ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਨੇ ਕੀਤਾ ਏਜੰਡਾ ਫਿਕਸ
Thursday, Nov 23, 2017 - 02:50 AM (IST)
ਕਪੂਰਥਲਾ, (ਗੁਰਵਿੰਦਰ ਕੌਰ)- ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਦੇ ਜਲੰਧਰ ਤੇ ਕਪੂਰਥਲਾ ਦੇ ਕਮੇਟੀ ਮੈਂਬਰਾਂ ਦੀ ਮੀਟਿੰਗ ਸੂਬਾ ਪ੍ਰੈੱਸ ਸਕੱਤਰ ਤੇ ਜਲੰਧਰ ਜ਼ਿਲਾ ਪ੍ਰਧਾਨ ਸੰਜੀਵ ਕੋਂਡਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੂਬਾ ਪ੍ਰਧਾਨ ਸੁਖਨੰਦਨ ਸਿੰਘ ਮੇਹਣੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਏਜੰਡੇ ਫਿਕਸ ਕੀਤੇ ਗਏ ਹਨ ਤੇ ਜ਼ਿਲਾ ਪ੍ਰਧਾਨ ਸੰਜੀਵ ਕੋਂਡਲ ਵੱਲੋਂ ਯੂਨੀਅਨ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਸੰਬੋਧਨ ਕਰਦਿਆਂ ਕਿਹਾ ਕਿ ਯੂਨੀਅਨ ਦੀਆਂ ਮੰਗਾਂ ਸਰਕਾਰ ਜਲਦ ਤੋਂ ਜਲਦ ਪੂਰਾ ਕਰੇ।
ਇਸ ਮੌਕੇ ਨਰਿੰਦਰ ਸਿੰਘ, ਗੁਰਦਿਆਲ ਸਿੰਘ, ਰਾਜਨ ਕੁਮਾਰ, ਰਾਮ ਲਾਲ, ਗੁਰਮੁੱਖ ਢੋਟ, ਰਾਮ ਲਾਲ, ਸਤਪਾਲ, ਰਵੀ ਕੁਮਾਰ, ਮਨਮੋਹਨ ਸਿੰਘ ਆਦਿ ਹਾਜ਼ਰ ਸਨ।
