲੇ ਇਲਾਕਿਆਂ ’ਚ ਬਰਫ਼ ਜੰਮਣ ਕਾਰਨ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ. ਬੀ. ਐੱਮ. ਬੀ) ਨੇ ਪਾਣੀ ਦੀ ਉਪਲੱਬਧਤਾ ਨੂੰ ਲੈ ਕੇ ਸਾਵਧਾਨੀ ਦਾ ਨੋਟਿਸ ਲਿਆ ਹੈ। ਬੋਰਡ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਜੇ ਠੰਡ ਦੇ ਮੌਸਮ ਦੌਰਾਨ ਬਹੁਤੇ ਮੀਂਹ ਨਾ ਪਏ ਤਾਂ ਪੰਜਾਬ ਅਤੇ ਹਰਿਆਣਾ ਸਮੇਤ ਹੋਰ ਸੂਬਿਆਂ ਨੂੰ ਗਰਮੀਆਂ ’ਚ ਪਾਣੀ ਅਤੇ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 

ਇਹ ਵੀ ਪੜ੍ਹੋ-ਹੋ ਜਾਓ ਸਾਵਧਾਨ! ਮਰਨ ਤੋਂ ਬਾਅਦ ਵੀ ਨਹੀਂ ਮਿੱਟਦੇ ਸਮੋਕਿੰਗ ਦੇ ਨਿਸ਼ਾਨ, ਹੈਰਾਨ ਕਰੇਗੀ ਪੂਰੀ ਰਿਪੋਰਟ

PunjabKesari

ਬੀ. ਬੀ. ਐੱਮ. ਬੀ. ਦੇ ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਸੀਂ ਆਪਣੇ ਮੈਂਬਰ ਸੂਬਿਆਂ ਨੂੰ ਆਉਂਦੇ ਮਹੀਨਿਆਂ ’ਚ ਪਾਣੀ ਦੀ ਮੰਗ ਦਾ ਅੰਦਾਜ਼ਾ ਲਾਉਣ ’ਚ ਸਾਵਧਾਨੀ ਵਰਤਣ ਲਈ ਕਿਹਾ ਹੈ ਕਿਉਂਕਿ ਮੌਜੂਦਾ ਭੰਡਾਰਣ ਤੇ ਪ੍ਰਵਾਹ ਸਾਲ ਦੇ ਇਸ ਸਮੇਂ ਲਈ ਆਮ ਨਾਲੋਂ ਘੱਟ ਹੈ। ਦਰਿਆਵਾਂ ਦੀ ਧਰਤੀ ਪੰਜਾਬ ਲਈ ਇਹ ਖ਼ਤਰੇ ਦੀ ਘੰਟੀ ਹੈ। ਇਕ ਪਾਸੇ ਟਿਊਬਵੈਲਾਂ ਰਾਹੀਂ ਧਰਤੀ ਹੇਠ ਤੋਂ ਵੱਡੇ ਪੱਧਰ 'ਤੇ ਪਾਣੀ ਕੱਢਿਆ ਜਾ ਰਿਹਾ ਹੈ ਅਤੇ ਦੂਜੇ ਪਾਸੇ ਹੁਣ ਦਰਿਆ ਵੀ ਸੁੱਕਣ ਕਿਨਾਰੇ ਪਹੁੰਚ ਗਏ ਹਨ।

ਦੱਸ ਦਈਏ ਕਿ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਰਾਜਸਥਾਨ ਬੀ. ਬੀ. ਐੱਮ. ਬੀ. ਦੇ ਮੈਂਬਰ ਹਨ, ਜੋ ਭਾਖੜਾ ਅਤੇ ਪੌਂਗ ਡੈਮਾਂ ਤੋਂ ਪਾਣੀ ਲੈਂਦੇ ਹਨ। ਭਾਖੜਾ ਡੈਮ ’ਚ ਬੁੱਧਵਾਰ ਨੂੰ ਪਾਣੀ ਦਾ ਪੱਧਰ 1,633 ਫੁੱਟ ਦਰਜ ਕੀਤਾ ਗਿਆ, ਜੋ ਪਿਛਲੇ ਸਾਲ ਦੇ ਮੁਕਾਬਲੇ ’ਚ ਕਰੀਬ 15 ਫੁੱਟ ਹੇਠਾਂ ਹੈ। 
ਉਥੇ ਹੀ ਦੂਜੇ ਪਾਸੇ ਪੌਂਗ ਡੈਮ ’ਚ ਪਾਣੀ ਦਾ ਪੱਧਰ 1,343 ਫੁੱਟ ਰਿਕਾਰਡ ਹੋਇਆ, ਜੋ ਪਿਛਲੇ ਸਾਲ ਨਾਲੋਂ ਕਰੀਬ 18 ਫੁੱਟ ਘੱਟ ਹੈ। ਅਧਿਕਾਰੀਆਂ ਨੇ ਕਿਹਾ ਕਿ ਭਾਖੜਾ ’ਚ ਪਾਣੀ ਦੀ ਮੌਜੂਦਾ ਭੰਡਾਰਨ ਸਮਰੱਥਾ ਕੁੱਲ੍ਹ ਸਮਰੱਥਾ ਦਾ ਕਰੀਬ 63 ਫ਼ੀਸਦੀ ਹੈ, ਜੋ ਆਮ ਨਾਲੋਂ 10 ਫ਼ੀਸਦੀ ਘੱਟ ਹੈ ਜਦਕਿ ਪੌਂਗ ’ਚ ਭੰਡਾਰਨ ਸਮਰੱਥਾ 50 ਫ਼ੀਸਦੀ ਹੈ ਜੋ ਆਮ ਨਾਲੋਂ 15 ਫ਼ੀਸਦੀ ਘੱਟ ਹੈ। ਜਲਵਾਯੂ ਹਾਲਾਤ ਤੇ ਵਾਤਾਵਰਨ ਕਾਰਨਾਂ ਦੇ ਆਧਾਰ ’ਤੇ ਜਲ ਭੰਡਾਰਾਂ ’ਚ ਪਾਣੀ ਦਾ ਪ੍ਰਵਾਹ ਰੋਜ਼ਾਨਾ ਬਦਲਦਾ ਰਹਿੰਦਾ ਹੈ।

ਇਹ ਵੀ ਪੜ੍ਹੋ- ਸਾਵਧਾਨ! 325 ਦੇ ਖ਼ਤਰਨਾਕ ਪੱਧਰ ’ਤੇ ਪਹੁੰਚਿਆ ਪੰਜਾਬ ਦੇ ਇਸ ਜ਼ਿਲ੍ਹੇ ਦਾ AQI, ਸਖ਼ਤ ਹੁਕਮ ਜਾਰੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News