ਪੰਜਾਬ ਦੀ ਇਹ ਵੱਡੀ ਨਹਿਰ ਬੰਦ ਕਰਨ ਦਾ ਫ਼ੈਸਲਾ
Friday, Dec 20, 2024 - 04:32 PM (IST)
ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਵਿਭਾਗ ਨੇ ਬਿਸਤ ਦੁਆਬ ਕੈਨਾਲ ਨੂੰ 33 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਹੋਇਆਂ ਬਿਸਤ ਦੁਆਬ ਕੈਨਾਲ 'ਤੇ ਚੱਲ ਰਹੇ ਉਸਾਰੀ ਦੇ ਕੰਮਾਂ ਦੇ ਮੱਦੇਨਜ਼ਰ ਨਹਿਰ ਬੰਦ ਰਹੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ-ਕਾਲਜਾਂ ਵਿਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 20 ਦਸੰਬਰ, 2024 ਤੋਂ 21 ਜਨਵਰੀ, 2025 ਤੱਕ (ਦੋਵੇਂ ਦਿਨ ਸ਼ਾਮਲ) 33 ਦਿਨਾਂ ਲਈ ਨਹਿਰ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਸਰਕਾਰ ਨੇ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ ਐਕਟ, 1873 (ਐਕਟ 8 ਆਫ 1873) ਦੇ ਅਧੀਨ ਜਾਰੀ ਰੂਲ 63 ਤਹਿਤ ਇਹ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਖ਼ਤਰੇ ਦੀ ਘੰਟੀ, ਸਾਵਧਾਨ ਰਹਿਣ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e