40 ਕਰੋੜ ਰੁਪਏ ਦੀ ਲਾਗਤ ਨਾਲ ਰਾਜਪੁਰਾ ਦੇ ਜਲ ਸਪਲਾਈ ਤੇ ਸੀਵਰੇਜ ਸਿਸਟਮ ਦਾ ਕਰਾਂਗੇ ਸੁਧਾਰ : ਡਾ. ਨਿੱਜਰ
Thursday, Oct 06, 2022 - 06:59 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੁਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਨੇ ਰਾਜਪੁਰਾ ਕਸਬੇ ਲਈ ਜਲ ਸਪਲਾਈ ਅਤੇ ਸੀਵਰੇਜ ਦੀ ਸੁਵਿਧਾ ਮੁਹੱਈਆ ਕਰਵਾਉਣ 40 ਕਰੋੜ ਦੀ ਲਾਗਤ ਵਾਲਾ ਪ੍ਰਾਜੈਕਟ ਸ਼ੁਰੂ ਕੀਤਾ ਹੈ। ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਇਸ ਪ੍ਰਾਜੈਕਟ ਦੇ ਕੰਮ ਦਾ ਜਾਇਜ਼ਾ ਲੈਣ ਮਗਰੋਂ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਪੜ੍ਹੋ ਇਹ ਵੀ ਖ਼ਬਰ : ਪ੍ਰਤਾਪ ਬਾਜਵਾ ਨੇ CM ਮਾਨ ਨੂੰ ਦਿੱਤੀ ਸਲਾਹ, ਕਿਹਾ-ਅੰਨ੍ਹੇਵਾਹ ਨਾ ਲੱਗੋ ਕੇਜਰੀਵਾਲ ਦੇ ਪਿੱਛੇ
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ ਕਿ ਨਗਰ ਕੌਂਸਲ, ਰਾਜਪੁਰਾ ਦੀ ਸੀਮਾ ਵਿੱਚ ਜਲ ਸਪਲਾਈ ਦੀ ਸੁਵਿੱਧਾ ਮੁਹੱਈਆ ਕਰਵਾਉਣ ਲਈ ਵਾਟਰ ਵਰਕਸ ਦੀਆਂ ਨਵੀਆਂ ਮੋਟਰਾਂ, ਨਲਾਸ ਰੋਡ ਅਤੇ ਏਕਤਾ ਕਲੋਨੀ ਵਿਖੇ 02 ਬੁਸਟਿੰਗ ਟਿਊਬਵੈੱਲ ਸਥਾਪਿਤ ਕੀਤੇ ਜਾਣੇ ਹਨ। ਇਸੇ ਤਰ੍ਹਾਂ ਪਾਣੀ ਦੀ ਸਪਲਾਈ ਦੀ ਸਮੱਰਥਾ ਵਧਾਉਣ ਲਈ ਗੰਡਾ ਖੇੜੀ ਤੋਂ ਵਾਟਰ ਵਰਕਸ ਤੱਕ ਡੀ.ਆਈ. ਪਾਈਪ ਲਾਈਨਾਂ ਵਿਛਾਉਣ ਦਾ ਕੰਮ ਇਸ ਪ੍ਰਾਜੈਕਟ ਅਧੀਨ ਸ਼ਾਮਲ ਹੈ।
ਪੜ੍ਹੋ ਇਹ ਵੀ ਖ਼ਬਰ : ਤਾਏ ਦੇ ਮੁੰਡੇ ਦਾ ਵਿਆਹ ਵੇਖਣ ਆਇਆ ਨੌਜਵਾਨ ਹੋਇਆ ਲਾਪਤਾ, ਨਹਿਰ ਨੇੜਿਓਂ ਮਿਲੀ ਲਾਸ਼, ਫੈਲੀ ਸਨਸਨੀ
ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜਪੁਰਾ ਕਸਬੇ ਦੇ 49 ਕਿਲੋਮੀਟਰ ਏਰੀਆਂ ਵਿੱਚ ਸੀਵਰੇਜ ਲਾਈਨਾਂ ਅਤੇ 35 ਕਿਲੋਮੀਟਰ ਏਰੀਆ ਵਿੱਚ ਜਲ ਸਪਲਾਈ ਲਾਈਨਾਂ ਵਿਛਾਇਆਂ ਜਾਣਗੀਆਂ। ਰਾਜਪੁਰਾ ਦੇ ਕਰੀਬ 25000 ਲੋਕਾਂ ਨੂੰ ਜਲ ਸਪਲਾਈ ਅਤੇ ਸੀਵਰੇਜ ਸਿਸਟਮ ਦਾ ਲਾਭ ਮਿਲੇਗਾ। ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕੰਮ ਵਿੱਚ ਪਾਰਦਰਸ਼ਤਾ ਲਿਆਉਣੀ ਯਕੀਨ ਬਣਾਈ ਜਾਵੇ। ਸ੍ਰੀ ਵੀ.ਕੇ. ਸ਼ਰਮਾ, ਸੀ.ਈ.ਓ., ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਨੇ ਦੱਸਿਆ ਕਿ ਜਲ ਸਪਲਾਈ ਦਾ 55 ਫ਼ੀਸਦੀ ਅਤੇ ਸੀਵਰੇਜ ਦਾ 80 ਫ਼ੀਸਦੀ ਕੰਮ ਮੁਕੰਮਲ ਕਰ ਲਿਆ ਗਿਆ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਹ ਕੰਮ ਨਿਰਧਾਰਤ ਸਮੇਂ ਅੰਦਰ ਕੰਮਲ ਕੀਤਾ ਜਾਵੇ।
ਪੜ੍ਹੋ ਇਹ ਵੀ ਖ਼ਬਰ : ਲਿਵ-ਇਨ ਰਿਲੇਸ਼ਨ ’ਚ ਵਾਪਰੀ ਵੱਡੀ ਘਟਨਾ, ਹੋਟਲ ਦੇ ਕਮਰੇ ’ਚ ਪ੍ਰੇਮੀ ਦੀ ਸ਼ੱਕੀ ਹਾਲਤ ’ਚ ਮੌਤ, ਪ੍ਰੇਮਿਕਾ ਗ੍ਰਿਫ਼ਤਾਰ