ਪੌਂਗ ਡੈਮ ਤੋਂ ਫਿਰ ਛੱਡਿਆ ਗਿਆ ਹਜ਼ਾਰਾਂ ਕਿਊਸਿਕ ਪਾਣੀ, ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ

Monday, Aug 14, 2023 - 09:14 AM (IST)

ਪੌਂਗ ਡੈਮ ਤੋਂ ਫਿਰ ਛੱਡਿਆ ਗਿਆ ਹਜ਼ਾਰਾਂ ਕਿਊਸਿਕ ਪਾਣੀ, ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ

ਧਰਮਸ਼ਾਲਾ (ਵਾਰਤਾ)- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਲਗਾਤਾਰ ਪੈ ਰਹੇ ਮੀਂਹ ਕਾਰਨ ਨਦੀਆਂ, ਨਾਲਿਆਂ ਵਿਚ ਊਫਾਨ ਹੈ। ਕਾਂਗੜਾ ਦੇ ਡਿਪਟੀ ਕਮਿਸ਼ਨਰ ਡਾ: ਨਿਉਪਨ ਜਿੰਦਲ ਨੇ ਦੱਸਿਆ ਕਿ ਭਾਰੀ ਮੀਂਹ ਕਾਰਨ ਪੌਂਗ ਜਲ ਭੰਡਾਰ ਦੇ ਪਾਣੀ ਦਾ ਪੱਧਰ ਵੀ ਵੱਧ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਤੀਜੇ ਵਜੋਂ ਬੀ.ਬੀ.ਐੱਮ.ਬੀ. ਪ੍ਰਸ਼ਾਸਨ ਵੱਲੋਂ 14 ਅਗਸਤ 2023 (ਸੋਮਵਾਰ) ਯਾਨੀ ਅੱਜ ਸਵੇਰੇ 8 ਵਜੇ ਤੋਂ ਪੌਂਗ ਡੈਮ ਤੋਂ ਪਾਣੀ ਛੱਡਿਆ ਜਾ ਰਿਹਾ। ਪੌਂਗ ਡੈਮ ਤੋਂ 14 ਅਗਸਤ ਨੂੰ ਸਵੇਰੇ 8 ਵਜੇ ਤੋਂ 25 ਹਜ਼ਾਰ ਕਿਊਸਿਕ, ਸਵੇਰੇ 10 ਵਜੇ ਤੋਂ ਬਾਅਦ 40 ਹਜ਼ਾਰ ਕਿਊਸਿਕ ਅਤੇ ਦੁਪਹਿਰ 12 ਵਜੇ ਤੋਂ ਬਾਅਦ 50 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾਵੇਗਾ।

ਇਹ ਵੀ ਪੜ੍ਹੋ: ਕੀ ਪੰਜਾਬ 'ਚ ਅੱਜ ਤੋਂ 3 ਦਿਨਾਂ ਲਈ ਹੋਵੇਗਾ ਬੱਸਾਂ ਦਾ ਚੱਕਾ ਜਾਮ? ਜਾਣਨ ਲਈ ਪੜ੍ਹੋ ਪੂਰੀ ਖ਼ਬਰ

ਉਨ੍ਹਾਂ ਨੇ ਪੌਂਗ ਦੇ ਨੀਵੇਂ ਖੇਤਰ ਦੇ ਨਾਲ ਲੱਗਦੀਆਂ ਪੰਚਾਇਤਾਂ ਦੇ ਲੋਕਾਂ ਨੂੰ ਦਰਿਆ ਦੇ ਨੇੜੇ ਨਾ ਜਾਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੌਂਗ ਦੇ ਨੀਵੇਂ ਖੇਤਰ ਦੇ ਨੇੜੇ ਕੋਈ ਵਿਅਕਤੀ ਜਾਂ ਪਸ਼ੂ ਹੈ ਤਾਂ ਉਸ ਨੂੰ ਤੁਰੰਤ ਸੁਰੱਖਿਅਤ ਥਾਂ 'ਤੇ ਪਹੁੰਚਾਇਆ ਜਾਵੇ। ਉਨ੍ਹਾਂ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਜਾਂ ਆਫ਼ਤ ਨਾਲ ਨਜਿੱਠਣ ਲਈ ਪ੍ਰਸ਼ਾਸਨ ਨਾਲ ਸਿੱਧਾ ਸੰਪਰਕ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ: WHO ਵੱਲੋਂ ਕੋਰੋਨਾ ਨੂੰ ਲੈ ਕੇ ਚਿਤਾਵਨੀ ਜਾਰੀ, ਨਵੇਂ ਮਾਮਲਿਆਂ 'ਚ 80 ਫ਼ੀਸਦੀ ਵਾਧਾ

ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਫਵਾਹ 'ਤੇ ਧਿਆਨ ਨਾ ਦੇਣ ਅਤੇ ਅਜਿਹੀ ਕੋਈ ਵੀ ਗੱਲ ਸਾਂਝੀ ਨਾ ਕਰਨ ਅਤੇ ਡਰ ਪੈਦਾ ਕਰਨ ਵਾਲੀ ਅਜਿਹੀ ਕਿਸੇ ਵੀ ਗੱਲ ਦੀ ਸੱਚਾਈ ਜਾਣੇ ਬਿਨਾਂ ਉਸ ਨੂੰ ਅੱਗੇ ਸਾਂਝਾ ਨਾ ਕਰਨ। ਉਨ੍ਹਾਂ ਕਿਹਾ ਕਿ ਕਿਸੇ ਵੀ ਆਫ਼ਤ ਦੀ ਸਥਿਤੀ ਵਿੱਚ ਲੋਕ ਤੁਰੰਤ ਸਥਾਨਕ ਪੰਚਾਇਤ ਮੁਖੀ, ਸਕੱਤਰ, ਪਟਵਾਰੀ ਨੂੰ ਸੂਚਿਤ ਕਰਨ ਜਾਂ ਜ਼ਿਲ੍ਹਾ ਆਫ਼ਤ ਪ੍ਰਬੰਧਨ ਡਿਪਟੀ ਕਮਿਸ਼ਨਰ ਕਾਂਗੜਾ ਨਾਲ ਸੰਪਰਕ ਕਰਨ।

ਇਹ ਵੀ ਪੜ੍ਹੋ: ਪਾਕਿਸਤਾਨੀ ਮੋਹਸਿਨ ਖਾਨ ਦਾ ਕੂੜ ਪ੍ਰਚਾਰ, ਅੰਜੂ ਵਾਂਗ ਮੁਸਲਿਮ ਬਣਨ ਵਾਲੀ ਹਰ ਭਾਰਤੀ ਕੁੜੀ ਨੂੰ ਕਰਾਂਗੇ ਮਾਲਾਮਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News