ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਵੱਲੋਂ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ

Thursday, Aug 02, 2018 - 12:16 AM (IST)

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਵੱਲੋਂ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ

ਪਟਿਆਲਾ/ਰੱਖਡ਼ਾ, (ਰਾਣਾ)-ਪੇਂਡੂ ਜਲ ਸਪਲਾਈ ਸਕੀਮਾਂ ਦੇ ਨਿੱਜੀਕਰਨ ਦਾ ਮਾਮਲਾ ਪਿਛਲੇ ਲੰਮੇ ਸਮੇਂ ਤੋਂ ਚੱਲ ਰਿਹਾ ਹੈ, ਜਿਸ ਦੇ ਵਿਰੋਧ ਵਿਚ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਸਰਕਾਰ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡਾਂ ਦੀਆਂ ਪੰਚਾਇਤਾਂ ’ਤੇ ਧੱਕੇ ਨਾਲ ਇਹ ਜਲ ਸਪਲਾਈ ਸਕੀਮਾਂ ਨਾ ਠੋਸੀਆਂ ਜਾਣ। ਇਸ ਦੇ ਵਿਰੋਧ ਵਿਚ ਅੱਜ ਯੂਨੀਅਨ ਆਗੂਆਂ ਅਤੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਸਬੰਧਤ ਕੈਬਨਿਟ ਮੰਤਰੀ ਖਿਲਾਫ ਪਟਿਆਲਾ ਨਾਭਾ ਰੋਡ ’ਤੇ ਸਥਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਗੇਟ ਅੱਗੇ ਪਰਿਵਾਰਾਂ ਸਮੇਤ ਰੋਸ ਧਰਨਾ ਦਿੱਤਾ। ਸਰਕਾਰ ਵਿਰੁੱਧ ਮੁਰਦਾਬਾਦ ਦੇ ਨਾਅਰੇ ਲਾਏ। ਸਰਕਾਰ ਦੀ ਅਰਥੀ ਵੀ ਫੂਕੀ।  ਧਰਨੇ ਨੂੰ ਸੰਬੋਧਨ ਕਰਦੇ ਹੋਏ ਜ਼ਿਲਾ ਪ੍ਰਧਾਨ ਜੀਤ ਸਿੰਘ ਬਠੋਈ, ਸਰਕਾਰ ਪ੍ਰਧਾਨ ਗੁਰਚਰਨ ਸਿੰਘ ਖਾਕਟਾਂ ਨੇ ਅਾਪਣੀਅਾਂ ਹੱਕੀ ਮੰਗਾਂ ਸਬੰਧੀ ਧਰਨੇ ਨੂੰ ਸੰਬੋਧਨ ਕੀਤਾ। ਇਸ ਮੌਕੇ ਅਵਤਾਰ ਸਿੰਘ ਪਾਤਡ਼ਾਂ, ਪ੍ਰਵੀਨ, ਨਰਿੰਦਰ ਬਹਾਦਰਗਡ਼੍ਹ, ਪਰਵਿੰਦਰ, ਸੁੱਖਾ ਰਾਜਪੁਰਾ ਤੇ ਨਰਿੰਦਰ ਸਿੰਘ ਤੋਂ ਇਲਾਵਾ ਪਾਵਰਕਾਮ ਟਰਾਂਸਕੋ ਯੂਨੀਅਨ ਆਗੂ ਨੇ ਵੀ ਧਰਨੇ ਵਿਚ ਸ਼ਮੂਲੀਅਤ ਕੀਤੀ।


Related News