ਜਲ ਸਪਲਾਈ ਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਨੇ ਦਿੱਤਾ ਧਰਨਾ

Thursday, Jul 19, 2018 - 12:11 AM (IST)

ਜਲ ਸਪਲਾਈ ਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਨੇ ਦਿੱਤਾ ਧਰਨਾ

ਗੁਰਦਾਸਪੁਰ,  (ਹਰਮਨਪ੍ਰੀਤ, ਵਿਨੋਦ, ਦੀਪਕ)-  ਪੰਜਾਬ ਸਰਕਾਰ ਵੱਲੋਂ ਜਲ ਸਪਲਾਈ ਵਿਭਾਗ ਦਾ ਪੰਚਾਇਤੀਕਰਨ ਕਰਦੇ ਹੋਏ ਜਲ ਸਕੀਮਾਂ ਨੂੰ ਪੰਚਾਇਤਾਂ ਦੇ ਹਵਾਲੇ ਕਰਨ ਤੋਂ ਰੋਕਣ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਨੇ ਵਿਭਾਗ ਦੇ ਨਿਗਰਾਨ ਇੰਜੀਨੀਅਰ ਦੇ ਦਫ਼ਤਰ ਜੀਵਨਵਾਲ ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ। ਧਰਨੇ ਦੌਰਾਨ ਆਗੂਆਂ ਨੇ ਸਰਕਾਰ ਅਤੇ ਵਿਭਾਗੀ ਅਫ਼ਸਰਸ਼ਾਹੀ ਵਿਰੁੱਧ ਜ਼ਬਰਦਸਤ ਨਾਅਰੇਬਾਜ਼ੀ ਕੀਤੀ, ਜਿਸ ਦੌਰਾਨ ਸੰਬੋਧਨ ਕਰਦਿਆਂ ਸਾਂਝੀ ਸੰਘਰਸ਼ ਕਮੇਟੀ ਦੇ ਆਗੂ ਭੁਪਿੰਦਰ ਸਿੰਘ ਅੌਲਖ, ਸੁਰਿੰਦਰ ਸਿੰਘ, ਜਗਰੂਪ ਸਿੰਘ, ਗੁਲਾਬ ਸਿੰਘ, ਨੇਕ ਰਾਜ, ਪ੍ਰੇਮ ਕੁਮਾਰ ਨੇ ਕਿਹਾ ਕਿ ਪਹਿਲੀਆਂ ਪੰਚਾਇਤਾਂ ਹਵਾਲੇ ਕੀਤੀਆਂ ਸਕੀਮਾਂ 95 ਪ੍ਰਤੀਸ਼ਤ ਬੰਦ ਪਈਆਂ ਹਨ ਅਤੇ ਹੁਣ ਸਕੀਮਾਂ ਲੈਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ ਪਰ ਸਰਕਾਰ ਅਤੇ ਵਿਭਾਗ ਆਪਣੀ ਜ਼ਿੰਮੇਵਾਰੀ ਤੋਂ ਭੱਜ ਕੇ ਜਲ ਸਪਲਾਈ ਸਕੀਮਾਂ ਪੰਚਾਇਤਾਂ ਨੂੰ ਦੇ ਰਹੇ ਹਨ। ਆਗੂਆਂ ਨੇ ਮੰਗ ਕੀਤੀ ਕਿ ਵਿਭਾਗ ਅੰਦਰ ਚੱਲ ਰਹੇ ਭ੍ਰਿਸ਼ਟਾਚਾਰ ਨੂੰ ਬੰਦ ਕੀਤਾ ਜਾਵੇ ਅਤੇ ਭ੍ਰਿਸ਼ਟਾਚਾਰ ਨੂੰ ਰੋਕ ਰਹੇ ਵਿਭਾਗੀ ਜਥੇਬੰਦੀਆਂ ਦੇ ਆਗੂਆਂ ਦੀਆਂ ਕੀਤੀਆਂ ਬਦਲੀਆਂ ਰੱਦ ਕੀਤੀਆਂ ਜਾਣ। ਧਰਨੇ ’ਚ ਸੋਮ ਸਿੰਘ, ਰਜਨੀ ਪ੍ਰਕਾਸ਼, ਰੂਪ ਸਿੰਘ ਪੱਡਾ, ਗੁਰਦਿਆਲ ਸਿੰਘ ਬਾਜਵਾ, ਹਰਦਿਆਲ ਸਿੰਘ ਸੋਹਲ, ਹਰਦੀਪ ਸਿੰਘ, ਮਨਦੀਪ ਸਿੰਘ, ਸਤਨਾਮ ਸਿੰਘ, ਪਾਲ ਸਿੰਘ ਅੌਲਖ, ਹਰਜਿੰਦਰ ਸਿੰਘ, ਗੁਰਨਾਮ ਸਿੰਘ, ਹਰਜੀਤ ਸਿੰਘ, ਤਰਸੇਮ ਸਿੰਘ, ਬਲਦੇਵ ਸਿੰਘ, ਅਜਮੇਰ ਸਿੰਘ, ਗੁਰਜਿੰਦਰ ਸਿੰਘ, ਗੋਰਾ ਮਸੀਹ, ਬਲਜੀਤ ਸਿੰਘ, ਹਰਬੰਸ ਸਿੰਘ, ਹਰਪਿੰਦਰ ਸਿੰਘ ਆਦਿ ਹਾਜ਼ਰ ਸਨ। 


Related News