ਜਲੰਧਰ ਵਾਸੀਆਂ ਲਈ ਚੰਗੀ ਖ਼ਬਰ, ਹੁਣ ਦੁਪਹਿਰ ਨੂੰ ਵੀ ਪਾਣੀ ਸਪਲਾਈ ਕਰੇਗਾ ਨਿਗਮ
Friday, Jun 04, 2021 - 12:37 PM (IST)
ਜਲੰਧਰ (ਖੁਰਾਣਾ)– ਜੂਨ ਦਾ ਮਹੀਨਾ ਸ਼ੁਰੂ ਹੋਣ ਦੇ ਨਾਲ-ਨਾਲ ਗਰਮੀ ਵੀ ਵੱਧਣ ਲੱਗੀ ਹੈ। ਗਰਮੀਆਂ ਵਿਚ ਲੋਕਾਂ ਨੂੰ ਪਾਣੀ ਦੀ ਵੀ ਵਾਧੂ ਲੋੜ ਹੁੰਦੀ ਹੈ। ਇਸੇ ਨੂੰ ਧਿਆਨ ਵਿਚ ਰੱਖਦੇ ਹੋਏ ਜਲੰਧਰ ਨਗਰ ਨਿਗਮ ਨੇ ਪਾਣੀ ਦੀ ਸਪਲਾਈ ਨੂੰ ਵਧਾਉਣ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਪੱਕਾ ਬਾਗ ’ਚੋਂ 8 ਸਾਲਾ ਬੱਚਾ ਅਗਵਾ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਨਗਰ ਨਿਗਮ ਪ੍ਰਸ਼ਾਸਨ ਨੇ ਆਉਣ ਵਾਲੇ ਦਿਨਾਂ ਵਿਚ ਦੁਪਹਿਰ ਸਮੇਂ ਵੀ ਪੀਣ ਵਾਲੇ ਪਾਣੀ ਦੀ ਸਪਲਾਈ ਕਰਨ ਦਾ ਫੈਸਲਾ ਲਿਆ ਹੈ। ਇਹ ਫੈਸਲਾ ਮੇਅਰ ਜਗਦੀਸ਼ ਰਾਜਾ ਵੱਲੋਂ ਕੀਤੀ ਗਈ ਇਕ ਮੀਟਿੰਗ ਵਿਚ ਲਿਆ ਗਿਆ। ਮੇਅਰ ਨੇ ਦੱਸਿਆ ਕਿ ਗਰਮੀਆਂ ਦਾ ਸੀਜ਼ਨ ਸ਼ੁਰੂ ਹੋਣ ਕਾਰਨ ਲੋਕ ਡਿਮਾਂਡ ਕਰ ਰਹੇ ਸਨ ਕਿ ਦੁਪਹਿਰ ਸਮੇਂ ਵੀ ਪਾਣੀ ਦੀ ਸਪਲਾਈ ਚਾਲੂ ਕੀਤੀ ਜਾਵੇ।
ਇਹ ਵੀ ਪੜ੍ਹੋ: ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਡੈਨਮਾਰਕ ਤੋਂ ਆਉਂਦਿਆਂ ਜਹਾਜ਼ ’ਚ ਕਾਲਾ ਸੰਘਿਆਂ ਦੇ ਨੌਜਵਾਨ ਦੀ ਮੌਤ
ਮੇਅਰ ਦੇ ਮੁਤਾਬਕ ਹੁਣ ਨਿਗਮ ਸਵੇਰੇ 5 ਤੋਂ 9, ਦੁਪਹਿਰ 12 ਤੋਂ 2 ਅਤੇ ਫਿਰ ਸ਼ਾਮੀਂ 5 ਤੋਂ 9 ਵਜੇ ਤੱਕ ਪਾਣੀ ਸਪਲਾਈ ਕਰਿਆ ਕਰੇਗਾ। ਜ਼ਿਕਰਯੋਗ ਹੈ ਕਿ ਸੀਵਰ ਲਾਈਨਾਂ ’ਤੇ ਜ਼ਿਆਦਾ ਬੋਝ ਵਧ ਜਾਣ ਕਾਰਨ ਮੇਅਰ ਨੇ ਪਿਛਲੇ ਲੰਮੇ ਸਮੇਂ ਤੋਂ ਦੁਪਹਿਰ ਸਮੇਂ ਸਪਲਾਈ ਹੁੰਦੇ ਪਾਣੀ ’ਤੇ ਰੋਕ ਲਾਈ ਹੋਈ ਸੀ।
ਇਹ ਵੀ ਪੜ੍ਹੋ: GNA ਯੂਨੀਵਰਸਿਟੀ ਕਰੇਗੀ ਤੁਹਾਡੇ ਸੁਫ਼ਨੇ ਪੂਰੇ, ਕੁਕਿੰਗ ਦੇ ਕੋਰਸਾਂ ਦੇ ਸ਼ੌਕੀਨ ਜ਼ਰੂਰ ਪੜ੍ਹਨ ਇਹ ਖ਼ਬਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ