ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਵੱਲੋਂ ਤਿਖੇ ਸੰਘਰਸ਼ ਦਾ ਐਲਾਨ
Monday, Dec 14, 2020 - 01:05 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26) ਆਪਣੀਆਂ ਮੰਗਾ ਨੂੰ ਲੈ ਕੇ ਸੰਘਰਸ਼ ਤਿੱਖਾ ਕਰੇਗੀ।| ਇਸ ਬਾਰੇ ਮੀਟਿੰਗ ਉਪਰੰਤ ਟਾਂਡਾ ਬ੍ਰਾਂਚ ਦੇ ਪ੍ਰਧਾਨ ਮਨਪ੍ਰੀਤ ਸਿੰਘ, ਜਰਨਲ ਸਕੱਤਰ ਪ੍ਰਦੀਪ ਸਿੱਘ ਖੱਖ, ਪ੍ਰੈੱਸ ਸਕੱਤਰ ਬਲਜਿੰਦਰ ਸਿੰਘ ਸੈਣੀ, ਮਹਿੰਦਰ ਸਿੰਘ ਜ਼ਿਲ੍ਹਾ ਖਜ਼ਾਨਚੀ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜਲ ਸਪਲਾਈ ਵਿਭਾਗ ਵਿਚ ਪਿਛਲੇ 10-15 ਸਾਲਾਂ ਤੋਂ ਵਿਭਾਗ ਦੀ ਆਪ ਬਣਾਈ ਪਾਲਿਸੀ ਇਨਲਿਸਟਮੈਂਟ ਅਧੀਨ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ ਤੇ ਲੰਮੇ ਸਮੇਂ ਤੋਂ ਮਹਿਕਮੇ ਅਧੀਨ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਮੈਨੇਜਮੈਂਟ ਖ਼ਿਲਾਫ਼ ਲਗਤਾਰ ਸੰਘਰਸ਼ ਕਰ ਰਹੇ ਹਨ ਪਰ ਅਜੇ ਤੱਕ ਮੈਨੇਜਮੈਂਟ ਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਕਾਮਿਆਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ ਉਲਟਾ ਸ਼ੋਸ਼ਣ ਕੀਤਾ ਜਾ ਰਿਹਾ ਹੈ।
ਵਿਭਾਗ ਦੇ ਉੱਚ ਅਧਿਕਾਰੀਆਂ ਤੇ ਵਿਭਾਗ ਦੀ ਮੰਤਰੀ ਨਾਲ ਅਨੇਕਾਂ ਮੀਟਿੰਗਾਂ ਹੋਣ ਤੋਂ ਬਾਅਦ ਵੀ ਪਰਨਾਲਾ ਉਥੇ ਦਾ ਉਥੇ ਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਨਲਿਸਟਮੈਂਟ ਪਾਲਿਸੀ ਅਧੀਨ ਇਨ੍ਹਾਂ ਕਾਮਿਆਂ ਦਾ ਲਗਤਾਰ ਸ਼ੋਸ਼ਣ ਕੀਤਾ ਹੈ। ਹੁਣ ਵਿਭਾਗ ਦੇ ਅਧਕਾਰੀਆਂ ਵੱਲੋਂ ਕਾਮਿਆਂ ਨੂੰ ਆਊਟਸੋਰਸਿੰਗ ਕੰਪਨੀ ਅਧੀਨ ਕਾਮਿਆਂ ਨੂੰ ਥੋਪਕੇ ਗੁਲਾਮ ਕਰਨ ਦੀ ਕੋਸਿਸ਼ ਕੀਤੀ ਜਾ ਰਹੀ ਹੈ। ਜਿਸ ਨੂੰ ਜਥੇਬੰਦੀ ਵੱਲੋਂ ਮੁੱਢ ਤੋਂ ਨਕਾਰਿਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਜਾ ਤਾਂ ਇਨ੍ਹਾਂ ਕਾਮਿਆਂ ਨੂੰ ਇਨ੍ਹਾਂ ਸਿੱਧਾ ਕੰਟਰੈਕਟ ਜਾ ਬੈਕਡੋਰ ਮਸਟਰੋਲ ਕੀਤਾ ਜਾਵੇ । ਉਨਾਂ ਕਿਹਾ ਕਿ ਇਨ੍ਹਾਂ ਮੰਗਾਂ ਦਾ ਜ਼ਿਕਰ ਪਿਛਲੇ ਦਿਨੀਂ ਮਿਤੀ 3 ਦਸੰਬਰ 2020 ਨੂੰ ਵਿਭਾਗੀ ਮੁੱਖੀ ਨਾਲ ਹੋਈ ਮੀਟਿੰਗ ਵਿਚ ਕੀਤਾ ਸੀ। ਜਿਸ ਉਪਰੰਤ ਉਨ੍ਹਾਂ ਕਿਹਾ ਕਿ ਇਹ ਮਸਲਾ ਪੰਜਾਬ ਸਰਕਾਰ ਵਿਭਾਗ ਦੀ ਮੰਤਰੀ ਰਜ਼ੀਆ ਸੁਲਤਾਨਾ ਜਾ ਮੁੱਖ ਸਕੱਤਰ ਦੇ ਅਧਿਕਾਰ ਖੇਤਰ ਵਿਚ ਹੈ ਪਰੰਤੂ ਉਨ੍ਹਾਂ ਦੀ ਸੁਣਵਾਈ ਨਾ ਹੋਣ ਦੇ ਰੋਸ ਵਜੋਂ ਜਥੇਬੰਦੀ ਨੇ ਫ਼ੈਸਲਾ ਲੈਂਦਿਆਂ 17 ਦਸੰਬਰ ਨੂੰ ਵਿਭਾਗ ਦੀ ਮੰਤਰੀ ਰਜ਼ੀਆ ਸੁਲਤਾਨਾ ਦੇ ਸ਼ਹਿਰ ਮਲੇਰਕੋਟਲਾ ਵਿਖੇ ਲਗਾਤਾਰ ਮੋਰਚਾ ਖੋਲ੍ਹਿਆ ਜਾਵੇਗਾ ਅਤੇ ਮੰਗਾ ਦੀ ਸੁਣਵਾਈ ਹੋਣ ਤੱਕ ਜਾਰੀ ਰਹੇਗਾ।