ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

07/07/2018 12:59:23 AM

ਬਟਾਲਾ, (ਬੇਰੀ)- ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਬ੍ਰਾਂਚ ਬਟਾਲਾ ਅਤੇ ਪੰਜਾਬ ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਸਮੂਹ ਵਰਕਰਾਂ ਅਤੇ ਆਗੂਆਂ ਦੀ ਮੀਟਿੰਗ ਵੀਰ ਹਕੀਕਤ ਰਾਏ ਦੀ ਸਮਾਧ ਪਾਰਕ ’ਚ ਹੋਈ, ਜਿਸ ਦੌਰਾਨ ਮੰਗਾਂ ਨੂੰ ਲੈ ਕੇ ਯੂਨੀਅਨ ਆਗੂਆਂ ਅਤੇ ਵਰਕਰਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ ਕੀਤੀ। ®ਇਸ ਦੌਰਾਨ ਯੂਨੀਅਨ ਆਗੂਆਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਲਾਈ ਜਾ ਰਹੀ ਜਲ ਘਰ ਯੋਜਨਾਵਾਂ ਦੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਪੰਚਾਇਤੀਕਰਨ ਅਤੇ ਨਿਜੀਕਰਨ ਦਾ ਸਖਤ ਵਿਰੋਧ ਕੀਤਾ ਅਤੇ ਕਿਹਾ ਕਿ ਇਸ ਨਾਲ ਜਿਥੇ ਪੰਚਾਇਤਾਂ ’ਤੇ ਆਰਥਿਕ ਬੋਝ ਪਵੇਗਾ, ਉਥੇ ਨਾਲ ਹੀ ਜਲਘਰ ਯੋਜਨਾਵਾਂ ’ਤੇ ਕੰਮ ਕਰਦੇ ਵਰਕਰਾਂ ਨੂੰ ਵੱਡੀ ਗਿਣਤੀ ’ਚ ਬੇਰੋਜਗਾਰ ਹੋਣਾ ਪਵੇਗਾ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਸਰਕਾਰ ਨੇ 2004 ’ਚ 876 ਜਲਘਰ ਯੋਜਨਾਵਾਂ ਦਾ ਪੰਚਾਇਤੀਕਰਨ ਕੀਤਾ ਸੀ ਜੋ ਹੁਣ ਖੰਡਰ ਬਣ ਚੁਕੀਆਂ ਹਨ ਅਤੇ ਹੁਣ ਫਿਰ ਸੂਬਾ ਸਰਕਾਰ ਨਿਜੀਕਰਨ ਦੀ ਨੀਤੀ ਦੋਹਰਾਅ ਰਹੀ ਹੈ ਜਿਸਦਾ ਸਮੂਹ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਵੱਲੋਂ ਵਿਰੋਧ ਕੀਤਾ ਜਾਵੇਗਾ। 
 ®ਯੂਨੀਅਨ ਆਗੂਆਂ ਨੇ ਕਿਹਾ ਕਿ ਕਲ 7 ਜੁਲਾਈ ਤੋਂ ਪਿੰਡਾਂ ’ਚ ਜਾ ਕੇ ਸਰਕਾਰ ਦੀਆਂ ਮਾਰੂ ਨੀਤੀਆਂ ਸਬੰਧੀ ਸਰਪੰਚਾਂ, ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ ਜਾਣੂ ਕਰਵਾਇਆ ਜਾਵੇਗਾ ਅਤੇ ਆਉਣ ਵਾਲੇ ਸਮੇਂ ’ਚ ਵੱਖ-ਵੱਖ ਯੂਨੀਅਨ ਦੇ ਨਾਲ ਮਿਲ ਕੇ ਤਾਲਮੇਲ ਕਮੇਟੀ ਦਾ ਗਠਨ ਕੀਤਾ ਜਾਵੇਗਾ, ਜਿਸਦੀ ਸਾਰੀ ਜਜ਼ੰਮੇਵਾਰੀ ਸਰਕਾਰ ਦੀ ਹੋਵੇਗੀ। 
 ®ਮੀਟਿੰਗ ’ਚ ਯੂਨੀਅਨ ਦੇ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਜਗਰੂਪ ਸਿੰਘ ਕੋਟਲਾ ਸੂਬਾ ਸਿੰਘ, ਪਾਲ ਸਿੰਘ ਅੌਲਖ ਕਲਾਂ, ਬ੍ਰਾਂਚ ਪ੍ਰਧਾਨ ਮਨਦੀਪ ਸਿੰਘ ਖੱਖ, ਬ੍ਰਾਂਚ ਦੇ ਸੀਨੀਅਰ ਮੀਤ ਪ੍ਰਧਾਨ ਗੁਲਾਬ ਸਿੰਘ, ਗੁਰਦਾਸਪੁਰ ਤੋਂ ਬ੍ਰਾਂਚ ਪ੍ਰਧਾਨ ਹਰਦੀਪ ਸਿੰਘ ਨਾਨੋਵਾਲ, ਸਤਨਾਮ ਸਿੰਘ, ਮਨਜੀਤ ਸਿੰਘ ਮੰਡ, ਅਜਮੇਰ ਸਿੰਘ ਗੁਰਦਾਸਪੁਰ, ਪੰਜਾਬ ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਜਿਲਾ ਪ੍ਰਧਾਨ ਗੁਰਦਿਆਲ ਸਿੰਘ ਸਾਹਿਲ, ਗੁਰਦਾਸਪੁਰ ਦੇ ਪ੍ਰਧਾਨ ਗੁਰਦਿਆਲ ਸਿੰਘ ਬਾਜਵਾ, ਸੁਰਿੰਦਰ ਸਿੰਘ ਕਾਹਲੋਂ, ਨਹਿਰੀ ਵਿਭਾਗ ਦੇ ਪੀ. ਡਬਲਯੂ. ਡੀ. ਬ੍ਰਾਂਚ ਪ੍ਰਧਾਨ ਸੁਰਿੰਦਰ ਸਿੰਘ, ਬਲਰਾਜ ਸਿੰਘ ਖਜ਼ਨਚੀ ਆਦਿ ਹਾਜ਼ਰ ਸਨ। 
ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ਼ ਲਾਇਆ ਧਰਨਾ
ਗੁਰਦਾਸਪੁਰ, (ਹਰਮਨਪ੍ਰੀਤ)-ਜਲ ਸਪਲਾਈ ਅਤੇ ਸੈਨੀਟੇਸ਼ਨ (ਮ) ਇੰਪਲਾਈਜ਼ ਯੂਨੀਅਨ ਦੀ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ਼ ਜ਼ਿਲਾ ਪ੍ਰਧਾਨ ਸਤਨਾਮ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਸਰਕਲ ਗੁਰਦਾਸਪੁਰ ਵਿਖੇ ਧਰਨਾ ਦਿੱਤਾ ਗਿਆ। ਇਸ ਦੌਰਾਨ ਸੂਬਾ ਆਗੂ ਸੁਖਨੰਦਨ ਸਿੰਘ ਮੈਹਨੀਆ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਪੰਚਾਇਤਾਂ ਹਵਾਲੇ ਕਰਨ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਅਾਂ ਕਿਹਾ ਕਿ ਜੇਕਰ ਇਸ ਪਾਲਿਸੀ ਨੂੰ ਰੱਦ ਨਾ ਕੀਤਾ ਗਿਆ ਤਾਂ ਜਥੇਬੰਦੀ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਸੁਖਜੀਤ ਕੁਮਾਰ  ਅਤੇ ਰਵਿੰਦਰ ਸੈਣੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ ਹੋਈ ਹੈ ਅਤੇ ਨਸ਼ਾ ਖਤਮ ਕਰਨ ਦੇ ਆਪਣੇ ਫਰਜ਼ਾਂ ਤੋਂ ਪਾਸਾ ਵੱਟ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਵਿਭਾਗ ਦਾ ਪੰਚਾਇਤੀਕਰਨ ਤੁਰੰਤ ਬੰਦ ਕੀਤਾ ਜਾਵੇ। ਇਸ ਮੌਕੇ ਬ੍ਰਾਂਚ ਪ੍ਰਧਾਨ ਨਰਬੀਰ ਸਿੰਘ, ਜੀਤਪਾਲ, ਰੁਪਿੰਦਰ ਸਿੰਘ, ਪ੍ਰਧਾਨ ਸਰਬਜੀਤ ਸਿੰਘ ਠੱਠਾ, ਜਸਕਰਨ ਸਿੰਘ, ਪਲਵਿੰਦਰ ਸਿੰਘ, ਜੋਗਿੰਦਰ ਸਿੰਘ, ਰਜਿੰਦਰ ਕੁਮਾਰ, ਚਰਨ ਦਾਸ, ਪ੍ਰੇਮ ਪਾਲ, ਨਿਸ਼ਾਨ ਸਿੰਘ, ਹਰਭਜਨ ਸਿੰਘ, ਸੰਨੀ ਗਿੱਲ, ਬਲਵੰਤ ਸਿੰਘ, ਰਜਵੰਤ ਸਿੰਘ ਆਦਿ ਹਾਜ਼ਰ ਸਨ।