ਪੰਜਾਬ 'ਚ ਖ਼ਤਰੇ ਦੀ ਘੰਟੀ, ਰਾਵੀ ਦਰਿਆ ’ਚ ਫਿਰ ਛੱਡਿਆ ਪਾਣੀ, ਲੋਕਾਂ ਨੂੰ ਉੱਚੀਆਂ ਥਾਂਵਾਂ ’ਤੇ ਜਾਣ ਦੀ ਅਪੀਲ
Saturday, Oct 04, 2025 - 10:54 AM (IST)

ਅੰਮ੍ਰਿਤਸਰ (ਨੀਰਜ)-ਰਾਵੀ ਦਰਿਆ ਵਿਚ ਹੜ੍ਹ ਦੇ ਪਾਣੀ ਕਾਰਨ 20 ਤੋਂ ਵੱਧ ਥਾਵਾਂ ’ਤੇ ਟੁੱਟੇ ਧੁੱਸੀ ਬੰਨ੍ਹ ਦੀ ਮੁਰੰਮਤ ਅਜੇ ਪੂਰੀ ਨਹੀਂ ਹੋਈ ਹੈ ਅਤੇ 5 ਤੋਂ 7 ਅਕਤੂਬਰ ਤੱਕ ਜੰਮੂ-ਕਸ਼ਮੀਰ ਵਿਚ ਇੱਕ ਵਾਰ ਫਿਰ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਸਮੇਤ ਪੰਜਾਬ ਦੇ ਕਈ ਜ਼ਿਲ੍ਹੇ ਵੀ ਆਉਣ ਵਾਲੇ ਦਿਨਾਂ ਵਿਚ ਮੀਂਹ ਦੀ ਚਿਤਾਵਨੀ ਅਧੀਨ ਹਨ। ਇਸ ਦੇ ਮੱਦੇਨਜ਼ਰ ਡੀ. ਸੀ. ਸਾਕਸ਼ੀ ਸਾਹਨੀ ਨੇ ਇਕ ਵਾਰ ਫਿਰ ਚਿਤਾਵਨੀ ਜਾਰੀ ਕੀਤੀ ਹੈ, ਜਿਸ ਵਿਚ ਲੋਕਾਂ ਨੂੰ ਦਰਿਆ ਦੇ ਕੰਢਿਆਂ ਤੋਂ ਦੂਰ ਰਹਿਣ ਅਤੇ ਉੱਚੀਆਂ ਥਾਂਵਾਂ ’ਤੇ ਜਾਣ ਦੀ ਕੀਤੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ- CM ਮਾਨ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਐਲਾਨਿਆ 'ਆਪ' ਦਾ ਉਮੀਦਵਾਰ
ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਰਾਵੀ ਦਰਿਆ ਵਿਚ 28000 ਕਿਊਸਿਕ ਪਾਣੀ ਛੱਡਿਆ ਗਿਆ ਸੀ ਪਰ ਇੰਨੇ ਪਾਣੀ ਨਾਲ ਰਾਵੀ ਦਰਿਆ ਨੂੰ ਕੋਈ ਫਰਕ ਨਹੀਂ ਪੈਦਾ ਹੈ। ਰਾਵੀ ਦਰਿਆ ਦੀ ਸਮਰੱਥਾ 4 ਲੱਖ ਕਿਊਸਿਕ ਤੋਂ ਵੀ ਵੱਧ ਹੈ ਪਰ ਦਰਜਨਾਂ ਥਾਵਾਂ ’ਤੇ ਟੁੱਟੇ ਹੋਏ ਕੰਢਿਆਂ ਕਾਰਨ ਹੋਰ ਪਾਣੀ ਆਉਣ ਨਾਲ ਸਥਿਤੀ ਵਿਗੜ ਸਕਦੀ ਹੈ। ਬਾਕੀ ਹੁਣ ਆਉਣ ਵਾਲੇ ਇਕ ਦੋ ਦਿਨ ਵਿਚ ਪਤਾ ਚੱਲ ਜਾਵੇਗਾ ਕਿ ਰਾਵੀ ਦਰਿਆ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਉੱਪਰ ਆਉਂਦਾ ਹੈ ਜਾਂ ਨਹੀਂ।
ਇਹ ਵੀ ਪੜ੍ਹੋ- ਸੂਬੇ ਭਰ ਦੇ ਪੁਲਸ ਅਧਿਕਾਰੀਆਂ ਨਾਲ ਪੰਜਾਬ DGP ਦੀ ਖਾਸ ਮੀਟਿੰਗ, ਵੱਡਾ ਐਕਸ਼ਨ ਪਲਾਨ ਤਿਆਰ
ਰਾਵੀ ਦਰਿਆ ਦੇ ਟੁੱਟੇ ਹੋਏ ਕੰਢਿਆਂ ਬਾਰੇ ਹੁਣ ਤੱਕ ਘੋਨੇਵਾਲਾ ਸਮੇਤ ਸਿਰਫ਼ ਤਿੰਨ ਥਾਵਾਂ ’ਤੇ ਬੰਨ੍ਹ ਦੀ ਮੁਰੰਮਤ ਫੌਜ, ਧਾਰਮਿਕ ਸੰਗਠਨਾਂ, ਸਥਾਨਕ ਨਿਵਾਸੀਆਂ ਅਤੇ ਗੈਰ-ਸਰਕਾਰੀ ਸੰਗਠਨਾਂ ਦੀ ਮਦਦ ਨਾਲ ਕੀਤੀ ਗਈ ਹੈ। ਹੜ੍ਹ ਪੀੜਤ, ਜਿਨ੍ਹਾਂ ਵਿੱਚ ਪੰਜਾਬ ਭਰ ਦੇ ਲੋਕ ਸ਼ਾਮਲ ਹਨ, ਇਕ ਵਾਰ ਫਿਰ ਆਮ ਸਥਿਤੀ ਲਈ ਅਰਦਾਸਾਂ ਕਰ ਰਹੇ ਹਨ, ਕਿਉਂਕਿ 196 ਪਿੰਡ ਪਹਿਲਾਂ ਹੀ ਹੜ੍ਹ ਦੇ ਪਾਣੀ ਨਾਲ ਬਰਬਾਤ ਹੋ ਚੁੱਕੇ ਹਨ ਅਤੇ ਝੋਨੇ ਦੀ ਫਸਲ ਤਬਾਹ ਹੋ ਚੁੱਕੀ ਹੈ।
ਇਹ ਵੀ ਪੜ੍ਹੋ- ਤਰਨਤਾਰਨ ਦੌਰੇ 'ਤੇ ਆਏ CM ਭਗਵੰਤ ਮਾਨ, ਕੀਤੇ ਵੱਡੇ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8