ਪੰਜਾਬ ਦੀਆਂ ਨਹਿਰਾਂ ’ਚ 6 ਤੋਂ 16 ਮਾਰਚ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
Saturday, Mar 06, 2021 - 11:45 AM (IST)
ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਜਲ ਸਰੋਤ ਮਹਿਕਮੇ ਵੱਲੋਂ ਹਾੜ੍ਹ੍ਹੀ ਦੀਆਂ ਫ਼ਸਲਾਂ ਵਾਸਤੇ 6 ਤੋਂ 16 ਮਾਰਚ, 2021 ਤੱਕ ਨਹਿਰਾਂ ਵਿਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ- ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਇਸ ਸਬੰਧੀ ਜਲ ਸਰੋਤ ਮਹਿਕਮੇ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਖੜਾ ਮੇਨ ਲਾਈਨ (ਬੀ. ਐੱਮ. ਐੱਲ.) ਦੀਆਂ ਸਿੱਧੀਆਂ ਨਹਿਰਾਂ, ਜੋ ਗਰੁੱਪ ‘ਏ’ ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਘੱਗਰ ਲਿੰਕ ਅਤੇ ਇਸ ਵਿਚੋਂ ਨਿਕਲਦੀਆਂ ਨਹਿਰਾਂ ਜਿਵੇਂ ਘੱਗਰ ਬ੍ਰਾਂਚ ਤੇ ਪਟਿਆਲਾ ਮਾਈਨਰ, ਜੋ ਗਰੁੱਪ ‘ਬੀ’ ਵਿਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦੇ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।
ਇਹ ਵੀ ਪੜ੍ਹੋੋ : ‘ਰਹਿਣ ਲਈ ਦੇਸ਼ ਦੇ ਸਭ ਤੋਂ ਬਿਹਤਰ ਸ਼ਹਿਰਾਂ ਦੀ ਸੂਚੀ ਵਿਚ 29ਵੇਂ ਸਥਾਨ ’ਤੇ ਖਿਸਕਿਆ ਚੰਡੀਗੜ੍ਹ’
ਬੁਲਾਰੇ ਨੇ ਅੱਗੇ ਦੱਸਿਆ ਕਿ ਹਰੀਕੇ ਸਿਸਟਮ ਦੇ ਗਰੁੱਪ ‘ਏ’ ਦੀਆਂ ਨਹਿਰਾਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਬੀ’ ਦੀਆਂ ਨਹਿਰਾਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਉਨ੍ਹ੍ਹਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਕੈਨਾਲ ਵਿਚੋਂ ਨਿਕਲਦੀ ਸਭਰਾਓਂ ਬ੍ਰਾਂਚ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਕਸੂਰ ਬ੍ਰਾਂਚ ਲੋਅਰ, ਮੇਨ ਬ੍ਰਾਂਚ ਲੋਅਰ ਤੇ ਲਾਹੌਰ ਬ੍ਰਾਂਚ ਤੇ ਇਨ੍ਹ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।
ਇਹ ਵੀ ਪੜ੍ਹੋੋ : RTI ਰਾਹੀਂ ਹੋਇਆ ਵੱਡਾ ਖ਼ੁਲਾਸਾ: 100 ਤੋਂ ਪਾਰ ਪੁੱਜਾ ਪੈਟਰੋਲ-ਡੀਜ਼ਲ, 29 ਦੇਸ਼ਾਂ ਨੂੰ ਕੌਡੀਆਂ ਦੇ ਭਾਅ ਵੇਚ ਰਿਹੈ ਭਾਰਤ