ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਾਂ ਨੇ ਕੱਢਿਆ ਰੋਸ ਮਾਰਚ

Wednesday, Feb 14, 2018 - 04:16 AM (IST)

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਾਂ ਨੇ ਕੱਢਿਆ ਰੋਸ ਮਾਰਚ

ਅੰਮ੍ਰਿਤਸਰ,   (ਵੜੈਚ)-  ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਸਰਕਾਰ ਵੱਲੋਂ ਮੰਗਾਂ ਪ੍ਰਤੀ ਕੀਤੇ ਜਾ ਰਹੇ ਟਾਲਮਟੋਲ ਦੇ ਵਿਰੋਧ 'ਚ ਕਰਮਚਾਰੀਆਂ ਨੇ ਪੈਦਲ ਰੋਸ ਮਾਰਚ ਕੱਢਦਿਆਂ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।  ਸੂਬਾ ਪ੍ਰਚਾਰਕ ਸਕੱਤਰ ਪ੍ਰਦੁਮÎਣ ਸਿੰਘ, ਕੁਲਵੰਤ ਸਿੰਘ, ਰਾਜਬੀਰ ਸਿੰਘ, ਦਿਲਬਾਗ ਸਿੰਘ ਤੇ ਕੁਲਦੀਪ ਸਿੰਘ ਨੇ ਕਿਹਾ ਕਿ ਵਿਭਾਗ ਵਿਚ ਇੰਜੀਨੀਅਰ ਵੱਖ-ਵੱਖ ਠੇਕੇਦਾਰਾਂ, ਕੰਪਨੀਆਂ, ਸੋਸਾਇਟੀਆਂ ਨਾਲ ਵੱਖ-ਵੱਖ ਪੋਸਟਾਂ 'ਤੇ ਕੰਮ ਕਰਦੇ ਆ ਰਹੇ ਹਨ ਪਰ ਸਰਕਾਰ ਤੇ ਵਿਭਾਗ ਵੱਲੋਂ ਵਰਕਰਾਂ ਦੇ ਭਵਿੱਖ ਲਈ ਕੁਝ ਨਹੀਂ ਕੀਤਾ ਜਾ ਰਿਹਾ। ਜਥੇਬੰਦੀ ਦੀਆਂ ਵਰਕਰਾਂ ਨੂੰ ਵਿਭਾਗ 'ਚ ਸ਼ਾਮਲ ਕਰ ਕੇ ਰੈਗੂਲਰ ਕਰਨ ਸਮੇਤ ਕਈ ਹੱਕੀ ਮੰਗਾਂ ਹਨ। ਸਰਕਾਰ ਵੱਲੋਂ ਭਰੋਸਾ ਦੇਣ ਦੇ ਬਾਵਜੂਦ ਵਰਕਰਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ, ਜੇਕਰ ਸਰਕਾਰ ਨੇ ਛੇਤੀ ਸਹੀ ਫੈਸਲਾ ਨਾ ਲਿਆ ਤਾਂ 26 ਫਰਵਰੀ 2018 ਨੂੰ ਜਲ ਸਪਲਾਈ ਵਿਭਾਗ ਦੇ ਮੁੱਖ ਦਫਤਰ ਪਟਿਆਲਾ ਵਿਖੇ ਪਰਿਵਾਰਕ ਮੈਂਬਰਾਂ ਵੱਲੋਂ ਬੱਚਿਆਂ ਸਮੇਤ ਸੂਬਾ ਪੱਧਰੀ ਮਹਾਰੋਸ ਰੈਲੀ ਕੀਤੀ ਜਾਵੇਗੀ। ਇਸ ਦੌਰਾਨ ਜਲ ਸਪਲਾਈ ਦਫਤਰ ਲਾਡਰੀ ਪਲਾਟ ਤੋਂ ਭੰਡਾਰੀ ਪੁਲ ਰਸਤੇ ਕੰਪਨੀ ਬਾਗ ਤੋਂ ਪੈਦਲ ਰੋਸ ਮਾਰਚ ਕਰਦਿਆਂ ਨਿਗਰਾਨ ਇੰਜੀਨੀਅਰ ਹਲਕਾ ਅੰਮ੍ਰਿਤਸਰ ਵਿਖੇ ਰੋਸ ਧਰਨਾ ਦਿੱਤਾ ਗਿਆ।
ਇਸ ਮੌਕੇ ਕੁਲਦੀਪ ਸਿੰਘ, ਸੰਦੀਪ ਸਿੰਘ, ਬਲਵਿੰਦਰ ਸਿੰਘ, ਨਰਿੰਦਰ ਸਿੰਘ, ਰਵੇਲ ਸਿੰਘ, ਕੇਵਲ ਸਿੰਘ, ਨਵਿੰਦਰ ਸਿੰਘ, ਗੁਰਮੀਤ ਸਿੰਘ ਆਦਿ ਮੌਜੂਦ ਸਨ।


Related News