ਮੰਗਾਂ ਨੂੰ ਲੈ ਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਨੇ ਕੀਤੀ ਆਵਾਜ਼ ਬੁਲੰਦ

Monday, Mar 12, 2018 - 02:57 PM (IST)

ਮੰਗਾਂ ਨੂੰ ਲੈ ਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਨੇ ਕੀਤੀ ਆਵਾਜ਼ ਬੁਲੰਦ

ਟਾਂਡਾ ਉੜਮੁੜ (ਪੰਡਿਤ ਵਰਿੰਦਰ)— ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੀ ਟਾਂਡਾ ਇਕਾਈ ਦੀ ਇਕ ਅਹਿਮ ਮੀਟਿੰਗ ਪਿੰਡ ਜਾਜਾ ਵਿਖੇ ਪ੍ਰਧਾਨ ਪ੍ਰਦੀਪ ਸਿੰਘ ਖੱਖ ਦੀ ਅਗਵਾਈ 'ਚ ਹੋਈ। ਮੀਟਿੰਗ ਦੌਰਾਨ ਪਿਛਲੇ ਲੰਬੇ ਸਮੇਂ ਤੋਂ ਐਨਲਿਸਮੈਂਟ ਪਾਲਿਸੀ ਅਧੀਨ ਕੰਮ ਕਰਦੇ ਕਾਮਿਆਂ ਦੀਆਂ ਮੰਗਾਂ ਪ੍ਰਤੀ ਵਿਚਾਰ ਵਟਾਂਦਰਾ ਕੀਤਾ ਗਿਆ। 
ਬੁਲਾਰਿਆਂ ਨੇ ਕਿਹਾ ਕਿ ਇਹ ਫੀਲਡ ਵਰਕਰ ਪਿਛਲੇ ਲੰਬੇ ਸਮੇਂ ਤੋਂ ਠੇਕੇ 'ਤੇ ਨਿਗੂਣੀਆਂ ਤਨਖਾਹਾਂ 'ਤੇ ਕੰਮ ਕਰ ਰਹੇ ਹਨ, ਜਿਸ ਨਾਲ ਇਨ੍ਹਾਂ ਮੁਲਾਜ਼ਮਾਂ ਲਈ ਪਰਿਵਾਰਾਂ ਦੇ ਖਰਚ ਚਲਾਉਣਾ ਵੀ ਮੁਸ਼ਕਿਲ ਹੋ ਰਿਹਾ ਹੈ। ਚੋਣਾਂ ਤੋਂ ਪਹਿਲਾਂ ਹਰ ਵਰਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਗੱਲ ਕਹਿਣ ਵਾਲੀ ਕਾਂਗਰਸ ਸਰਕਾਰ ਹੁਣ ਸੱਤਾ 'ਚ ਆਉਣ ਤੋਂ ਬਾਅਦ ਅਪਣੇ ਵਾਦਿਆਂ ਤੋਂ ਮੁੱਕਰ ਰਹੀ ਹੈ, ਜਿਸ ਕਾਰਨ ਮੁਲਾਜ਼ਮ ਸੰਘਰਸ਼ ਕਰਨ ਲਈ ਮਜਬੂਰ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਜਥੇਬੰਦੀ ਵੱਲੋਂ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਚੰਡੀਗੜ੍ਹ ਵਿਖੇ ਭੁੱਖ ਹੜਤਾਲ ਕੀਤੀ ਜਾਵੇਗੀ। ਮੀਟਿੰਗ ਦੌਰਾਨ ਸੀਨੀਅਰ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬੈਂਚਾਂ, ਪ੍ਰੈੱਸ ਸਕੱਤਰ ਬਲਜਿੰਦਰ ਸਿੰਘ ਸੈਣੀ ਵੀ ਮੌਜੂਦ ਸਨ।


Related News