ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਨੇ ਮੰਗਾਂ ਦੇ ਹੱਕ ''ਚ ਉਠਾਈ ਆਵਾਜ਼

01/18/2018 12:19:09 PM


ਧਰਮਕੋਟ (ਸਤੀਸ਼) - ਜਲ ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਬ੍ਰਾਂਚ ਧਰਮਕੋਟ ਦੀ ਮਹੀਨਾਵਾਰ ਮੀਟਿੰਗ ਦਾਣਾ ਮੰਡੀ ਵਾਟਰ ਵਰਕਸ ਤੇ ਬ੍ਰਾਂਚ ਦੇ ਪ੍ਰਧਾਨ ਅਤੇ ਸੂਬਾ ਮੀਤ ਪ੍ਰਧਾਨ ਸ਼ਿਗਾਰਾ ਸਿੰਘ ਡਰੋਲੀ ਖੇੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜਥੇਬੰਦੀ ਦੇ ਸਾਰੇ ਮੈਂਬਰ ਤੇ ਅਹੁਦੇਦਾਰ ਸ਼ਾਮਲ ਹੋਏ। ਯੂਨੀਅਨ ਪ੍ਰਧਾਨ ਵੱਲੋਂ ਸਾਰਿਆਂ ਨੂੰ ਨਵੇਂ ਸਾਲ ਅਤੇ ਲੋਹੜੀ ਦੀ ਵਧਾਈ ਦੇ ਨਾਲ-ਨਾਲ ਨਵੇਂ ਸਾਲ ਦਾ ਕੈਲੰਡਰ ਰਿਲੀਜ਼ ਕੀਤਾ। 
ਇਸ ਮੌਕੇ ਵੱਖ-ਵੱਖ ਬੁਲਾਰਿਆਂ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮ ਦੀਆਂ ਡੰਗ ਟਪਾਊ ਨੀਤੀਆਂ ਦੀ ਡਟ ਕੇ ਵਿਰੋਧਤਾ ਕੀਤੀ ਗਈ ਅਤੇ ਮੰਗ ਕੀਤੀ ਕਿ 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਜਲਦੀ ਲਾਗੂ ਕੀਤੀ ਜਾਵੇ ਅਤੇ ਨਵੇਂ ਰੈਗੂਲਰ ਹੋਏ ਮੁਲਾਜ਼ਮਾਂ 'ਤੇ ਪ੍ਰੋਵਿਜ਼ਨ ਸਕੀਮ ਤਿੰਨ ਸਾਲ ਪੀਰੀਅਡ ਖਤਮ ਕੀਤਾ ਜਾਵੇ ਕਿਉਂਕਿ ਇਹ ਮੁਲਾਜ਼ਮ 20-20 ਸਾਲਾਂ ਤੋਂ ਮਹਿਕਮੇ 'ਚ ਡਿਊਟੀ ਕਰ ਰਹੇ ਹਨ ਤੇ ਠੇਕੇ 'ਤੇ ਲੱਗੇ ਮੁਲਾਜ਼ਮਾਂ ਨੂੰ ਮਹਿਕਮੇ ਅਧੀਨ ਲਿਆ ਕੇ ਪੱਕਾ ਕੀਤਾ ਜਾਵੇ।  ਸੁਪਰੀਮ ਕੋਰਟ ਦੇ ਫੈਸਲੇ ਮੁਤਾਬਕ ਬਰਾਬਰ ਕੰਮ ਬਰਾਬਰ ਤਨਖਾਹ ਦਾ ਬਕਾਇਆ ਦਿੱਤਾ ਜਾਵੇ ਅਤੇ ਸੀ. ਪੀ. ਐੱਫ. ਦੀ ਕਟੌਤੀ ਵਾਪਸ ਕੀਤੀ ਜਾਵੇ ਤੇ ਟਾਈਮ ਸਕੇਲ ਲਾਗੂ ਕੀਤਾ ਜਾਵੇ, ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਇਹ ਲਟਕਦੀਆਂ ਮੰਗਾਂ ਨੂੰ ਨਾ ਪੂਰਾ ਕੀਤਾ ਤਾਂ 31 ਮਾਰਚ ਤੋਂ ਬਾਅਦ ਸਰਕਾਰ ਖਿਲਾਫ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਦੌਰਾਨ ਸਤਨਾਮ ਸਿੰਘ ਜਨਰਲ ਸਕੱਤਰ, ਬਲਵਿੰਦਰ ਸਿੰਘ, ਸੁਭਾਸ਼ ਕੁਮਾਰ, ਮਹਿਤਾ, ਅਮਰੀਕ ਸਿੰਘ ਆਦਿ ਤੋਂ ਇਲਾਵਾ ਹੋਰ ਲੌਕ ਹਾਜ਼ਰ ਸਨ।


Related News